ਮੁੱਲਾਂਪੁਰ-ਦਾਖਾ, 24 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸੋਮਵਾਰ 26 ਜਨਵਰੀ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਮੁੱਲਾਂਪੁਰ-ਦਾਖਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਦੇ ਨਾਲ ਦੇਸ਼ ਦੀ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਯਾਦ ਕਰਨ ਲਈ ਹੋਰ ਪ੍ਰੋਗਰਾਮ ਕਰਵਾਇਆ ਜਾਵੇਗਾ | ਨਗਰ ਕੌਂਸਲ ਦੇ ਮੀਤ ਪ੍ਰਧਾਨ ਬਿਮਲਾ ਰਾਣੀ ਅਨੁਸਾਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਹੈਪੀ ਵਲੋਂ ਕੀਤੀ ਜਾਵੇਗੀ | ਰਾਸ਼ਟਰੀ ਗੀਤ, ਕੋਰੀਓਗ੍ਰਾਫੀ, ਭੰਗੜਾ ਪੇਸ਼ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਇਸ ਸਮਾਰੋਹ 'ਚ ਸਨਮਾਨ ਹੋਵੇਗਾ |