20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

60 ਸਾਲਾ ਵਿਅਕਤੀ ਨੇ ਖੁਦ ਨੂੰ ਲਾਈ ਅੱਗ, ਹਾਲਤ ਗੰਭੀਰ

Ad Position 21
No active advertisement
ਅਜੀਤ ਡੈਸਕ 25-01-2026
ਜਗਰਾਉਂ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਅੱਜ ਦੇਰ ਸ਼ਾਮ ਪਿੰਡ ਅਖਾੜਾ ਦੇ 60 ਸਾਲਾਂ ਵਿਅਕਤੀ ਕਾਕਾ ਸਿੰਘ ਨੇ ਆਪਣੇ ਉੱਤੇ ਤੇਲ ਪਾ ਕੇ ਖੁਦ ਨੂੰ ਅੱਗ ਲਾ ਲਈ | ਅੱਗ ਲਾਉਣ ਉਪਰੰਤ ਕਾਕਾ ਸਿੰਘ ਦਾ ਸਰੀਰ 65 ਫ਼ੀਸਦੀ ਪ੍ਰਭਾਵਿਤ ਹੋ ਗਿਆ | ਕਾਕਾ ਸਿੰਘ ਨੂੰ ਗੰਭੀਰ ਹਾਲਤ ਵਿਚ ਜਗਰਾਉਂ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ, ਜਿਥੇ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਵਲੋਂ ਮੁਢਲੀ ਸਹਾਇਤਾ ਦੇ ਕੇ ਫਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ | ਕਾਕਾ ਸਿੰਘ ਦੇ ਭਰਾ ਚਮਕੌਰ ਸਿੰਘ ਨੇ ਕਿਹਾ ਕਿ ਕਾਕਾ ਸਿੰਘ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਉਠਾਇਆ | ਜਦੋਂ ਘਰ ਵਿਚ ਉਸਨੇ ਖੁਦ ਨੂੰ ਅੱਗ ਲਾਈ ਤਾਂ ਚਮਕੌਰ ਸਿੰਘ ਅਤੇ ਉਸ ਦੇ ਲੜਕਿਆਂ ਨੇ ਅੱਗ ਨੂੰ ਬੁਝਾਇਆ | ਇਸ ਸਬੰਧੀ ਜਦੋਂ ਪੁਲਿਸ ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਹਲਕਾ ਦਾਖਾ 'ਚ ਅਕਾਲੀ ਦਲ (ਬ) ਜਨ ਸੰਪਰਕ ਮੁਹਿੰਮ ਸ਼ੁਰੂ ਕਰਨ ਜਾ ਰਿਹਾ-ਦਿਓਲ ਅਗਲੀ ਖ਼ਬਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਜਸਵਿੰਦਰ ਸਿੰਘ ਹੈਪੀ ਕਰੇਗਾ
Ad Position 24