04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਿੰਡ ਅਖਾੜਾ 'ਚ ਨਹਿਰੀ ਖਾਲੇ ਪੱਕੇ ਕਰਨ ਦਾ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਉਦਘਾਟਨ

Ad Position 21
No active advertisement
ਅਜੀਤ ਡੈਸਕ 29-01-2026
ਜਗਰਾਉਂ, 28 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਨਹਿਰਾਂ, ਖਾਲੇ ਅਤੇ ਕੱਸੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਹੀ ਪਿੰਡ ਅਖਾੜਾ ਵਿਚ ਜਲ ਸਰੋਤ ਵਿਭਾਗ ਵਲੋਂ ਪੱਕੇ ਨਹਿਰੀ ਖਾਲੇ ਬਣਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਿੱਗ ਰਹੇ ਜ਼ਮੀਨੀ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਨਿਰਵਿਘਨ ਨਹਿਰੀ ਪਾਣੀ ਦੀ ਸਪਲਾਈ ਖੇਤਾਂ ਤੱਕ ਪਹੁੰਚਾਉਣ ਲਈ ਪੰਜਾਬ ਭਰ 'ਚ ਨਹਿਰੀ ਖਾਲੇ ਪੱਕੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡ ਅਖਾੜਾ ਦੇ 17 ਕਿਲੋਮੀਟਰ ਲੰਬੇ ਨਹਿਰੀ ਖਾਲਿਆਂ ਨੂੰ ਪੱਕਾ ਕਰਨ 'ਤੇ 3 ਕਰੋੜ 45 ਲੱਖ ਰੁਪਏ ਖ਼ਰਚੇ ਜਾਣਗੇ | ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਲੱਗਣ ਨਾਲ ਫ਼ਸਲ ਦੀ ਪੈਦਾਵਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ | ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਪੱਕੇ ਨਹਿਰੀ ਖਾਲੇ ਬਣਨ ਨਾਲ ਜਿੱਥੇ ਹਰ ਖੇਤ 'ਚ ਨਹਿਰੀ ਪਾਣੀ ਪੁੱਜ ਸਕੇਗਾ, ਉੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ | ਇਸ ਮੌਕੇ ਤਾਰਾ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਲਾ ਲਾਜਪਤ ਰਾਏ ਦੇ ਜੱਦੀ ਘਰ ਵਿਖੇ ਲਾਲਾ ਜੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ 'ਚਿੱਪ' ਵਾਲੇ ਮੀਟਰ ਉਤਾਰ ਕੇ ਪਾਵਰਕਾਮ ਦਾਖਾ ਦੇ ਸਪੁਰਦ!
Ad Position 24