11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਦਾਖਾ ਦੇ ਆਗੂਆਂ ਨਾਲ ਬੰਦ ਕਮਰਾ ਮੀਟਿੰਗ

Ad Position 21
No active advertisement
ਅਜੀਤ ਡੈਸਕ 24-01-2026
ਜਗਰਾਉਂ, 23 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਬੀਤੇ ਕੱਲ੍ਹ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਗੋਰਸੀਆਂ ਕਾਦਰਬਖਸ਼ ਵਿਖੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਦੇ ਗ੍ਰਹਿ ਵਿਖੇ ਹਲਕਾ ਦਾਖਾ ਦੇ ਅਕਾਲੀ ਆਗੂਆਂ ਨਾਲ ਬੰਦ ਕਮਰਾ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਮੀਟਿੰਗ 'ਚ ਸ਼ਾਮਿਲ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ, ਗੁਰਦੀਪ ਸਿੰਘ ਫੱਲੇਵਾਲ, ਸੁਰਜੀਤ ਸਿੰਘ ਕੋਠੇ ਹਾਂਸ, ਲਖਵਿੰਦਰ ਸਿੰਘ ਕੋਠੇ ਪੋਨਾ, ਤਰਸੇਮ ਸਿੰਘ ਚਚਰਾੜੀ, ਅਮਨਦੀਪ ਸਿੰਘ ਸਵੱਦੀ, ਗੁਰਿੰਦਰਜੀਤ ਸਿੰਘ ਰੂਮੀ, ਜਸਵਿੰਦਰ ਸਿੰਘ ਗੋਰਸੀਆਂ ਨਾਲ ਹਲਕਾ ਦਾਖਾ 'ਚ ਅਕਾਲੀ ਦਲ ਦੀ ਬਿਹਤਰੀ ਅਤੇ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ | ਜਿਸ ਵਿਚ ਸਾਰੇ ਆਗੂਆਂ ਨੇ ਹਲਕੇ 'ਚ ਅਕਾਲੀ ਦਲ ਦੀ ਮਜ਼ਬੂਤੀ ਲਈ ਇਕੱਠੇ ਕੰਮ ਕਰਨ ਦਾ ਭਰੋਸਾ ਦਿਵਾਇਆ | ਇਸ ਸਮੇਂ ਸਾਰੇ ਹਲਕੇ ਦੇ ਆਗੂਆਂ ਨੇ ਕਿਹਾ ਕਿ ਉਹ ਟਕਸਾਲੀ ਪਰਿਵਾਰਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਅਕਾਲੀ ਦਲ ਨਾਲ ਤੋਰਨਗੇ ਅਤੇ ਪਾਰਟੀ 'ਚ ਉਨ੍ਹਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਸ: ਬਾਦਲ ਨੇ ਕਿਹਾ ਕਿ ਹਲਕੇ 'ਚ ਅਕਾਲੀ ਦਲ ਵਲੋਂ ਕੀਤੇ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਇਆ ਜਾਵੇ ਅਤੇ ਅਕਾਲੀ ਦਲ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ | ਮੇਰੇ ਵਲੋਂ ਹਲਕਾ ਦਾਖਾ 'ਚ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕਾ ਦਾਖਾ ਪੰਥਕ ਹਲਕਾ ਹੈ ਅਤੇ ਇੱਥੋਂ ਦੇ ਲੋਕਾਂ ਨੇ ਸਦਾ ਹੀ ਅਕਾਲੀ ਦਲ ਨੂੰ ਮਾਣ ਦਿੱਤਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਲੋਕ ਅਕਾਲੀ ਦਲ ਨੂੰ ਵੱਡਾ ਸਮਰਥਨ ਦੇਣਗੇ | ਇਸ ਸਬੰਧੀ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਲਕੇ 'ਚ ਅਕਾਲੀ ਦਲ ਦੀ ਮਜ਼ਬੂਤੀ ਲਈ ਸ: ਬਾਦਲ ਨੇ ਇਹ ਮੀਟਿੰਗ ਕੀਤੀ ਸੀ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦੇ ਦਿਹਾਂਤ 'ਤੇ ਸੁਖਬੀਰ ਨੇ ਭੈਣੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਭਾਰੀ ਮੀਂਹ ਨੇ ਜਗਰਾਉਂ-ਰਾਏਕੋਟ ਰੋਡ ਨੂੰ ਕੀਤਾ ਜਲ-ਥਲ
Ad Position 24