29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਦੇ ਫ਼ੈਸਲੇ ਦੀ ਅਕਾਲੀ ਆਗੂਆਂ ਵਲੋਂ ਨਿੰਦਾ

Ad Position 21
No active advertisement
ਅਜੀਤ ਡੈਸਕ 07-01-2026
ਰਾਏਕੋਟ, 6 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਥੋੜ੍ਹੇ-ਥੋੜ੍ਹੇ ਅਰਸੇ ਬਾਅਦ ਪੈਰੋਲ ਦਿੱਤੇ ਜਾਣ ਦੇ ਫ਼ੈਸਲੇ ਦੀ ਅਕਾਲੀ ਆਗੂਆਂ ਨੇ ਕਰੜੇ ਸ਼ਬਦਾਂ ਵਿਚ ਨਿੰਦਿਆਂ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਆਂਡਲੂ ਤੇ ਬਲਾਕ ਸੰਮਤੀ ਰਾਏਕੋਟ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ ਨੇ ਆਖਿਆ ਕਿ ਬੰਦੀ ਸਿੰਘ ਪਿਛਲੇ ਕਾਫ਼ੀ ਸਾਲਾਂ ਤੋਂ ਆਪਣੀ ਰਿਹਾਈ 'ਤੇ ਪੈਰੋਲ ਲਈ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਕੇਂਦਰ ਸਰਕਾਰ ਉਨ੍ਹਾਂ ਦੀ ਅਪੀਲ 'ਤੇ ਕੋਈ ਗੌਰ ਨਹੀਂ ਕਰ ਰਹੀ, ਜਦਕਿ ਦੂਜੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲਗਭਗ ਇਕ ਸਾਲ ਵਿਚ 3 ਤੋਂ 4 ਵਾਰ ਪੈਰੋਲਾਂ ਰਾਹੀਂ ਜੇਲ੍ਹਾਂ ਤੋਂ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਯੰਗ ਸਪੋਰਟਸ ਕਲੱਬ ਦਾ 22ਵਾਂ ਸਾਲਾਨਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ ਇਕ ਹੋਰ ਸਟੱਡੀ ਵੀਜ਼ਾ
Ad Position 24