03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੱਸੀਆਂ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 29-01-2026
ਰਾਏਕੋਟ, 28 ਜਨਵਰੀ (ਸੁਸ਼ੀਲ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਭਗਤ ਰਵਿਦਾਸ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਗਈ ਪਾਲਕੀ 'ਚ ਸੁਸ਼ੋਭਿਤ ਕੀਤਾ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਾਪਸ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਪ੍ਰਸਿੱਧ ਕਵੀਸ਼ਰੀ ਜੱਥਾ ਸਰਪੰਚ ਸੁਖਦੇਵ ਸਿੰਘ ਬਰੂਵਾਲਾ ਵਲੋਂ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ ਅਤੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਦਰਸ਼ਨ ਸਿੰਘ, ਮਾਸਟਰ ਅਮਨਦੀਪ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ ਪੱਪੂ ਖਜ਼ਾਨਚੀ, ਸਰਪੰਚ ਸੁਖਵਿੰਦਰ ਸਿੰਘ ਕਲੇਰ, ਦਰਸ਼ਨ ਸਿੰਘ ਯੂ.ਐੱਸ.ਏ, ਸੂਬੇਦਾਰ ਰਮੇਸ਼ ਸਿੰਘ, ਹੈਪੀ ਬੱਸੀਆਂ, ਡਾ. ਰੂਪ ਸਿੰਘ, ਡਾ. ਹਰਪ੍ਰੀਤ ਸਿੰਘ, ਗ੍ਰੰਥੀ ਰਾਜਵਿੰਦਰ ਸਿੰਘ, ਚਰਨਜੀਤ ਸਿੰਘ ਸਟੇਜ਼ ਸੈਕਟਰੀ, ਪਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐਡਵੋਕੇਟ ਸਰਪੰਚ ਮਨਪਰਿੰਦਰ ਸਿੰਘ ਰਤਨ ਦਾ ਅੰਤਿਮ ਸੰਸਕਾਰ
Ad Position 24