29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਿੰਡ ਚੌਂਕੀਮਾਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 07-01-2026
ਚੌਂਕੀਮਾਨ, 6 ਜਨਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ (ਪੱਤੀ ਮਾਨ) ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐੱਨ.ਆਰ.ਆਈਜ਼, ਨੌਜਵਾਨ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸ਼ਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਰਾਜਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ (ਸਾਬਕਾ ਸਰਪੰਚ), ਦਵਿੰਦਰ ਸਿੰਘ ਮਾਨ, ਮਾ: ਗੁਰਮੇਲ ਸਿੰਘ ਬਦੇਸਾ ਕੈਨੇਡਾ, ਮਾ: ਤਰਲੋਚਨ ਸਿੰਘ ਮਾਨ, ਗੁਰਪ੍ਰੀਤ ਸਿੰਘ ਲਾਲੀ, ਹਰਵਿੰਦਰ ਸਿੰਘ ਬਿੱਟੂ ਮਾਨ ਤੇ ਤਰਲੋਚਨ ਸਿੰਘ ਮਾਨ ਦੀ ਅਗਵਾਈ ਵਿਚ ਬੀਬੀ ਕੁਲਵਿੰਦਰ ਕੌਰ ਖਾਲਸਾ ਚੌਂਕੀਮਾਨ ਸਮੇਤ ਗੁਰਬਾਣੀ ਦੀ ਸੰਥਿਆ ਲੈਣ ਵਾਲੇ ਬੱਚਿਆ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਨੰਬਰਦਾਰ ਮਨਦੀਪ ਸਿੰਘ ਮਾਨ ਤੇ ਕਬੱਡੀ ਖਿਡਾਰੀ ਚਰਨਜੀਤ ਸਿੰਘ ਚੰਨਾ ਮਾਨ ਨੇ ਦੱਸਿਆ ਕਿ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਚੌਂਕੀਮਾਨ ਬੱਚਿਆ ਨੂੰ ਗੁਰਬਾਣੀ ਸੰਥਿਆ ਦੇ ਰਹੀ ਹੈ ਤੇ ਇਸ ਦੇ ਨਾਲ ਹੀ ੳਹੁ ਹਰ ਰੋਜ਼ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਵਿਚ ਬਣੀ ਲਾਇਬ੍ਰੇਰੀ ਵਿਚ ਸਿੱਖ ਇਹਿਤਾਸ ਤੋਂ ਵੀ ਜਾਣੂੰ ਕਰਵਾਉਂਦੀ ਹੈ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਲਈ ਸਰੋਂ ਦਾ ਸਾਗ, ਮੱਖਣ ਤੇ ਮੱਕੀ ਦੀਆਂ ਰੋਟੀਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਾਬਕਾ ਸਰਪੰਚ ਇਕਬਾਲ ਸਿੰਘ, ਹਰਪ੍ਰੀਤ ਸਿੰਘ ਬਦੇਸਾ ਅਮਰੀਕਾ, ਜਗਮੋਹਨ ਸਿੰਘ ਜੱਗੀ, ਰਮਨਦੀਪ ਸਿੰਘ ਮਾਨ, ਚਰਨਜੀਤ ਸਿੰਘ ਖਾਲਸਾ, ਜਸਪ੍ਰੀਤ ਸਿੰਘ ਹੈਰੀ, ਨੰਬਰਦਾਰ ਜਸਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਪਾਲੀ, ਹਰਮਨਦੀਪ ਸਿੰਘ ਮਾਨ, ਜਗਵਿੰਦਰ ਸਿੰਘ ਮਾਨ, ਨੰਬਰਦਾਰ ਜਗਦੀਪ ਸਿੰਘ ਡੁਬਈ, ਹਰਦੇਵ ਸਿੰਘ ਮਾਨ, ਜਗਮੋਹਨ ਸਿੰਘ ਜੱਗਾ, ਅਵਤਾਰ ਸਿੰਘ ਤਾਰੀ, ਅਮਨਜੋਤ ਸਿੰਘ ਬਦੇਸਾ, ਪਵਨਪ੍ਰੀਤ ਸਿੰਘ ਭੰਡਾਲ, ਜਗਜੀਤ ਸਿੰਘ ਭੋਲਾ ਜੱਸਲ ਆਦਿ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੱਥਾਂ ਦਾ ਨਾ ਹੋਣਾ, ਦੁੱਖ ਦੀ ਗੱਲ ਨਹੀਂ, ਪ੍ਰੰਤੂ ਜਿਊਣ ਦੀ ਉਮੀਦ ਛੱਡਣਾ ਵੱਡੀ ਹਾਰ ਹੈ..! • ਪੈਰਾਂ ਨਾਲ ਕਿਰਤ ਕਰ... ਅਗਲੀ ਖ਼ਬਰ ਯੰਗ ਸਪੋਰਟਸ ਕਲੱਬ ਦਾ 22ਵਾਂ ਸਾਲਾਨਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ
Ad Position 24