03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਨਾ ਸਾਹਿਬ ਪਹੁੰਚ ਕੇ ਹੋਇਆ ਸੰਪੂਰਨ

Ad Position 21
No active advertisement
ਅਜੀਤ ਡੈਸਕ 29-01-2026
ਹਠੂਰ, 28 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਤੋਂ 20-21 ਦਸੰਬਰ ਦੀ ਰਾਤ ਨੂੰ ਆਰੰਭ ਹੋਇਆ '31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ' ਦੀ ਅੱਜ ਗੁਰਦੁਆਰਾ ਜ਼ਫਰਨਾਮਾ ਸਾਹਿਬ ਪਿੰਡ ਦੀਨਾ ਸਾਹਿਬ ਸੰਪੂਰਨਤਾ ਹੋ ਗਈ | ਜ਼ਿਕਰਯੋਗ ਹੈ ਕਿ ਇਹ ਪੈਦਲ ਮਾਰਚ ਸ੍ਰੀ ਅਨੰਦਪੁਰ ਸਾਹਿਬ ਚੱਲ ਕੇ 15 ਦਿਨਾਂ ਬਾਅਦ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ 21 ਦਿਨ ਵਿਸ਼ਰਾਮ ਕਰਨ ਉਪਰੰਤ ਅੱਗੇ ਦੀਨਾ ਸਾਹਿਬ ਲਈ 25 ਜਨਵਰੀ ਨੂੰ ਰਵਾਨਾ ਹੋਇਆ ਸੀ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਭਾਈ ਹਰਜਿੰਦਰ ਸਿੰਘ ਰਸੂਲਪੁਰ ਵਾਲਿਆਂ ਅਤੇ ਹੋਰ ਜੱਥਿਆਂ ਨੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਨੇ ਧੰਨਵਾਦ ਕੀਤਾ | ਇਸ ਮੌਕੇ ਸ੍ਰੀ ਦੀਨਾ ਸਾਹਿਬ ਦੀ ਸੰਗਤ ਵਲੋਂ ਪ੍ਰਬੰਧਕਾਂ ਨੇ ਪੰਜ ਪਿਆਰਿਆਂ, ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਅਤੇ ਹੋਰ ਸੇਵਾਦਾਰਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਖਹਿਰਾ ਦੇਹੜਕਾ, ਮੈਨੇਜਰ ਰਾਜਪਾਲ ਸਿੰਘ, ਮੁੱਖ ਗ੍ਰੰਥੀ ਪ੍ਰਦੀਪਕ ਸਿੰਘ, ਜਸਵਿੰਦਰ ਸਿੰਘ, ਪ੍ਰਧਾਨ ਚਰਨਜੀਤ ਸਿੰਘ ਦੀਨਾ, ਸੁਪਿੰਦਰ ਸਿੰਘ, ਸ਼ੇਰ ਸਿੰਘ, ਹਰਦੀਪ ਸਿੰਘ ਖਾਈ, ਭਾਈ ਕੁਲਵੰਤ ਸਿੰਘ, ਭਾਈ ਚਮਕੌਰ ਸਿੰਘ, ਗੁਰਮੀਤ ਸਿੰਘ ਲੱਖਾ ਸ਼ੈਕਟਰੀ, ਅਜੈਬ ਸਿੰਘ ਯੂ.ਪੀ., ਜਸਵਿੰਦਰ ਸਿੰਘ ਲਾਡੀ, ਧੰਮੀ ਸਿੰਘ ਖ਼ਾਲਸਾ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਦੇਹੜਕਾ, ਬਲਵੀਰ ਸਿੰਘ ਲੱਖਾ, ਲਖਵੀਰ ਸਿੰਘ ਭੰਮੀਪੁਰਾ, ਹੋਰ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵ: ਭਜਨ ਸਿੰਘ ਰਾਊਵਾਲ ਵਾਲੇ (ਹੰਬੜਾਂ) ਨਮਿਤ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਪਲਸ ਮੰਚ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ ਯਾਦਗਾਰੀ ਬਣਿਆ
Ad Position 24