ਰਾਏਕੋਟ, 24 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਦੀ ਇਕ ਹੰਗਾਮੀ ਮੀਟਿੰਗ ਕੁਲਦੀਪ ਸਿੰਘ ਜੌਹਲਾਂ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਰਾਏਕੋਟ ਵਿਖੇ ਹੋਈ | ਮੀਟਿੰਗ ਵਿਚ ਕਾਮਰੇਡ ਬਲਜੀਤ ਸਿੰਘ ਗਰੇਵਾਲ ਸੂਬਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਵਿਸ਼ੇਸ਼ ਤੌਰ 'ਤੇ ਪੁੱਜੇ | ਜਿੰਨ੍ਹਾਂ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਗਣਤੰਤਰ ਦਿਵਸ 26 ਜਨਵਰੀ ਨੂੰ ਵਿਸ਼ਾਲ ਟਰੈਕਟਰ ਮਾਰਚ ਕਰਕੇ ਮਨਾਇਆ ਜਾਵੇਗਾ, ਇਸ ਪ੍ਰੋਗਰਾਮ ਵਿਚ ਕੁੱਲ ਹਿੰਦ ਕਿਸਾਨ ਸਭਾ ਵਲੋਂ ਆਪਣਾ ਅਹਿਮ ਰੋਲ ਅਦਾ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਤਹਿਸੀਲ ਰਾਏਕੋਟ ਪੱਧਰ 'ਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਵਿਸ਼ਾਲ ਟਰੈਕਟਰ ਮਾਰਚ ਆਯੋਜਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਕਾਮਰੇਡ ਹਰਨਾਮ ਸਿੰਘ ਚਮਕ ਦੀ ਬਰਸੀ ਸਬੰਧੀ 1 ਫਰਵਰੀ ਨੂੰ ਕਰਵਾਏ ਜਾ ਰਹੇ ਪ੍ਰੋਗਰਾਮ ਵਿਚ ਜਥੇਬੰਦੀ ਹੁੰਮ-ਹੁਮਾ ਕੇ ਸ਼ਮੂਲੀਅਤ ਕਰੇਗੀ | ਇਸ ਮੀਟਿੰਗ ਵਿਚ ਸੁਖਦੀਪ ਸਿੰਘ ਗਰੇਵਾਲ ਡੀ.ਵਾਈ.ਐੱਫ.ਆਈ ਸਕੱਤਰ, ਮੁਖਤਿਆਰ ਸਿੰਘ ਜਲਾਲਦੀਵਾਲ, ਸੁਰਿੰਦਰ ਸਿੰਘ ਸੀਲੋਆਣੀ, ਕੁਲਵੰਤ ਸਿੰਘ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਗਦੀਸ਼ ਸਿੰਘ, ਬਲਵੀਰ ਸਿੰਘ ਜਲਾਲਦੀਵਾਲ, ਓਮ ਪ੍ਰਕਾਸ਼, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |