04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਾਲਾ ਲਾਜਪਤ ਰਾਏ ਦੇ ਜੱਦੀ ਘਰ ਵਿਖੇ ਲਾਲਾ ਜੀ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਜਗਰਾਉਂ, 28 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਆਜ਼ਾਦੀ ਘੁਲਾਟੀਏ ਅਤੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਗਰਾਉਂ ਵਿਖੇ ਸਥਿਤ ਜੱਦੀ ਘਰ ਵਿਖੇ ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵਲੋਂ ਲਾਲਾ ਜੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਮੈਂਬਰਾਂ ਨੇ ਲਾਲਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਲਾਲਾ ਲਾਜਪਤ ਰਾਏ ਵਲੋਂ ਦੇਸ਼ ਦੀ ਆਜ਼ਾਦੀ 'ਚ ਆਪਣਾ ਵੱਡਾ ਯੋਗਦਾਨ ਪਾਇਆ ਗਿਆ | ਇਸ ਮੌਕੇ ਪ੍ਰਧਾਨ ਪੁਨੀਤ ਬਾਂਸਲ, ਉੱਪ ਪ੍ਰਧਾਨ ਦੀਪਕ ਗੋਇਲ, ਜਨਰਲ ਸਕੱਤਰ ਕਮਲਦੀਪ ਬਾਂਸਲ, ਖ਼ਜ਼ਾਨਚੀ ਮੋਹਿਤ ਗੋਇਲ, ਸਕੱਤਰ ਸ਼ੁਭਮ ਜੈਨ, ਅੰਕੁਸ਼ ਮਿੱਤਲ, ਸਕਸ਼ਮ ਜੈਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭੰਮੀਪੁਰਾ ਵਿਖੇ ਬਣੇ ਆਂਗਨਵਾੜੀ ਸੈਂਟਰ ਦਾ ਉਦਘਾਟਨ ਵਿਧਾਇਕਾ ਬੀਬੀ ਮਾਣੂੰਕੇ ਨੇ ਬੱਚਿਆਂ ਤੋਂ ਕਰਵਾਇਆ ਅਗਲੀ ਖ਼ਬਰ ਪਿੰਡ ਅਖਾੜਾ 'ਚ ਨਹਿਰੀ ਖਾਲੇ ਪੱਕੇ ਕਰਨ ਦਾ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਉਦਘਾਟਨ
Ad Position 24