03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਿੰਡ ਸੋਹੀਆਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਜਾਰੀ

Ad Position 21
No active advertisement
ਅਜੀਤ ਡੈਸਕ 29-01-2026
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਿਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਅਮਨਦੀਪ ਸਿੰਘ ਸੋਹੀਆਂ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉਪਰੰਤ ਬਾਬਾ ਗੁਰਪ੍ਰੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਜਾਏ ਦੀਵਾਨਾਂ ਵਿਚ ਪਰਮਜੀਤ ਸਿੰਘ ਪੰਮਾ ਲੋਪੋ ਵਾਲਿਆਂ ਦੇ ਕਵੀਸ਼ਰੀ ਜੱਥੇ ਨੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ, ਪ੍ਰਧਾਨ ਸੁਖਮਿੰਦਰ ਸਿੰਘ ਕਾਕਾ ਸੋਹੀਆਂ, ਜਗਤਾਰ ਸਿੰਘ ਕੁਲਾਰ, ਦਲਜੀਤ ਸਿੰਘ ਸੋਨੂੰ, ਬਲਦੇਵ ਸਿੰਘ ਕੈਨੇਡਾ. ਬਲਵਿੰਦਰ ਸਿੰਘ ਪੱਬੀਆਂ, ਗੁਰਦੀਪ ਸਿੰਘ ਸਰਾਂ ਤੇ ਹਰਦੀਪ ਸਿੰਘ ਤਲਵੰਡੀ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਿੱਖ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਚ ਬਣਾਏ ਬਾਥਰੂਮਾਂ ਸਮੇਤ ਹੋਰ ਕੰਮਾਂ ਵਿਚ ਸਹਿਯੋਗ ਦੇਣ ਵਾਲੇ ਸੱਜਣਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਲਛਮਣ ਸਿੰਘ ਕਾਕਾ ਕੋਠੇ ਪੋਨਾ, ਬਾਬਾ ਅਮਰਜੀਤ ਸਿੰਘ ਮੋਰਕਰੀਮਾਂ, ਹਰਪਾਲ ਸਿੰਘ ਦੁਬਈ, ਪਾਲ ਸਿੰਘ ਕਲਕੱਤੇ ਵਾਲੇ, ਮਨਤੇਜ ਸਿੰਘ ਕੈਨੇਡਾ, ਸੱਜਣ ਸਿੰਘ, ਨਿਰਭੈ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਵਲੋਂ ਆਲੀਵਾਲ 'ਚ 1846 ਐਂਗਲੋ ਸਿੱਖ ਵਾਰ ਦੇ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24