03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-01-2026
ਭੂੰਦੜੀ, 28 ਜਨਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਬਕਾ ਸਰਪੰਚ ਗੁਰਮੀਤ ਸਿੰਘ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਜਗਮੋਹਨ ਸਿੰਘ ਮਲਸੀਂਹਾਂ ਵਾਲਿਆਂ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਹਾਜ਼ਰ ਹੋਏ | ਸਾਬਕਾ ਸਰਪੰਚ ਗੁਰਮੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਸਾਬਕਾ ਚੇਅਰਮੈਨ ਸੁਰਜੀਤ ਸਿੰਘ, ਐਡਵੋਕੇਟ ਦਰਬਾਰਾ ਸਿੰਘ ਲੀਹਾਂ, ਬਲਦੇਵ ਸਿੰਘ ਹਾਂਸ, ਬਲਜਿੰਦਰ ਸਿੰਘ, 'ਆਪ' ਆਗੂ ਗੁਰਜੀਤ ਸਿੰਘ ਮੰਤਰੀ, ਅਮਰਜੀਤ ਸਿੰਘ ਹੇਰਾਂ, ਪਰਮਜੀਤ ਸਿੰਘ, ਸਵਰਨ ਸਿੰਘ ਬਿੱਲਾ, ਗੁਰਦੀਪ ਸਿੰਘ ਕਾਉਂਕੇ, ਗੁਰਮੇਲ ਸਿੰਘ ਚੀਮਨਾ, ਪੰਚ ਜਸਮੇਲ ਸਿੰਘ, ਜੱਸੂ ਗੋਇਲ, ਮੇਵਾ ਅਣਜਾਣ, ਬਾਬਾ ਸੁੱਚਾ ਸਿੰਘ, ਭੋਲਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੋਹੀਆਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਜਾਰੀ ਅਗਲੀ ਖ਼ਬਰ ਲਾਲਾ ਲਾਜਪਤ ਰਾਏ ਦਾ ਜਨਮ ਦਿਨ ਮਨਾਇਆ
Ad Position 24