19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

'ਆਪ' ਪਾਰਟੀ ਵਲੋਂ ਬਿਕਰਮਜੀਤ ਸਿੰਘ ਵਿੱਕੀ ਥਿੰਦ 'ਯੁੱਧ ਨਸ਼ਿਆਂ ਵਿਰੁੱਧ' ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 01-02-2026
ਜਗਰਾਉਂ, 31 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚੋਂ ਨਸ਼ਿਆਂ ਦੇ ਖਾਤਮੇ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਹੋਈ ਹੈ, ਇਸ ਮੁਹਿੰਮ ਦੇ ਹਲਕਾ ਜਗਰਾਉਂ ਦੇ ਕੋਆਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਦੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਅਤੇ ਵਾਇਸ ਕੋਆਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ ਨੂੰ ਹਲਕਾ ਜਗਰਾਉਂ ਦਾ ਕੋਆਡੀਨੇਟਰ ਬਣਾਇਆ ਗਿਆ ਹੈ | ਜ਼ਿਲ੍ਹਾ ਕੋਆਡੀਨੇਟਰ ਬਣੇ ਬਿਕਰਮਜੀਤ ਸਿੰਘ ਥਿੰਦ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੋਆਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੇ ਸਹਿਯੋਗ ਨਾਲ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ | ਇਸ ਮੌਕੇ ਉਕਤ ਦੋਵੇਂ ਆਗੂਆਂ ਨੇ ਹਲਕਾ ਵਿਧਾਿ ੲਕਾ ਬੀਬੀ ਸਰਵਜੀਤ ਸਿੰਘ ਮਾਣੂੰਕੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦਾ ਕੀਤਾ | ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਰਮਜੀਤ ਸਿੰਘ ਕੰਮੀ, ਵਾਇਸ ਚੇਅਰਮੈਨ ਪਰਮਿੰਦਰ ਸਿੰਘ ਗਿੱਦੜਵਿੰਡੀ, ਜਗਸੀਰ ਸਿੰਘ ਗਾਲਿਬ ਰਣ ਸਿੰਘ, ਜਸ਼ਨਪ੍ਰੀਤ ਸਿੰਘ, ਸ਼ੈਂਟੀ ਮਲਕ, ਅਮਨਪ੍ਰੀਤ ਸਿੰਘ ਦਿਲਖੁਸ਼, ਮਨਿੰਦਰ ਸਿੰਘ ਬਰਾੜ ਅਤੇ ਹੋਰ 'ਆਪ' ਆਗੂਆਂ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਵਿਖੇ ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਖੰਨਾ ਪੁਲਿਸ ਵਲੋਂ ਨਕਲੀ ਪੁਲਿਸ ਅਫ਼ਸਰ ਬਣ ਕੇ ਠੱਗੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਦੋ ਕਾਬੂ
Ad Position 24