16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬੀਬੀ ਸਰਬਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਪੱਖੋਵਾਲ/ਸਰਾਭਾ, 27 ਜਨਵਰੀ (ਖੁਸ਼ਵਿੰਦਰ ਸਿੰਘ ਸਰਾਭਾ)-ਸਵ: ਸਰਬਜੀਤ ਕੌਰ ਧਰਮਪਤਨੀ ਸ: ਕੁਲਦੀਪ ਸਿੰਘ ਗਰੇਵਾਲ ਸਾਬਕਾ ਪ੍ਰਧਾਨ ਸਪੋਰਟਸ ਕਲੱਬ ਸਰਾਭਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ (ਲੁਧਿ:) ਦੇ ਗੁਰਦੁਆਰਾ ਸਾਹਿਬ ਪੱਤੀ ਰਾਮਾ ਵਿਖੇ ਹੋਇਆ | ਅੱਜ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਬਲਬੀਰ ਸਿੰਘ ਡਾਂਗੋਂ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਅਰਦਾਸ ਉਪਰੰਤ ਆਏ ਹੁਕਮਨਾਮੇ ਦੀ ਵਿਆਖਿਆ ਭਾਈ ਸਰਬਣ ਸਿੰਘ ਨੇ ਕੀਤੀ | ਉਪਰੰਤ ਬੀਬੀ ਸਰਬਜੀਤ ਕੌਰ ਨੂੰ ਸ਼ਰਧਾ ਸੁਮਨ ਭੇਟ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਉਨ੍ਹਾਂ ਆਪਣਾ ਪੂਰਾ ਜੀਵਨ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਪਵਿੱਤਰ ਫਲਸਫ਼ੇ 'ਤੇ ਚੱਲਦਿਆਂ ਬਤੀਤ ਕੀਤਾ | ਇਸ ਮੌਕੇ ਸ: ਚਰਨਜੀਤ ਸਿੰਘ ਨੇ ਕਿਹਾ ਕਿ ਉਹ ਬਹੁਤ ਹੀ ਨਰਮ ਦਿਲ ਤੇ ਮਿੱਠ-ਬੋਲੜੇ ਸੁਭਾਅ ਦੇ ਮਾਲਕ ਸਨ, ਜਿੰਨ੍ਹਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਅਸਿਹ ਘਾਟਾ ਪਿਆ | ਇਸ ਮੌਕੇ ਮਹਿੰਦਰ ਸਿੰਘ ਲਤਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਦੀਪ ਕੌਰ, ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ ਕੈਨੇਡਾ, ਸਾਧੂ ਸਿੰਘ, ਸਾਬਕਾ ਪੰਚ ਹਰਪ੍ਰੀਤ ਸਿੰਘ, ਦਵਿੰਦਰ ਸਿੰਘ, ਪੰਚ ਜੀਤ ਸਿੰਘ, ਪੰਚ ਪ੍ਰਦੀਪ ਸਿੰਘ, ਪੰਚ ਜਸਵਿੰਦਰ ਕੌਰ, ਪ੍ਰਧਾਨ ਸੁਖਵਿੰਦਰ ਸਿੰਘ, ਜਗਰੂਪ ਸਿੰਘ, ਕੁਲਵਿੰੰਦਰ ਸਿੰਘ ਖ਼ਜ਼ਾਨਚੀ ਬੀ.ਕੇ.ਯੂ, ਹਰਨੇਕ ਸਿੰਘ, ਡਾ: ਕਰਤਾਰ ਸਿੰਘ, ਅਵਤਾਰ ਸਿੰਘ, ਕੁਲਜੀਤ ਸਿੰਘ, ਪਿਆਰਾ ਸਿੰਘ, ਜਸਵਿੰਦਰ ਰਾਣਾ, ਅਮਰ ਸਿੰਘ, ਹਰਦੀਪ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਲੜਕੇ ਜਗਰਾਉਂ ਵਿਖੇ ਤਹਿਸੀਲ ਪੱਧਰੀ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ
Ad Position 24