ਸਿੱਧਵਾਂ ਬੇਟ, 28 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸ ਆਗੂ ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਅਤੇ ਸਿੱਧਵਾਂ ਬੇਟ ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੀਆਂ ਨੇ ਆਖਿਆ ਕਿ ਕਾਂਗਰਸ ਪਾਰਟੀ ਵਲੋਂ ਮਨਰੇਗਾਂ ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਹੋਰ ਹੱਕੀ ਮੰਗਾਂ ਨੂੰ ਲੈ ਕੇ ਦਾਖਾ ਵਿਖੇ 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਦੀਆਂ ਕੋਸ਼ਿਸ਼ਾਂ ਸਦਕਾ ਹੋਣ ਵਾਲੀ ਰੈਲੀ ਇਤਿਹਾਸਕ ਹੋ ਨਿੱਬੜੇਗੀ ਅਤੇ ਹਲਕੇ ਦੇ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ | ਉਨਾਂ ਆਖਿਆ ਕਿ ਕੈਪਟਨ ਸੰਧੂ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜਿਸ ਤਰ੍ਹਾਂ ਵਰਕਰਾਂ ਨੂੰ ਇਸ ਰੈਲੀ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਲਈ ਪ੍ਰੇਰਿਤ ਕਰ ਰਹੇ ਹਨ, ਉਸ ਕਾਰਨ ਵਰਕਰਾਂ ਦਾ ਹੌਂਸਲਾ ਹੋਰ ਵੱਧ ਰਿਹਾ ਹੈ | ਆਗੂਆਂ ਨੇ ਬਦਲਾਅ ਵਾਲੀ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਆਖਿਆ ਕਿ ਸਰਕਾਰ ਨੇ ਅਜੇ ਤੱਕ ਹਲਕਾ ਦਾਖਾ ਵਿਚ ਵਿਕਾਸ ਕਾਰਜਾਂ ਦੀ ਇਕ ਵੀ ਪੂਣੀ ਨਹੀਂ ਕੱਤੀ ਜਦਕਿ ਸਾਡੀ ਸਰਕਾਰ ਵਲੋਂ ਕੈਪਟਨ ਸੰਧੂ ਦੀ ਰਹਿਨੁਮਾਈ ਹੇਠ ਆਖਰੀ ਮਹੀਨਿਆਂ ਵਿਚ ਕੀਤੇ ਵਿਕਾਸ ਅਜੇ ਵੀ ਬੋਲਦੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ |