19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਤਲਵਾੜਾ ਵਿਚ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 25-01-2026
ਭੂੰਦੜੀ, 24 ਜਨਵਰੀ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ | ਇਸੀ ਲੜੀ ਅਧੀਨ ਪਿੰਡ ਤਲਵਾੜਾ ਵਿਖੇ ਸਰਪੰਚ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਥਾਣਾ ਸਿੱਧਵਾਂ ਬੇਟ ਦੇ ਐੱਸ.ਐੱਚ.ਓ. ਹੀਰਾ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪੰਜਾਬ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਵੱਧ-ਚੜ੍ਹ ਕੇ ਪੁਲਿਸ ਅਤੇ ਸਰਕਾਰ ਦਾ ਸਹਿਯੋਗ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੁਲਿਸ ਵਲੋਂ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ ਅਤੇ ਜਨਤਾ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਉੱਪਰ ਸਖ਼ਤ ਕਾਰਵਾਈ ਕਰਕੇ ਨਸ਼ਿਆਂ 'ਤੇ ਲਗਾਮ ਲਗਾਈ ਗਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿਚ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ ਅਤੇ ਨੌਜਵਾਨਾਂ ਦਾ ਭਵਿੱਖ ਸੁਨਹਿਰਾ ਬਣੇ | ਰੈਲੀ ਦੌਰਾਨ ਨਸ਼ਿਆਂ ਦੇ ਵਿਰੋਧ ਵਿਚ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮੁਹਿੰਮ ਨੂੰ ਸਮਰਥਨ ਦਿੱਤਾ | ਇਸ ਮੌਕੇ ਪੰਚ ਗੁਰਦੀਪ ਸਿੰਘ, ਸੈਕਟਰੀ ਰਾਜੇਸ਼ ਕੁਮਾਰ ਰਾਜੂ, ਸਰਪੰਚ ਮਨਜੀਤ ਸਿੰਘ, ਸਾਬਕਾ ਸੈਨਿਕ ਚੰਦ ਸਿੰਘ, ਅਜੈਬ ਸਿੰਘ, ਸੇਵਕ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 26 ਜਨਵਰੀ ਨੂੰ ਕੇਂਦਰ ਖ਼ਿਲਾਫ਼ ਟਰੈਕਟਰ ਮਾਰਚ ਕੱਢਿਆ ਜਾਵੇਗਾ-ਨਰਿੰਦਰ ਸਿੰਘ ਲੇਹਲਾਂ ਅਗਲੀ ਖ਼ਬਰ ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਵਲੋਂ ਮੁੱਖ ਮੰਤਰੀ ਨਾਲ ਸਮਾਂ ਮਿਲਣ 'ਤੇ ਧਰਨਾ ਖ਼ਤਮ-ਮਾ: ਬੁਰਜ ਲਿੱਟਾਂ
Ad Position 24