04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਬਸੰਤ ਪੰਚਮੀ ਮਨਾਈ

Ad Position 21
No active advertisement
ਅਜੀਤ ਡੈਸਕ 29-01-2026
ਸਿੱਧਵਾਂ ਬੇਟ, 28 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਰੁੱਤਾਂ ਦੀ ਰਾਣੀ ਜਾਣੀ ਜਾਂਦੀ ਬਸੰਤ ਪੰਚਮੀ ਬਹੁਤ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਬੱਚਿਆਂ ਨੇ ਪਤੰਗਾਂ ਦੇ ਸੁੰਦਰ-ਸੁੰਦਰ ਚਿੱਤਰ ਬਣਾਏ | ਇਸ ਮੌਕੇ ਸਕੂਲ ਦੀ ਇੰਚਾਰਜ ਮੈਡਮ ਕੰਚਨ ਰਾਣੀ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ, ਇਸ ਦਿਨ ਮਾਂ ਸਰਸਵਤੀ ਦੀ ਪੂਜਾ ਬਾਰੇ ਅਤੇ ਬੱਚਿਆਂ ਨੂੰ ਜੰਗ-ਏ-ਆਜ਼ਾਦੀ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਦੇ ਜੀਵਨ ਤੇ ਉਨ੍ਹਾਂ ਦੁਆਰਾ ਚਲਾਏ ਕੂਕਾ ਅੰਦੋਲਨ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਬੱਚਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਚੌਂਕੀ ਲੋਹਟਬੱਦੀ ਇੰਚਾਰਜ ਨੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਪਤੰਗਬਾਜ਼ੀ ਤੋਂ ਵਰਜਿਆ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੜਗੱਜ ਦਾ ਸਰਨਾ ਪਰਿਵਾਰ ਨੇ ਕੀਤਾ ਸਨਮਾਨ <br/>
Ad Position 24