ਜਗਰਾਉਂ, 28 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਭੰਮੀਪੁਰਾ ਵਿਖੇ ਬੱਚਿਆਂ ਦੇ ਬੁਨਿਆਦੀ ਵਿਕਾਸ ਲਈ ਮਗਨਰੇਗਾ ਸਕੀਮ ਤਹਿਤ 8 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਂਗਨਵਾੜੀ ਸੈਂਟਰ ਦਾ ਉਦਘਾਟਨ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਮੌਕੇ 'ਤੇ ਮੌਜੂਦ ਬੱਚਿਆਂ ਦੇ ਹੱਥੋਂ ਕਰਵਾਇਆ ਗਿਆ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਯਤਨਸ਼ੀਲ ਹੈ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਬੱਚਿਆਂ ਤੋਂ ਆਂਗਨਵਾੜੀ ਦੇ ਸੈਂਟਰ ਦਾ ਉਦਘਾਟਨ ਕਰਵਾਉਂਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਦਾ ਹੌਂਸਲਾ ਵਧਦਾ ਹੈ ਅਤੇ ਉਨ੍ਹਾਂ ਅੰਦਰ ਪੜ੍ਹ-ਲਿਖ ਦੇ ਉੱਚੇ ਮੁਕਾਮ 'ਤੇ ਪਹੁੰਚਣ ਅਤੇ ਸਮਾਜ 'ਚ ਉੱਚਾ ਰੁਤਬਾ ਹਾਸਲ ਕਰਨ ਦਾ ਸੁਪਨਾ ਪੈਦਾ ਹੁੰਦਾ ਹੈ | ਇਸ ਮੌਕੇ ਬੀ.ਡੀ.ਪੀ.ਓ. ਸੁਰਜੀਤ ਚੰਦ, ਈ.ਟੇ. ਪਰਮਾਤਮਾ ਸਿੰਘ, ਏ.ਪੀ.ਓ. ਜਸਵੀਰ ਸਿੰਘ, ਗੁਰਚਰਨ ਸਿੰਘ, ਸਰਪੰਚ ਮਨਪ੍ਰੀਤ ਕੌਰ, ਪੰਚ ਮਨਦੀਪ ਸਿੰਘ, ਸੁਰਿੰਦਰਪਾਲ ਕੌਰ, ਜਰਨੈਲ ਸਿੰਘ, ਦਲਜੀਤ ਕੌਰ, ਕਸ਼ਮੀਰ ਸਿੰਘ, ਕੋਮਲਪ੍ਰੀਤ ਕੌਰ, ਜਗਰੂਪ ਸਿੰਘ, ਦਲਜੀਤ ਕੌਰ, ਸਰਬਜੀਤ ਕਰ, ਡਾ: ਗੁਰਪ੍ਰੀਤ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ |