15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕਿਸਾਨ ਆਗੂ ਜੋਗਿੰਦਰ ਸਿੰਘ ਢਿੱਲੋਂ ਦੇ ਮਾਸੜ ਚੌਧਰੀ ਤੇਜਿੰਦਰਪਾਲ ਸਿੰਘ ਚੌਧਰੀ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 26-01-2026
ਸਿੱਧਵਾਂ ਬੇਟ, 25 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਨਜ਼ਦੀਕੀ ਪਿੰਡ ਲੀਲਾਂ ਮੇਘ ਸਿੰਘ ਦੇ ਚੌਧਰੀ ਗੁਰਤੇਜ ਸਿੰਘ ਧਾਲੀਵਾਲ, ਸੰਦੀਪ ਕੌਰ ਗਿੱਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਦੇ ਨਜ਼ਦੀਕੀ ਰਿਸ਼ਤੇਦਾਰ ਚੌਧਰੀ ਤੇਜਿੰਦਰਪਾਲ ਸਿੰਘ ਪੁੱਤਰ ਸਵ: ਪਿ੍ਥੀਪਾਲ ਸਿੰਘ ਧਾਲੀਵਾਲ ਤੇ ਮਾਤਾ ਸਵ: ਹਰਲਾਭ ਕੌਰ ਧਾਲੀਵਾਲ ਦਾ 22 ਜਨਵਰੀ ਨੂੰ ਇਕ ਸੰਖੇਪ ਬਿਮਾਰੀ ਦੌਰਾਨ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੇ ਉਨ੍ਹਾਂ ਦੇ ਪੁੱਤਰ ਗੁਰਤੇਜ ਸਿੰਘ, ਨੂੰ ਹ ਅਮਰਜੀਤ ਕੌਰ ਅਤੇ ਸਮੂਹ ਧਾਲੀਵਾਲ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ | ਇਸ ਮੌਕੇ ਉਨ੍ਹਾਂ ਦੇ ਪੋਤਰੇ ਹਰਵੀਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੇ ਸਤਿਕਾਰਯੋਗ ਦਾਦਾ ਨਮਿੱਤ ਸ੍ਰੀ ਸਹਿਜ ਪਾਠਾਂ ਦੇ ਭੋਗ 30 ਜਨਵਰੀ, ਦਿਨ ਸ਼ੁੱਕਰਵਾਰ ਨੂੰ ਨਗਰ ਦੇ ਗੁਰਦੁਆਰਾ ਸਾਹਿਬ (ਧਰਮਸ਼ਾਲਾ) ਵਿਖੇ ਬਾਅਦ ਦੁਪਹਿਰ ਇਕ ਵਜੇ ਪਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮੈਡੀਸੇਫ ਹਸਪਤਾਲ ਹੰਬੜਾਂ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਅੱਜ ਦੇ ਜਗਰਾਉਂ ਟਰੈਕਟਰ ਮਾਰਚ 'ਚ ਵੱਧ ਚੜ੍ਹਕੇ ਹਿੱਸਾ ਲਵੇਗੀ-ਢਿੱਲੋਂ
Ad Position 24