03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿੱਖਿਆ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਰਾਏਕੋਟ/ਹਲਵਾਰਾ, 28 ਜਨਵਰੀ (ਬਲਵਿੰਦਰ ਸਿੰਘ ਲਿੱਤਰ, ਮਨਦੀਪ ਸਿੰਘ ਉੱਭੀ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ 'ਅੰਤਰਰਾਸ਼ਟਰੀ ਸਿੱਖਿਆ ਦਿਵਸ' ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਿੱਖਿਆ ਇਕ ਮਨੁੱਖੀ ਅਧਿਕਾਰ, ਇਕ ਜਨਤਕ ਭਲਾਈ ਅਤੇ ਇਕ ਜਨਤਕ ਜ਼ਿੰਮੇਵਾਰੀ ਹੈ | ਸੰਯੁਕਤ ਰਾਸ਼ਟਰ ਮਹਾਂ ਸਭਾ ਨੇ ਸ਼ਾਂਤੀ ਅਤੇ ਵਿਕਾਸ ਲਈ ਸਿੱਖਿਆ ਦੀ ਭੂਮਿਕਾ ਦੇ ਜਸ਼ਨ ਵਿਚ 24 ਜਨਵਰੀ ਨੂੰ 'ਅੰਤਰਰਾਸ਼ਟਰੀ ਸਿੱਖਿਆ ਦਿਵਸ' ਵਜੋਂ ਘੋਸ਼ਿਤ ਕੀਤਾ | ਇਹ ਦਿਨ ਬੁਨਿਆਦੀ ਸਿਧਾਂਤਾਂ ਦੀ ਪੁਸ਼ਟੀ ਕਰਨ ਦਾ ਮੌਕਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਤੁਰੰਤ ਵਿਸ਼ਵ ਪੱਧਰ 'ਤੇ ਸਿੱਖਿਆ ਲਈ ਸਮੂਹਿਕ ਕਾਰਵਾਈ ਦੀ ਮੰਗ ਕਰਨ ਦੀ ਲੋੜ ਹੈ | ਇਸ ਮੌਕੇ ਡਾਇਰੈਕਟਰ ਡਾ. ਗੁਰਪਿੰਦਰਜੀਤ ਸਿੰਘ ਨੇ ਆਖਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ 'ਸਿੱਖਿਆ ਦੇ ਨਿਰਮਾਣ ਵਿਚ ਨੌਜਵਾਨਾਂ ਦੀ ਸ਼ਕਤੀ' ਹੈ, ਇਸ ਦਾ ਮਤਲਬ ਹੈ ਕਿ ਵਿਦਿਆਰਥੀ ਹੁਣ ਸਿਰਫ਼ ਪੜ੍ਹਨ ਵਾਲੇ ਨਹੀਂ, ਸਗੋਂ ਸਿਲੇਬਸ ਅਤੇ ਨੀਤੀਆਂ ਬਣਾਉਣ ਵਿਚ ਵੀ ਹਿੱਸੇਦਾਰ ਬਣਨਗੇ |
Ad Position 22
No active advertisement
ਪਿਛਲੀ ਖ਼ਬਰ ਲਾਲਾ ਲਾਜਪਤ ਰਾਏ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸਵ: ਭਜਨ ਸਿੰਘ ਰਾਊਵਾਲ ਵਾਲੇ (ਹੰਬੜਾਂ) ਨਮਿਤ ਸ਼ਰਧਾਂਜਲੀ ਸਮਾਰੋਹ
Ad Position 24