29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜੋਧਾਂ ਵਿਖੇ ਬਲਾਕ ਸੰਮਤੀ ਮੈਂਬਰ ਸਤਿੰਦਰ ਕੌਰ ਪਤਨੀ ਜਸਵੰਤ ਸਿੰਘ ਵਲੋਂ ਸ਼ੁਕਰਾਨਾ ਸਮਾਗਮ

Ad Position 21
No active advertisement
ਅਜੀਤ ਡੈਸਕ 07-01-2026
ਜੋਧਾਂ, 6 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਬਲਾਕ ਸੰਮਤੀ ਜ਼ੋਨ ਛੋਕਰ ਤੋਂ ਕਾਂਗਰਸ ਪਾਰਟੀ ਦੇ ਜੇਤੂ ਸਤਿੰਦਰ ਕੌਰ (ਪਤਨੀ ਜਸਵੰਤ ਸਿੰਘ ਘੋਲੀ ਪ੍ਰਧਾਨ ਅੱਡਾ ਜੋਧਾਂ) ਵਲੋਂ ਪੱਕਾ ਦਰਵਾਜ਼ਾ ਜੋਧਾਂ ਵਿਖੇ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਨਪ੍ਰੀਤ ਸਿੰਘ ਈਸੇਵਾਲ ਸੀਨੀਅਰ ਕਾਂਗਰਸੀ ਆਗੂ, ਅਮਰਦੀਪ ਸਿੰਘ ਰੂਬੀ, ਸੁਖਵਿੰਦਰ ਸਿੰਘ ਗੋਲੂ, ਸਰਪੰਚ ਕੁਲਦੀਪ ਸਿੰਘ, ਜਸਬੀਰ ਸਿੰਘ ਖੰਡੂਰ, ਸਰਪੰਚ ਕੁਲਦੀਪ ਸਿੰਘ ਖੰਡੂਰ ਤੋਂ ਇਲਾਵਾ ਇਲਾਕੇ ਦੇ ਪੰਚਾਂ-ਸਰਪੰਚਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਮਨਪ੍ਰੀਤ ਸਿੰਘ ਈਸੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇੰਨ੍ਹਾਂ ਚੋਣਾਂ ਵਿਚ ਪਾਰਟੀ ਦੇ ਵਰਕਰਾਂ ਸਦਕਾ ਚੰਗਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ | ਆਉਣ ਵਾਲੇ ਸਮੇਂ ਵਿਚ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਕਾਂਗਰਸ ਹੋਰ ਵੀ ਮਜ਼ਬੂਤੀ ਨਾਲ ਅੱਗੇ ਆਏਗੀ | ਅਮਰਦੀਪ ਸਿੰਘ ਰੂਬੀ ਨੇ ਸੰਬੋਧਨ ਕਰਦਿਆਂ ਵੋਟਰਾਂ-ਸਪੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਵਲੋਂ ਉਨ੍ਹਾਂ ਨੂੰ ਮਿਲੇ ਭਰਵੇਂ ਸਮਰਥਨ ਦੇ ਉਹ ਸਦਾ ਰਿਣੀ ਰਹਿਣਗੇ ਅਤੇ ਲੋਕਾਂ ਦੀ ਸੇਵਾ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਸਾਬਕਾ ਵਿਧਾਇਕ ਕਾਮਰੇਡ ਤਰਸੇਮ ਜੋਧਾਂ, ਸਰਪੰਚ ਪ੍ਰਕਾਸ਼ ਸਿੰਘ ਜੋਧਾਂ, ਸੁਖਵਿੰਦਰ ਸਿੰਘ ਗੋਲੂ ਬਲਾਕ ਪ੍ਰਧਾਨ, ਸਾਬਕਾ ਸਰਪੰਚ ਅਮਰਜੀਤ ਸਿੰਘ ਜੋਧਾਂ, ਸਾਬਕਾ ਸਰਪੰਚ ਓਮ ਪ੍ਰਕਾਸ਼ ਮਨਸੂਰਾਂ, ਸਰਪੰਚ ਕੁਲਦੀਪ ਸਿੰਘ ਖੰਡੂਰ, ਸਰਪੰਚ ਕੁਲਦੀਪ ਸਿੰਘ ਛਪਾਰ, ਡਾ: ਭੁਪਿੰਦਰ ਸਿੰਘ ਗਰੇਵਾਲ, ਸੰਦੀਪ ਸਿੰਘ ਸਨੀ ਇੰਚਾਰਜ ਸੋਸ਼ਲ ਮੀਡੀਆ, ਸੁਖਵਿੰਦਰ ਕੌਰ ਗਰੇਵਾਲ ਸਰਾਭਾ, ਡਾ. ਕਮਲ ਰਤਨ, ਦਲਬੀਰ ਸਿੰਘ ਜੋਧਾਂ, ਕੁਲਵਿੰਦਰ ਸਿੰਘ ਛੋਕਰ, ਤਨਵੀਰ ਸਿੰਘ ਗਰੇਵਾਲ, ਪੰਚ ਗੁਰਮੇਲ ਸਿੰਘ ਖੰਡੂਰ, ਜਗਦੇਵ ਸਿੰਘ ਸੰਧੂ, ਪਲਵਿੰਦਰ ਸਿੰਘ ਪੱਪੂ ਮਨਸੂਰਾਂ, ਚੇਅਰਮੈਨ ਸੁਖਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਹਿਣੇਵਾਲੀ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਪਲਸ ਮੰਚ ਦਾ ਸੂਬਾਈ ਸਮਾਗਮ 25 ਨੂੰ
Ad Position 24