ਚੌਂਕੀਮਾਨ, 24 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਹੇਠ ਰਾਜਨੀਤਿਕ ਸ਼ਾਸਤਰ ਵਿਭਾਗ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਸਾਂਝੇ ਰੂਪ ਵਿਚ ਰਾਸ਼ਟਰੀ ਵੋਟਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਉਪਰੰਤ ਸਾਰੇ ਭਾਗੀਦਾਰਾਂ ਵਲੋਂ ਵੋਟਰ ਜਾਗਰੂਕਤਾ ਨਾਲ ਸਬੰਧਿਤ ਸਹੁੰ ਚੁੱਕੀ ਗਈ | ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮੁੱਖ ਉਦੇਸ਼ ਨਾਗਰਿਕਾਂ ਵਿਚ ਲੋਕਤੰਤਰ ਪ੍ਰਤੀ ਜਾਗਰੂਕਤਾ ਵਧਾਉਣਾ ਹੈ | ਇਸ ਮੌਕੇ ਡਾ: ਇੰਦਰਜੀਤ ਕੌਰ, ਡਾ: ਅਮਨਦੀਪ ਕੌਰ, ਪ੍ਰੋ: ਕਰਮਦੀਪ ਕੌਰ ਅਤੇ ਪ੍ਰੋ. ਗੁਰਜੀਤ ਸਿੰਘ ਅਤੇ 56 ਵਿਦਿਆਰਥਣਾਂ ਦੀ ਸ਼ਮੂਲੀਅਤ ਨਾਲ ਇਹ ਸਮਾਗਮ ਸਫ਼ਲਤਾਪਰਵਕ ਸੰਪੰਨ ਹੋਇਆ |