ਹਠੂਰ, 28 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖ ਕੇ ਅੱਜ ਪਿੰਡ ਦੇਹੜਕਾ ਵਿਖੇ ਗੁਰਦੁਆਰਾ ਬਾਬਾ ਰਵਿਦਾਸ ਭਗਤ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਗੁਰਦੁਆਰਾ ਬਾਬਾ ਰਵਿਦਾਸ ਭਗਤ ਤੋਂ ਆਰੰਭ ਹੋ ਕੇ ਨਗਰ ਦੀ ਪਰਿਕਰਮਾ ਕਰਦਾ ਪੜਾਅ ਦਰ ਪੜਾਅ ਹੁੰਦਾ ਦੇਰ ਰਾਤ ਸਮਾਪਤ ਹੋਇਆ | ਥਾਂ-ਥਾਂ 'ਤੇ ਸੰਗਤਾਂ ਲਈ ਲੰਗਰ ਲਾਏ ਗਏ ਸਨ | ਸਟੇਜ਼ ਦੀ ਕਾਰਵਾਈ ਗਿਆਨੀ ਭਜਨ ਸਿੰਘ ਨੇ ਬਾਖੂਬੀ ਚਲਾਈ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਦੇਹੜਕਾ, ਪ੍ਰਧਾਨ ਹਰਦੇਵ ਸਿੰਘ, ਪ੍ਰਧਾਨ ਚੰਦ ਸਿੰਘ ਭੱਟੀ, ਮੁੱਖ ਗ੍ਰੰਥੀ ਭਾਈ ਬੂਟਾ ਸਿੰਘ, ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ, ਜਸਵਿੰਦਰ ਸਿੰਘ ਭੱਟੀ ਪੰਚ, ਅਮਨਦੀਪ ਸਿੰਘ ਭੱਟੀ ਪੰਚ, ਸਰਪੰਚ ਜਸਵੀਰ ਸਿੰਘ ਸਿੱਧੂ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ, ਬਲਦੇਵ ਸਿੰਘ ਧਾਲੀਵਾਲ ਪੰਚ, ਗੁਰਮੀਤ ਸਿੰਘ ਪੱਪੂ, ਪੰਚ ਬਲਜੀਤ ਸਿੰਘ ਪੰਚ, ਦਲਜੀਤ ਸਿੰਘ ਧਾਲੀਵਾਲ, ਅਵਤਾਰ ਸਿੰਘ ਸਿੱਧੂ, ਪਰਮਜੀਤ ਸਿੰਘ ਪੰਚ, ਗੁਰਚਰਨ ਸਿੰਘ ਪੰਚ, ਜਥੇਦਾਰ ਸੁਖਦੇਵ ਸਿੰਘ ਖਹਿਰਾ ਪੰਚ, ਭਾਈ ਨਿਰਮਲ ਸਿੰਘ ਭੱਟੀ, ਫੌਜੀ ਪ੍ਰੀਤਮ ਸਿੰਘ, ਦਰਸ਼ਨ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਆਤਮਾ ਸਿੰਘ, ਭਾਈ ਸ਼ਿੰਦਾ ਸਿੰਘ, ਭਾਈ ਲਖਮੇਲ ਸਿੰਘ, ਸਤਨਾਮ ਸਿੰਘ, ਦੇਵ ਸਿੰਘ, ਗੁਰਕੀਰਤ ਸਿੰਘ, ਭਾਈ ਅਮਰਜੀਤ ਸਿੰਘ ਭੱਟੀ, ਜਗਰਾਜ ਸਿੰਘ, ਪ੍ਰਭਦੀਪ ਸਿੰਘ ਤੇ ਨੌਜਵਾਨ ਸੇਵਾਦਾਰ ਆਦਿ ਹਾਜ਼ਰ ਸਨ |