29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕੇਂਦਰ ਅਤੇ ਸੂਬਾ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ-ਭੱਟੀਆਂ/ਬਾਣੀਏਵਾਲ ਬਿਜਲੀ ਐਕਟ ਸੋਧ ਬਿੱਲ ਦੇ ਵਿਰੋਧ 'ਚ ਜਥੇਬੰਦੀ 16 ਨੂੰ ਡੀ.ਸੀ ਦਫ਼ਤਰ ਅੱਗੇ ਧਰਨਾ ਦੇਵੇਗੀ

Ad Position 21
No active advertisement
ਅਜੀਤ ਡੈਸਕ 07-01-2026
ਹੰਬੜਾਂ, 6 ਜਨਵਰੀ (ਮੇਜਰ ਹੰਬੜਾਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ ਅਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਸੰਧੂ ਬਾਣੀਏਵਾਲ ਨੇ ਕਿਸਾਨਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧੇ 16 ਨੂੰ ਧਰਨੇ ਲਗਾਏ ਜਾਣ ਦੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਵੱਧ ਤੋਂ ਵੱਧ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਅਤੇ ਮਨਰੇਗਾ ਨੂੰ ਖਤਮ ਕਰਨ, ਪੱਤਰਕਾਰਾਂ ਖਿਲਾਫ਼ ਦਰਜ ਕੀਤੇ ਜਾ ਰਹੇ ਝੂਠੇ ਪਰਚਿਆਂ, ਯੂਰੀਆ ਖਾਦ ਬਲੈਕ'ਚ ਮਿਲਣਾ ਅਤੇ ਹੋਰ ਕਿਰਸਾਨੀ ਮਸਲੇ ਸਬੰਧੀ 16 ਜਨਵਰੀ ਨੂੰ ਜਥੇਬੰਦੀ ਵਲੋਂ ਵੱਡੀ ਇਕੱਤਰਤਾ'ਚ ਲੁਧਿਆਣਾ ਡੀ.ਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਜ਼ਿਲ੍ਹਾ ਮੀਤ ਪ੍ਰਧਾਨ ਭੱਟੀਆਂ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਕੇਂਦਰ ਸਰਕਾਰ ਦੇ ਨਾਲ ਰਲ ਕੇ ਚਿੱਪ ਵਾਲੇ ਮੀਟਰ ਲਗਾਉਣ ਲਈ ਪੂਰਾ ਜ਼ੋਰ ਲਗਾ ਰਹੀ ਹੈ, ਪਰ ਕਿਸਾਨ ਯੂਨੀਅਨ ਦੇ ਸਾਥੀ ਸਰਕਾਰਾਂ ਨੂੰ ਮਨਘੜਤ ਮਨਸੂਬਿਆਂ 'ਚ ਕਾਮਯਾਬ ਨਹੀਂ ਹੋਣ ਦੇਣਗੇ | ਉਨ੍ਹਾਂ 110 ਪਿੰਡਾਂ ਨੂੰ ਕਰਪੋਰੇਸ਼ਨ ਅਧੀਨ ਲਿਆਉਣਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਤੇ ਕਿਹਾ ਕਿ ਜਥੇਬੰਦੀ ਸਰਕਾਰ ਦੇ ਇਸ ਫ਼ੈਸਲੇ ਦਾ ਡਟਵਾਂ ਵਿਰੋਧ ਕਰੇਗੀ | ਇਸ ਮੌਕੇ ਆਗੂ ਹਰਬੰਸ ਸਿੰਘ ਬੀਰਮੀ, ਅਮਰਜੀਤ ਸਿੰਘ ਬਾਸੀਆਂ, ਤੇਜਿੰਦਰ ਸਿੰਘ ਮਲਕਪੁਰ, ਹਦੀਪ ਸਿੰਘ ਗਿੱਲ ਸਲੇਮਪੁਰ, ਮਨਪ੍ਰੀਤ ਸਿੰਘ ਮਨੀ ਅਤੇ ਹੋਰ ਕਿਸਾਨ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਸਪਤਾਲਾਂ 'ਚ ਨਸ਼ਾ ਛੱਡਣ ਵਾਲੀ ਮਿਲ ਰਹੀ ਦਵਾਈ, ਹੁਣ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਭਾਰੂ ਪੈਣ ਲੱਗੀ ਹਸਪਤਾਲ... ਅਗਲੀ ਖ਼ਬਰ ਜਦ ਤੱਕ ਦੋਸ਼ੀ ਫੜੇ ਨਹੀਂ ਜਾਂਦੇ, ਗਗਨਦੀਪ ਦਾ ਸਸਕਾਰ ਕਰਨ ਤੋਂ ਪਰਿਵਾਰ ਵਲੋਂ ਇਨਕਾਰ ਵਿਧਾਇਕਾ ਬੀਬੀ ਮਾਣੂੰਕੇ ਪੁਲਿਸ...
Ad Position 24