29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਠੇਕੇਦਾਰ ਸੁਰਜੀਤ ਸਿੰਘ ਬੋਪਾਰਾਏ ਨੂੰ ਸਦਮਾ, ਭਰਾ ਦਵਿੰਦਰ ਸਿੰਘ ਦਾ ਦਿਹਾਂਤ ਵਿਧਾਇਕ ਇਯਾਲੀ, ਜਥੇਦਾਰ ਤਲਵੰਡੀ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 07-01-2026
ਗੁਰੂਸਰ ਸੁਧਾਰ, 6 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਬਠਿੰਡਾ ਦੇ ਖੇਤਰ ਵਿਚ ਵੋਲਵੋ ਆਈਸ਼ਰ ਮਾਲਵਾ ਮੋਟਰਜ਼ ਪ੍ਰਾਈਵੇਟ ਲਿਮਟਿਡ ਨਾਮੀ ਕੰਪਨੀ ਦੇ ਕਰਤਾ ਧਰਤਾ, ਵੱਡੇ ਕਾਰੋਬਾਰੀ ਅਤੇ ਮੂਲ ਰੂਪ ਵਿਚ ਪਿੰਡ ਬੋਪਾਰਾਏ ਕਲਾਂ ਦੇ ਨਿਵਾਸੀ ਠੇਕੇਦਾਰ ਸੁਰਜੀਤ ਸਿੰਘ ਬੋਪਾਰਾਏ ਨੂੰ ਉਸ ਸਮੇਂ ਅਸਹਿ ਸਦਮਾ ਪੁੱਜਾ ਜਦ ਉਨ੍ਹਾਂ ਦੇ ਵੱਡੇ ਭਰਾ ਸ: ਦਵਿੰਦਰ ਸਿੰਘ ਬੋਪਾਰਾਏ ਦਾ ਦਿਹਾਂਤ ਹੋ ਗਿਆ | ਸਵ: ਦਵਿੰਦਰ ਸਿੰਘ ਬੋਪਾਰਾਏ ਦਾ ਅੰਤਿਮ ਸੰਸਕਾਰ ਬੀਤੇ ਕੱਲ੍ਹ ਪਿੰਡ ਬੋਪਾਰਾਏ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਨਮ ਅੱਖਾਂ ਦੀ ਹਾਜ਼ਰੀ ਦੌਰਾਨ ਕਰ ਦਿੱਤਾ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ਦਾਖਾ ਦੇ ਵਿਧਾਇਕ ਸ: ਮਨਪ੍ਰੀਤ ਸਿੰਘ ਇਯਾਲੀ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ, ਪ੍ਰਧਾਨ ਪਿਆਰਾ ਸਿੰਘ ਦਿਓਲ, ਮਾ. ਗੁਰਦੀਪ ਸਿੰਘ ਦਿਓਲ, ਮਾ. ਹਰਜਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਸੁਖਰਾਜ ਸਿੰਘ ਦਿਓਲ, ਗੁਰਮੇਲ ਸਿੰਘ ਦਿਓਲ, ਪ੍ਰੇਮਜੀਤ ਸਿੰਘ ਰਾਜੂ, ਅਵਤਾਰ ਸਿੰਘ ਤਾਰੀ, ਭਿੰਦਰ ਦਿਓਲ, ਪ੍ਰੇਮ ਸਿੰਘ ਦਿਓਲ, ਰਛਪਾਲ ਸਿੰਘ ਚੀਨਾ, ਮੋਹਿੰਦਰ ਸਿੰਘ ਬਾਈ, ਗੁਰਦੀਪ ਸਿੰਘ ਕਾਕੂ, ਅਰਵਿੰਦ ਕੁਮਾਰ, ਗੁਰਮੀਤ ਸਿੰਘ ਭੋਲਾ, ਗੁਰਚਰਨ ਸਿੰਘ ਸਾਬਕਾ ਮੈਂਬਰ, ਪਿ੍ੰ: ਰਵਿੰਦਰ ਸਿੰਘ ਗਰੇਵਾਲ, ਸਰਪੰਚ ਜਗਤਿੰਦਰ ਸਿੰਘ ਕਾਕਾ, ਸੰਦੀਪ ਦਿਓਲ ਬੋਪਾਰਾਏ, ਜਤਿੰਦਰ ਸਿੰਘ ਬੋਪਾਰਾਏ, ਲੈਕਚਰਾਰ ਕੁਲਜਿੰਦਰ ਸਿੰਘ ਆਦਿ ਸਮੇਤ ਹੋਰਨਾਂ ਨੇ ਠੇਕੇਦਾਰ ਸੁਰਜੀਤ ਸਿੰਘ ਬੋਪਾਰਾਏ ਤੇ ਸਮੂਹ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਦਾ ਭਾਣਾ ਮੰਨਣ ਦੀ ਗੱਲ ਆਖੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਅਥਲੈਟਿਕ ਮੀਟ ਵਿਚ ਬੀ.ਐੱਡ. ਕਾਲਜ ਸੁਧਾਰ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਹੇਅਰ ਸੈਲੂਨ ਮਾਲਕ ਦੀ ਦੁਕਾਨ ਅੰਦਰ ਭਾਰੀ ਕੁੱਟਮਾਰ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ ਹਮਲਾਵਰ ਨਕਦੀ, ਸੈਲੂਨ ਦਾ...
Ad Position 24