29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

2 ਵਿਧਾਨ ਸਭਾ ਹਲਕਿਆਂ ਨੂੰ ਜੋੜਨ ਵਾਲੀ ਰਾਏਕੋਟ-ਜਗਰਾਉਂ ਰੋਡ 'ਤੇ ਰੋਜ਼ਾਨਾ ਵਾਪਰ ਰਹੇ ਨੇ ਸੜਕ ਹਾਦਸੇ, ਪ੍ਰਸ਼ਾਸਨ ਖਾਮੋਸ਼ • ਥਾਂ-ਥਾਂ ਡੂੰਘੇ ਟੋਏ ਹੋਣ ਕਾਰਨ ਰਾਹਗੀਰਾਂ ਨੂੰ ਮੁਸੀਬਤਾਂ ਨੇ ਘੇਰਿਆ

Ad Position 21
No active advertisement
ਅਜੀਤ ਡੈਸਕ 07-01-2026
ਰਾਏਕੋਟ, 6 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਅਤੇ ਜਗਰਾਉਂ ਵਿਧਾਨ ਸਭਾ ਹਲਕਿਆਂ ਨੂੰ ਆਪਸ ਵਿਚ ਜੋੜ੍ਹਨ ਵਾਲੀ ਸੜਕ ਕਰੀਬ 5-6 ਸਾਲ ਪਹਿਲਾਂ ਬਣਾਈ ਗਈ ਸੀ, ਜਿਸ ਦੀ ਹਾਲਤ ਬਦ ਤੋਂ ਬਦਤਰ ਹੋਣ ਕਰਕੇ ਰੋਜ਼ਾਨਾ ਵਾਪਰ ਰਹੇ ਸੜਕ ਹਾਦਸਿਆਂ ਕਾਰਨ ਲੋਕਾਂ ਵਿਚ ਸੂਬਾ ਸਰਕਾਰ ਪ੍ਰਤੀ ਰੋਸ ਲਹਿਰ ਪਾਈ ਜਾ ਰਹੀ ਹੈ | ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਮੌਕੇ ਇਸ ਸੜਕ 'ਤੇ ਪ੍ਰੀਮਿਕਸ ਪਾਇਆ ਗਿਆ ਸੀ, ਜਿਸ ਦੇ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਰਸੇ ਦੌਰਾਨ ਇਸ ਸੜਕ ਦੀ ਬਿਲਕੁੱਲ ਦੇਖਭਾਲ ਨਹੀਂ ਕੀਤੀ ਗਈ | ਜਿਸ ਕਰਕੇ ਇਹ ਸੜਕ ਦਿਨੋਂ-ਦਿਨ ਟੁੱਟ ਰਹੀ ਹੈ ਇਸ ਸੜਕ 'ਤੇ ਡੂੰਘੇ-ਡੂੰਘੇ ਟੋਏ ਹੋਣ ਕਰਕੇ ਅਕਸਰ ਹੀ ਦੋ ਪਹੀਆ ਵਾਹਨਾਂ ਦੇ ਹਾਦਸੇ ਵਾਪਰਦੇ ਰਹਿੰਦੇ ਹਨ | ਜੇਕਰ ਇਸ ਰਾਏਕੋਟ-ਜਗਰਾਉਂ ਰੋਡ ਨੂੰ ਜਲਦ ਤੋਂ ਜਲਦ ਨਾ ਬਣਾਇਆ ਗਿਆ ਤਾਂ ਇਸ ਸੜਕ ਤੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਰਾਂ ਨੂੰ ਵੱਡੀਆਂ ਸਮੱਸਿਆਵਾਂ ਨਾਲ ਜੂਝਣਾ ਪੈ ਸਕਦਾ ਹੈ, ਉੱਥੇ ਹੀ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਮੁਸ਼ਕਿਲਾਂ ਹੀ ਮੁਸ਼ਕਿਲਾਂ ਪੇਸ਼ ਆਉਣਗੀਆਂ ਕਿਉਂਕਿ ਵਾਹਨਾਂ ਦਾ ਜਿੱਥੇ ਵੱਡਾ ਨੁਕਸਾਨ ਹੁੰਦਾ ਹੈ ਉੱਥੇ ਹੀ ਲੋਕਾਂ ਨੂੰ ਵਾਹਨ ਹੌਲੀ ਚਲਾਉਣ ਲਈ ਮਜ਼ਬੂਰ ਹੋਣਾ ਪੈਂਦਾ ਹੈ, ਜਿਸ ਕਰਕੇ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ ਅਤੇ ਮਹਿੰਗੇ ਭਾਅ ਦਾ ਡੀਜ਼ਲ-ਪੈਟਰੋਲ ਵੀ ਫੂਕਣਾ ਪੈ ਰਿਹਾ ਹੈ | ਇਸ ਰੋਡ ਤੋਂ ਰੋਜ਼ਾਨਾ ਸਕੂਲਾਂ ਤੇ ਕਾਲਜਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵੀ ਖੱਜ਼ਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਰਕੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਲਈ ਜਗਰਾਉਂ ਰੋਡ ਨੂੰ ਜਲਦ ਤੋਂ ਜਲਦ ਰਿਪੇਅਰ ਕਰਕੇ ਲੋਕਾਂ ਦੀ ਸਹੂਲਤ ਲਈ ਸਪੁਰਦ ਕੀਤਾ ਜਾਵੇ ਤਾਂ ਜੋ ਰਾਹਗੀਰਾਂ ਨੂੰ ਕੁਝ ਰਾਹਤ ਮਹਿਸੂਸ ਹੋ ਸਕੇ | ਜਦੋਂ ਇਸ ਖਸਤਾ ਹਾਲਤ ਸੜਕ ਬਾਰੇ ਪੀ.ਡਬਲਿਯੂ.ਡੀ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨਾਲ ਫੋਨ 'ਤੇ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਫੋਨ ਉਠਾਉਣਾ ਮੁਨਾਸਿਬ ਨਹੀਂ ਸਮਝਿਆ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਅਮਿਤ ਚੱਕਰਵਰਤੀ ਨੇ ਪਿਤਾ ਦੀ ਬਰਸੀ 'ਤੇ ਬਜ਼ੁਰਗਾਂ ਨੂੰ ਪੈਨਸ਼ਨ ਅਤੇ ਰਾਸ਼ਨ ਵੰਡਿਆ ਅਗਲੀ ਖ਼ਬਰ ਦੋ ਪਿੰਡਾਂ ਦੇ ਚਿੱਪ ਵਾਲੇ ਸਮਾਰਟ ਮੀਟਰ ਲਾਹ ਕੇ ਪਾਵਰਕਾਮ ਦਫ਼ਤਰ ਜਗਰਾਉਂ ਜਮ੍ਹਾਂ ਕਰਵਾਏ ਸੰਯੁਕਤ ਕਿਸਾਨ ਮੋਰਚੇ ਦੇ...
Ad Position 24