ਜਗਰਾਉਂ, 23 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਅੱਜ ਆਗਾਜ਼ ਕੀਤਾ ਗਿਆ | ਇਸੇ ਤਹਿਤ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਸ਼ਹਿਰ ਦੇ 19 ਨੰਬਰ ਵਾਰਡ ਅਤੇ ਪਿੰਡ ਕਾਉਂਕੇ ਕਲਾਂ ਤੋਂ ਇਸ ਯੋਜਨਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਸਦਾ ਹਰ ਵਰਗ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁਖੀ ਦਾ 10 ਲੱਖ ਦਾ ਸਿਹਤ ਬੀਮਾ ਹੋਵੇਗਾ ਅਤੇ ਪਰਿਵਾਰ ਦੇ ਸਾਰੇ ਮੈਂਬਰ 10 ਲੱਖ ਖਰਚੇ ਤੱਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ 'ਚੋਂ ਮੁਫ਼ਤ ਇਲਾਜ ਕਰਵਾ ਸਕਣਗੇ | ਬੀਬੀ ਮਾਣੂੰਕੇ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਵਲੰਟੀਅਰ ਅਧਿਕਾਰੀਆਂ ਦੇ ਸਹਿਯੋਗ ਨਾਲ ਮਸ਼ੀਨਾਂ ਰਾਹੀਂ ਕਾਰਡ ਬਣਾਉਣਗੇ ਤਾਂ ਕਿ ਹਰ ਇਕ ਨੂੰ ਇਹ ਸਹੂਲਤ ਮਿਲ ਸਕੇ | ਬੀਬੀ ਮਾਣੂੰਕੇ ਨੇ ਕਿਹਾ ਕਿ ਅੱਜ ਪਹਿਲੇ ਦਿਨ ਇਕ ਹਜ਼ਾਰ ਫਾਰਮ ਭਰੇ ਗਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਹੋਰ ਲੋਕ ਭਲਾਈ ਸਕੀਮਾਂ ਦੇਣ ਲਈ ਤਤਪਰ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਉਨ੍ਹਾਂ ਵਲੰਟੀਅਰਾਂ ਨੂੰ ਆਮ ਆਦਮੀ ਪਾਰਟੀ ਦੀਆਂ ਸਕੀਮਾਂ ਘਰ-ਘਰ ਪਹੁੰਚਾਉਣ ਲਈ ਕਿਹਾ ਕਿ ਤਾਂ ਜੋ ਹਰ ਜ਼ਰੂਰਤਮੰਦ ਇਸਦਾ ਲਾਭ ਲੈ ਸਕੇ | ਇਸ ਮੌਕੇ ਐੱਸ.ਐੱਮ.ਓ. ਅਮਨ ਸ਼ਰਮਾ, ਚੇਅਰਮੈਨ ਕਰਮਜੀਤ ਸਿੰਘ ਕੰਮੀ, ਗੁਰਪ੍ਰੀਤ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਪ੍ਰੀਤ ਸਿੰਘ ਨੋਨੀ, ਗੁਰਸੇਵਕ ਸਿੰਘ, ਕੁਲਜੀਤ ਸਿੰਘ, ਤਰਸੇਮ ਸਿੰਘ, ਸ਼ੁਭਮ ਕੁਮਾਰ, ਵਿਮਲ ਕੁਮਾਰ, ਗੁਰਮੀਤ ਸਿੰਘ ਗਿੰਨਾ, ਦਰਸ਼ਵੀਰ ਸਿੰਘ, ਬੌਬੀ ਸ਼ਰਮਾ, ਜਤਿਨ ਕੁਮਾਰ, ਡਾ: ਗੌਰਵ, ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਜਗਰੂਪ ਸਿੰਘ, ਅਕਾਸ਼ਦੀਪ ਸਿੰਘ, ਜਪਸ਼ਜੋਤ ਸਿੰਘ, ਸੁਖਵਿੰਦਰ ਸਿੰਘ, ਬੂਟਾ ਸਿੰਘ, ਮਲਕੀਤ ਸਿੰਘ, ਧਰਮਿੰਦਰ ਕੁਮਾਰ ਆਦਿ ਹਾਜ਼ਰ ਸਨ |