03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕਾਂਗਰਸ ਵਲੋਂ ਰਾਏਕੋਟ 'ਚ 'ਮਨਰੇਗਾ ਬਚਾਓ ਸੰਗਰਾਮ' ਰੈਲੀ ਕੱਲ੍ਹ

Ad Position 21
No active advertisement
ਅਜੀਤ ਡੈਸਕ 29-01-2026
ਰਾਏਕੋਟ, 28 ਜਨਵਰੀ (ਸੁਸ਼ੀਲ)-ਕੇਂਦਰ ਸਰਕਾਰ ਮਨਰੇਗਾ ਸਕੀਮ ਨੂੰ ਖ਼ਤਮ ਕਰਕੇ ਮਜ਼ਦੂਰ ਵਰਗ ਨਾਲ ਧੋਖਾ ਕਰ ਰਹੀ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਕੀਤਾ ਗਿਆ | ਕਾਮਿਲ ਅਮਰ ਸਿੰਘ ਨੇ ਕਿਹਾ ਕਿ ਕੁਝ ਕਾਰਨਾਂ ਕਰਕੇ ਰਾਏਕੋਟ ਵਿਖੇ 29 ਜਨਵਰੀ ਨੂੰ ਹੋਣ ਵਾਲੀ ਮਨਰੇਗਾ ਬਚਾਓ ਸੰਗਰਾਮ ਰੈਲੀ ਹੁਣ 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਰਾਏਕੋਟ ਅਨਾਜ ਮੰਡੀ ਵਿਚ ਦੁਪਹਿਰ ਬਾਅਦ 2 ਵਜੇ ਹੋ ਰਹੀ ਹੈ | ਜਿਸ ਵਿਚ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਡਾਕਟਰ ਅਮਰ ਸਿੰਘ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕਾਂਗਰਸ ਦੇ ਹੋਰ ਕਈ ਸੀਨੀਅਰ ਆਗੂ ਪਹੁੰਚ ਰਹੇ ਹਨ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਤਾਂ ਜੋ ਲੋਕਾਂ ਦੀ ਆਵਾਜ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਪਹੁੰਚਦੀ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਪਾਲ ਸਿੰਘ ਬੜੂੰਦੀ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਪਿੰਡ ਮੰਜਿਆਂਵਾਲੀ ਦੀ ਬਜ਼ੁਰਗ ਮਾਤਾ ਨੇ ਨੂੰ ਹ-ਪੁੱਤਰ 'ਤੇ ਲਗਾਏ ਘਰੋਂ ਕੱਢਣ ਦੇ ਦੋਸ਼
Ad Position 24