21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਚਖੰਡ ਵਾਸੀ ਸੰਤ ਗਿਆਨੀ ਗੱਜਣ ਸਿੰਘ ਜੀ ਦੇ ਬਰਸੀ ਸਮਾਗਮ ਆਰੰਭ

Ad Position 21
No active advertisement
ਅਜੀਤ ਡੈਸਕ 25-01-2026
ਗੁਰੂਸਰ ਸੁਧਾਰ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਗੁਰਮਤਿ ਗਿਆਨ ਪ੍ਰਕਾਸ਼ ਪਿੰਡ ਤੁਗਲ ਦੇ ਮੁੱਖ ਸੇਵਾਦਾਰ ਸੰਤ ਗਿਆਨੀ ਇਕਬਾਲ ਸਿੰਘ ਦੀ ਦੇਖ-ਰੇਖ ਹੇਠ ਸੱਚਖੰਡ ਵਾਸੀ ਸੰਤ ਗਿਆਨੀ ਗੱਜਣ ਸਿੰਘ, ਸੰਤ ਬਾਬਾ ਨਿਰਮਲ ਸਿੰਘ, ਭਾਈ ਹਰਭਜਨ ਸਿੰਘ ਅਤੇ ਅਜੀਤ ਸਿੰਘ ਦੇ ਤਿੰਨ ਰੋਜ਼ਾ ਬਰਸੀ ਸਮਾਗਮ ਅੱਜ ਆਰੰਭ ਹੋ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਦੰਦਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ ਤੋਂ ਡਾ: ਗਗਨਜੋਤ ਕੌਰ, ਡਾ: ਸੁਨਿਧੀ ਗਾਂਧੀ, ਡਾ: ਪੱਲਵੀ, ਡਾ: ਮਨੀਸ਼ਾ ਦੀ ਡਾਕਟਰੀ ਟੀਮ ਨੇ ਪਹੁੰਚੇ ਮਰੀਜ਼ਾਂ ਦੀ ਜਾਂਚ ਕੀਤੀ ਤੇ ਦਵਾਈਆਂ ਦੇਣ ਤੋਂ ਇਲਾਵਾ ਦੰਦਾਂ ਦੀ ਸਾਂਭ-ਸੰਭਾਲ ਪ੍ਰਤੀ ਵਿਸਥਾਰ ਨਾਲ ਦੱਸਿਆ | ਇਸ ਮੌਕੇ ਬਾਬਾ ਇਕਬਾਲ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਬੁੱਟਰ, ਸੁੱਚਾ ਸਿੰਘ ਤੁਗਲ, ਡਾ: ਬਲਵਿੰਦਰ ਸਿੰਘ, ਪ੍ਰਧਾਨ ਜਸਵੰਤ ਸਿੰਘ, ਚਰਨਜੀਤ ਸਿੰਘ ਤੁੰਗ, ਬਾਬਾ ਵੀਰ ਸਿੰਘ, ਸਾਬਕਾ ਸਰਪੰਚ ਜਗਜੀਤ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ ਬਾਸੀ ਆਦਿ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਤਹਿਸੀਲ ਪੱਧਰੀ ਸਮਾਗਮ 12 ਤੋਂ ਅਗਲੀ ਖ਼ਬਰ ਦੁਨਿਆਵੀ ਵਸਤਾਂ ਨਾਲ ਅਧਿਆਤਮਕ ਗਿਆਨ ਦੀ ਪ੍ਰਾਪਤੀ ਨਹੀਂ ਹੁੰਦੀ-ਸੰਤ ਜਗਜੀਤ ਸਿੰਘ ਲੋਪੋਂ
Ad Position 24