15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 26-01-2026

  ਹੰਬੜਾਂ, 25 ਜਨਵਰੀ (ਮੇਜਰ ਹੰਬੜਾਂ)-ਪਿੰਡ ਬਾਸੀਆਂ ਬੇਟ ਵਿਖੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਸਵੇਰ ਸਮੇਂ ਸ਼ੁਰੂ ਹੋਏ ਨਗਰ ਕੀਰਤਨ ਸਮੇਂ ਫ਼ੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ 'ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਨਗਰ ਕੀਰਤਨ ਦਾ ਸਰਪੰਚ ਪ੍ਰੇਮ ਸਿੰਘ ਸੇਖੋਂ ਨਿਵਾਸ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਿੱਘਾ ਸਵਾਗਤ ਕੀਤਾ | ਸਰਪੰਚ ਪ੍ਰੇਮ ਸਿੰਘ ਸੇਖੋਂ, ਮੁਲਾਜ਼ਮ ਆਗੂ ਮਾ. ਬਲਵੀਰ ਸਿੰਘ ਬਾਸੀਆਂ, ਪ੍ਰਧਾਨ ਜਗਤਾਰ ਸਿੰਘ ਕੈਂਥ, ਖ਼ਜ਼ਾਨਚੀ ਪਿਆਰਾ ਸਿੰਘ ਬੰਗੜ, ਦਰਸ਼ਨ ਸਿੰਘ ਅਟਕਲੇ, ਕੈਪਟਨ ਅਵਤਾਰ ਸਿੰਘ ਬੰਗੜ, ਮੰਗਲ ਸਿੰਘ ਕੈਂਥ, ਦਰਬਾਰਾ ਸਿੰਘ ਬੰਗੜ, ਮਾ. ਬਲਵਿੰਦਰ ਸਿੰਘ ਬਾਸੀਆਂ, ਮੇਜਰ ਸਿੰਘ ਕੈਂਥ, ਗਿਆਨੀ ਬਲਵਿੰਦਰ ਸਿੰਘ, ਮਾ. ਸੰਤੋਂਖ ਸਿੰਘ, ਵੈਟਰਨਰੀ ਮੁਲਾਜ਼ਮ ਜਥੇਬੰਦੀ ਦੇ ਸੂਬਾ ਆਗੂ ਡਾ. ਗੁਰਦੀਪ ਸਿੰਘ ਬਾਸੀ, ਸਾਬਕਾ ਸਰਪੰਚ ਚੂਹੜ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ | ਪ੍ਰਬੰਧਕਾਂ ਵਲੋਂ ਸਰਪੰਚ ਪ੍ਰੇਮ ਸਿੰਘ ਸੇਖੋਂ ਬਾਸੀਆਂ ਬੇਟ ਨੂੰ ਸਿਰੋਪਾਓ ਦੇ ਕੇ ਸਨਮਨਿਤ ਕੀਤਾ, ਉੱਥੇ ਢਾਡੀ ਜਥੇ ਦਾ ਵੀ ਸਨਮਾਨ ਕੀਤਾ | ਇੰਟਨੈਸ਼ਨਲ ਪ੍ਰਸਿੱਧ ਭਾਈ ਹਰਦੇਵ ਸਿੰਘ ਨਧੱੜਕ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਅਤੇ ਮਾ. ਬਲਵਿੰਦਰ ਸਿੰਘ ਬਾਸੀਆਂ ਵਲੋਂ ਧਾਰਮਿਕ ਗੀਤ ਦੁਆਰਾ ਹਾਜ਼ਰੀ ਭਰੀ | ਸੰਗਤਾਂ ਲਈ ਚਾਹ-ਪਕੌੜਿਆਂ ਦੇ ਲੰਗਰ ਵਰਤਾਏ ਗਏ | ਇਸ ਮੌਕੇ ਸਾਬਕਾ ਸਰਪੰਚ ਹਰਭਜਨ ਸਿੰਘ ਬਾਸੀਆਂ, ਰਣਧੀਰ ਸਿੰਘ ਬੰਗੜ, ਮਿਸਤਰੀ ਕਰਮ ਸਿੰਘ, ਸੁੱਖਾ ਬਾਸੀਆਂ, ਪੰਚ ਗੁਰਮੀਤ ਸਿੰਘ, ਕੈਪਟਨ ਸਰੂਪ ਸਿੰਘ, ਨੰਬਰਦਾਰ ਮਨਜੀਤ ਸਿੰਘ, ਜਗਰੂਪ ਸਿੰਘ ਕੈਂਥ, ਮਨਜੀਤ ਸਿੰਘ ਘੁੱਕਾ, ਸੰਤੋਂਖ ਸਿੰਘ ਟੇਲਰ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ ਬਾਸੀਆਂ, ਮਨਦੀਪ ਸਿੰਘ, ਧਰਮਪ੍ਰੀਤ ਸਿੰਘ, ਬਲਕਾਰ ਸਿੰਘ, ਗਿਆਨੀ ਅਵਤਾਰ ਸਿੰਘ ਸਮੇਤ ਹੋਰ ਸੰਗਤਾਂ ਮੌਜੂਦ ਸਨ |
ਜੋਧਾਂ, (ਗੁਰਵਿੰਦਰ ਸਿੰਘ ਹੈਪੀ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਗੁੱਜਰਵਾਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਤੋਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਆਰੰਭ ਹੋਇਆ ¢ ਪ੍ਰਬੰਧਕ ਕਮੇਟੀ ਦੇ ਆਗੂਆਂ ਸਤਨਾਮ ਸਿੰਘ, ਜਗਤਾਰ ਸਿੰਘ ਤਾਰੀ, ਜਗਰੂਪ ਸਿੰਘ ਸਕੱਤਰ, ਲਖਵੀਰ ਸਿੰਘ ਧਾਲੀਵਾਲ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਟੇਲਰ ਅਤੇ ਪ੍ਰਭਜੋਤ ਸਿੰਘ ਦੀ ਦੇਖ-ਰੇਖ ਹੇਠ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ ¢ ਨਗਰ ਕੀਰਤਨ ਸਮੇਂ ਢਾਡੀ ਜਗਜੀਤ ਸਿੰਘ ਜੋਸ਼ ਅਤੇ ਬੀਬੀਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦੌਰਾਨ ਰਾਗੀ ਭਾਈ ਤਲਵਿੰਦਰ ਸਿੰਘ ਭੈਣੀ ਦੇ ਕੀਰਤਨੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਵੱਖ-ਵੱਖ ਪੜਾਵਾਂ ਦੀਆਂ ਸੰਗਤਾਂ ਵਲੋਂ ਚਾਹ, ਸਮੋਸੇ, ਬਰੈ?ਡ ਆਦਿ ਦੇ ਲੰਗਰ ਲਗਾਏ ਗਏ ¢ ਇਸ ਮੌਕੇ ਮੈਨੇਜਰ ਜਗਦੀਸ਼ ਸਿੰਘ, ਜਥੇਦਾਰ ਜਗਰੂਪ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਰਾਜਿੰਦਰ ਸਿੰਘ ਸਾਬਕਾ ਪੰਚ, ਲੈਕਚਰਾਰ ਰਮਨਦੀਪ ਸਿੰਘ, ਮਾ. ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਰਾਜਵਿੰਦਰ ਸਿੰਘ, ਸੰਤੋਖ ਸਿੰਘ, ਹਰਮੇਲ ਸਿੰਘ ਟੀਟੂ, ਗੁਰਦੀਪ ਸਿੰਘ ਧਾਲੀਵਾਲ, ਰਣਧੀਰ ਸਿੰਘ, ਪਵਨਦੀਪ ਸਿੰਘ, ਪ੍ਰਦੀਪ ਭਨੋਟ, ਮਨਦੀਪ ਸਿੰਘ ਸਰੋਏ ਆਦਿ ਹਾਜ਼ਰ ਸਨ |
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਵਿਖੇ ਗੁਰਦਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼, ਸਿੱਧਵਾਂ ਸੇਵਾ ਗਰੁੱਪ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਮੌਕੇ ਭਾਈ ਪਿ੍ਤਪਾਲ ਸਿੰਘ ਪਾਰਸ ਦੇ ਢਾਡੀ ਜਥੇ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਾਰਾਂ ਰਾਹੀਂ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਸਟੇਜ਼ ਸਕੱਤਰ ਦੀ ਸੇਵਾ ਮਾ: ਪਰਮਜੀਤ ਸਿੰਘ ਸਿੱਧਵਾਂ ਵਲੋਂ ਨਿਭਾਈ ਗਈ | ਇਸ ਮੌਕੇ ਭਾਈ ਦਿਲਰਾਜ ਸਿੰਘ ਵਲੋਂ ਨਗਰ ਕੀਰਤਨ ਵਿਚ ਪਰਿਕਰਮਾਂ ਕਰ ਰਹੀ ਸੰਗਤ ਨੂੰ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਵਾਕੇ ਗੁਰੂ ਨਾਲ ਜੋੜਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਵਾਗਤ ਵੱਖ-ਵੱਖ ਪੜਾਵਾਂ ਉੱਤੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ | ਇਸ ਮੌਕੇ ਨੌਜਵਾਨ ਵੀਰਾਂ ਵਲੋਂ ਨਗਰ ਕੀਰਤਨ ਵਿਚ ਪਰਿਕਰਮਾ ਕਰ ਰਹੀ ਸੰਗਤਾਂ ਲਈ ਚਾਹ-ਪਕੌੜਿਆਂ ਦੇ ਲੰਗਰ ਨਾਲ ਗੁਰੂ ਕਾ ਲੰਗਰ ਲਗਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਭਾਈ ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਅਮਰਦੀਪ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ ਸਮੇਤ ਭਾਈ ਪਿ੍ਤਪਾਲ ਸਿੰਘ ਪਾਰਸ ਦੇ ਢਾਡੀ ਜਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ, ਗੁਰਚੇਤ ਸਿੰਘ ਸਿੱਧਵਾਂ, ਗੁਰਮੀਤ ਸਿੰਘ, ਕੇਵਲ ਸਿੰਘ, ਜਗਰੂਪ ਸਿੰਘ, ਸੁਖਵਿੰਦਰ ਸਿੰਘ, ਮਾ: ਰਣਜੀਤ ਸਿੰਘ, ਤੀਰਥ ਸਿੰਘ ਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿੰਦਰਾ ਪਿੱਕਅੱਪ ਤੇ ਆਲਟੋ ਕਾਰ ਵਿਚਕਾਰ ਸਿੱਧੀ ਟੱਕਰ ਦੋਵਾਂ ਵਾਹਨਾਂ ਦੇ ਚਾਲਕ ਜ਼ਖ਼ਮੀ, ਪੁਲਿਸ ਵਲੋਂ ਕਾਰਵਾਈ ਸ਼ੁਰ... ਅਗਲੀ ਖ਼ਬਰ ਸੇਵਾ ਤੇ ਸਾਦਗੀ ਇਨਸਾਨ ਦਾ ਇਕ ਚੰਗਾ ਗਹਿਣਾ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ <br/>
Ad Position 24