ਰਾਏਕੋਟ, 6 ਜਨਵਰੀ (ਸੁਸ਼ੀਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਿਰਪੱਖ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਦੀ ਅਵਾਜ਼ ਬੰਦ ਕਰਨ ਲਈ ਉਨ੍ਹਾਂ 'ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ, ਜੋ ਕਿ ਲੋਕਤੰਤਰ ਦੇ ਖਿਲਾਫ਼ ਹੈ | ਇੰਨਾ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਿਟਾਇਰਡ ਸੁਪਰਵਾਈਜ਼ਰ ਸੁਖਮਿੰਦਰ ਸਿੰਘ ਧੂਰਕੋਟ ਨੇ ਕੀਤਾ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ 'ਤੇ ਦਰਜ ਕੀਤਾ ਗਿਆ ਮੁਕੱਦਮਾ ਤੁਰੰਤ ਰੱਦ ਕੀਤੇ ਜਾਣ |