20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਸ਼ਿਆਂ ਦੇ ਜੜ੍ਹ ਤੋਂ ਖ਼ਾਤਮੇ ਲਈ ਰਾਏਕੋਟ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕ ਰੈਲੀਆਂ

Ad Position 21
No active advertisement
ਅਜੀਤ ਡੈਸਕ 25-01-2026
ਰਾਏਕੋਟ, 24 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਯੋਗ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਜਾਗਰੂਕ ਰੈਲੀਆਂ ਦਾ ਆਗਾਜ਼ ਕੀਤਾ ਜਾ ਚੁੱਕਾ ਹੈ, ਜਿਸ ਦੌਰਾਨ ਵੱਡੀ ਗਿਣਤੀ 'ਚ ਲੋਕ ਨਸ਼ਿਆਂ ਖ਼ਿਲਾਫ਼ ਰੈਲੀਆਂ ਦਾ ਹਿੱਸਾ ਬਣ ਰਹੇ ਹਨ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਅੱਜ ਰਾਏਕੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕ ਰੈਲੀਆਂ ਕਰਦਿਆਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਸਰਕਾਰ ਦਾ ਸਹਿਯੋਗ ਦਿੱਤਾ ਜਾਵੇ | ਇਸੇ ਲੜੀ ਤਹਿਤ ਅੱਜ ਵਿਧਾਇਕ ਠੇਕੇਦਾਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਰੈਲੀਆਂ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਕੋਪਾਂ ਤੋਂ ਜਾਣੂੰ ਕਰਵਾਇਆ ਅਤੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ | ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਨਸ਼ਿਆਂ ਦੇ ਇਸ ਕੋਹੜ ਨੂੰ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਅੱਗੇ ਹੋ ਕੇ ਤੁਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੇ ਨੰਬਰਾਂ 'ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ, ਜਦਕਿ ਫੋਨ ਰਾਹੀਂ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ | ਇਸ ਮੌਕੇ ਰਾਮ ਕੁਮਾਰ ਛਾਪਾ ਸ਼ਹਿਰੀ ਪ੍ਰਧਾਨ, ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ, ਯਸ਼ਪਾਲ ਬਿੱਟੂ ਜੈਨ, ਅਮਰਜੀਤ ਸਿੰਘ ਗੋਂਦਵਾਲ, ਜਗਰੂਪ ਸਿੰਘ ਧਾਲੀਵਾਲ, ਮਦਨ ਲਾਲ ਅਗਰਵਾਲ ਪ੍ਰਧਾਨ ਕਿਰਿਆਨਾ ਯੂਨੀਅਨ, ਗੁਰਮੀਤ ਸਿੰਘ ਪੰਮੀ, ਰੀਨਾ ਰਾਣੀ, ਪੱਪੂ ਰਾਏਕੋਟ, ਜੱਸ ਸਿੰਘ ਹਲਵਾਰਾ, ਕਾਕਾ ਪੰਡਿਤ, ਮਨੋਹਰ ਲਾਲ ਲਾਡੀ, ਨਰਿੰਦਰ ਡਾਬਰ, ਅਵਤਾਰ ਸਿੰਘ, ਈਸ਼ੂ ਪਾਸੀ, ਗੁਰਸੇਵਕ ਸਿੰਘ ਐੱਸ.ਐੱਚ.ਓ ਥਾਣਾ ਸਿਟੀ ਰਾਏਕੋਟ, ਜੋਤੀ ਸਿੰਘ ਰਾਏਕੋਟ, ਸੰਜੀਵ ਕੁਮਾਰ, ਕੇਵਲ ਸਿੰਘ, ਡਾ. ਸੁੰਦਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚਚਰਾੜੀ ਵਿਖੇ 3 ਰੋਜ਼ਾ ਮਾਸਟਰ ਰਾਮ ਸਿੰਘ ਹਾਕੀ ਗੋਲਡ ਕੱਪ (ਪਿੰਡ ਵਾਰ) ਧੂਮ-ਧੜੱਕੇ ਨਾਲ ਸ਼ੁਰੂ ਅਗਲੀ ਖ਼ਬਰ ਕਸਬਾ ਸਿੱਧਵਾਂ ਬੇਟ ਦੇ ਦੁਕਾਨਦਾਰਾਂ ਨੇ ਮੁੱਖ ਬਾਜ਼ਾਰ 'ਚ ਹੁੰਦੀਆਂ ਚੋਰੀਆਂ ਅਤੇ ਖੋਹਾਂ ਕਰਨ ਵਾਲੇ ਨਕਾਬਪੋਸ਼ਾਂ ਨੂੰ...
Ad Position 24