ਸਿੱਧਵਾਂ ਬੇਟ, 24 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਅੱੈਸ. ਕੰਗ ਅਤੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਦਰਿਆ ਸਤਲੁਜ ਲਾਗਲੇ ਪਿੰਡ ਖੁਰਸੈਦਪੁਰਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦੀ ਸ਼ੁਰੂਆਤ ਕਰਦੇ ਹੋਏ ਆਖਿਆ ਕਿ ਜਿੱਥੇ ਇਸ ਯੋਜਨਾ ਨਾਲ ਸੂਬੇ ਦੇ ਤਿੰਨ ਕਰੋੜ ਲੋਕਾਂ ਨੂੰ ਫਾਇਦਾ ਪੁੱਜੇਗਾ, ਉੱਥੇ ਬੇਟ ਇਲਾਕੇ ਦੇ ਲੋੜਵੰਦ ਪਰਿਵਾਰ ਕਈ ਨਾਮੁਰਾਦ ਬਿਮਾਰੀਆਂ ਤੋਂ ਬਚ ਜਾਣਗੇ | ਕਿਉਂਕਿ ਇਲਾਜ ਲਈ ਉਹ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾ ਸਕਣਗੇ | ਇਸ ਮੌਕੇ ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸਰਪੰਚ ਜੱਜ ਸਿੰਘ, ਪੰਚ ਜੀਤ ਸਿੰਘ, ਪੰਚ ਗੁਰਮੀਤ ਸਿੰਘ, ਪ੍ਰਦੀਪ ਸਿੰਘ, ਪਰਮਜੀਤ ਸਿੰਘ, ਜੰਗੀਰ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ |