20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਿੰਡ ਚਚਰਾੜੀ ਵਿਖੇ 3 ਰੋਜ਼ਾ ਮਾਸਟਰ ਰਾਮ ਸਿੰਘ ਹਾਕੀ ਗੋਲਡ ਕੱਪ (ਪਿੰਡ ਵਾਰ) ਧੂਮ-ਧੜੱਕੇ ਨਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 25-01-2026
ਚੌਂਕੀਮਾਨ, 24 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਚਚਰਾੜੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 3 ਰੋਜ਼ ਮਾਸਟਰ ਰਾਮ ਸਿੰਘ ਹਾਕੀ ਗੋਲਡ ਕੱਪ (ਪਿੰਡ ਵਾਰ) ਧੂਮ ਧੜੱਕੇ ਨਾਲ ਸ਼ੁਰੂ ਹੋਇਆ | ਜਿਸ ਦਾ ਉੁਦਘਾਟਨ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਕਲੱਬ ਦੇ ਅਹੁਦੇਦਾਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਕੋਚ ਸੁਖਵਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 41 ਹਜ਼ਾਰ, ਦੂਜੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 31 ਹਜਾਰ, ਤੀਜੇ ਨੰਬਰ ਤੇ ਚੌਥੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 71 ਸੌ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਕੁਆਟਰ ਫਾਈਨਲ ਹਾਰਨ ਵਾਲੀਆਂ ਟੀਮਾਂ ਨੂੰ 25 ਸੌ ਰੁਪਏ ਦਿੱਤੇ ਜਾਣਗੇ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਨੇਕ ਕਮਾਈ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਪੋਰਟਸ ਕਲੱਬ ਚਚਰਾੜੀ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਤੇ ਨਾਲ ਹੀ ਕਲੱਬ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਹੋਰ ਵੀ ਮਦਦ ਕਰਨਗੇ ਤੇ ਜੋ ਵੀ ਸੇਵਾ ਕਲੱਬ ਦੇ ਅਹੁਦੇਦਾਰ ਲਗਾਉਣਗੇ ਉਸ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਵਿਧਾਇਕ ਇਯਾਲੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਤੇ ਮੈਬਰਾਂ ਨੂੰ ਵਧਾਈ ਦਿੱਤੀ ਜੋ ਹਰ ਸਾਲ ਮਾਸਟਰ ਰਾਮ ਸਿੰਘ ਹਾਕੀ ਗੋਲਡ ਕੱਪ ਕਰਵਾਉਂਦੇ ਹਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਦੇ ਹਨ ਤੇ ਉਨ੍ਹਾਂ ਕਿਹਾ ਕਿ ਹਲਕੇ ਵਿਚ ਬਣੇ ਹਾਈਟੈੱਕ ਖੇਡ ਗਰਾਊਾਡ ਨੌਜਵਾਨਾਂ ਲਈ ਬਹੁਤ ਫਾਇੰਦੇਮੰਦ ਹਨ ਜੋ ਆਪਣਾ ਵਿਹਲਾ ਸਮਾਂ ਮੋਬਾਇਲਾਂ ਤੋਂ ਦੂਰ ਰਹਿ ਕੇ ਖੇਡਾਂ ਖੇਡਦੇ ਹਨ ਜਿਸ ਨਾਲ ਉਹ ਤੰਦਰੁਸਤ ਤਾਂ ਰਹਿੰਦੇ ਹੀ ਹਨ ਤੇ ਨਾਲ ਹੀ ਖੇਡਾਂ ਵਿਚ ਆਪਣਾ ਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ | ਇਸ ਮੌਕੇ ਕਲੱਬ ਵਲੋਂ ਵਿਧਾਇਕ ਇਯਾਲੀ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਰਪੰਚ ਬੀਬੀ ਜਸਵਿੰਦਰ ਕੌਰ, ਗੁਰਚਰਨ ਸਿੰਘ ਚਚਰਾੜੀ, ਏ.ਐੱਸ.ਆਈ ਜਸਮੇਲ ਸਿੰਘ, ਸਾਬਕਾ ਸਰਪੰਚ ਦਲਜੀਤ ਸਿੰਘ, ਏ.ਐੱਸ.ਆਈ. ਕੁਲਦੀਪ ਸਿੰਘ, ਸੈਕਟਰੀ ਸੁਰਜੀਤ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਸਰਨਜੀ ਸਿੰਘ, ਏ.ਐੱਸ.ਆਈ ਪਰਮਿੰਦਰ ਸਿੰਘ, ਕੈਪਟਨ ਨਿਰਮਲ ਸਿੰਘ, ਕੇਵਲ ਸਿੰਘ, ਸਾਬਕਾ ਪੰਚ ਦਰਸ਼ਨ ਸਿੰਘ, ਬਾਬਾ ਮਨਪ੍ਰੀਤ ਸਿੰਘ, ਬਾਬਾ ਪਰਮਜੀਤ ਸਿੰਘ, ਆੜ੍ਹਤੀਆ ਜਤਿੰਦਰ ਸਿੰਘ ਜਨਰਲ ਸਕੱਤਰ, ਲਵਪ੍ਰੀਤ ਸਿੰਘ, ਜੀਤ ਸਿੰਘ ਸਰਾਂ, ਚਮਕੌਰ ਸਿੰਘ, ਬਿੰਦਰ ਕੈਨੇਡਾ, ਦੀਪਾ ਸਹਿਗਲ, ਪਿੰਦਰ ਕੈਨੇਡਾ, ਟੀਟੂ, ਰਣਜੀਤ ਸਿੰਘ ਫੌਜੀ, ਹਰਜਿੰਦਰ ਸਿੰਘ, ਗੱਜਣ ਸਿੰਘ, ਦਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨਸਲਕੁਸ਼ੀ 1984 ਮਾਮਲੇ 'ਚ ਦੋਸ਼ੀ ਸੱਜਣ ਕੁਮਾਰ ਨੂੰ ਕੇਸ 'ਚੋਂ ਬਰੀ ਕਰਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿ... ਅਗਲੀ ਖ਼ਬਰ ਨਸ਼ਿਆਂ ਦੇ ਜੜ੍ਹ ਤੋਂ ਖ਼ਾਤਮੇ ਲਈ ਰਾਏਕੋਟ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕ ਰੈਲੀਆਂ
Ad Position 24