ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਦੀ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਗੋਂਦਵਾਲ ਦੀ ਸਰਬਸੰੰਮਤੀ ਨਾਲ ਚੋਣ ਕਰਵਾਈ ਗਈ ਸੀ | ਅੱਜ ਸਭਾ ਦੇ ਚੁਣੇ ਮੈਂਬਰਾਂ ਵਿਚੋਂ ਅਹੁਦੇਦਾਰਾਂ ਦੀ ਚੋਣ ਹੋਈ, ਜਿਸ ਵਿਚ ਲਖਵੀਰ ਸਿੰਘ ਸਿੱਧੂ ਨੂੰ ਪ੍ਰਧਾਨ, ਵਰਿੰਦਰ ਸਿੰਘ ਖੰਗੂੜਾ ਸੀਨੀਅਰ ਮੀਤ ਪ੍ਰਧਾਨ, ਟਹਿਲ ਸਿੰਘ ਸਿੱਧੂ ਯੂਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਨੂੰ ਕਮੇਟੀ ਮੈਂਬਰ, ਜੁਗਰਾਜਵੀਰ ਸਿੰਘ ਸਿੱਧੂ ਕਮੇਟੀ ਮੈਂਬਰ, ਬਹਾਦਰ ਸਿੰਘ ਸਿੱਧੂ ਨੂੰ ਕਮੇਟੀ ਮੈਂਬਰ ਵਜੋਂ ਚੁਣਿਆ ਗਿਆ | ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਨੇ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਗੋਂਦਵਾਲ ਦੀ ਚੁਣੀ ਨਵੀਂ ਕਮੇਟੀ ਨੂੰ ਮੁਬਾਰਕਵਾਦ ਦਿੱਤੀ ਅਤੇ ਅਹੁਦੇਦਾਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਆਪਣੇ ਫਰਜ਼ ਨੂੰ ਪੂਰੀ ਚੰਗੀ ਤਰ੍ਹਾਂ ਨਿਭਾਉਣ ਅਤੇ ਸਭਾ ਦੀ ਬਿਹਤਰੀ ਲਈ ਉਪਰਾਲੇ ਕਰਦੇ ਰਹਿਣ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਵੇਰਕਾ ਸਭਾ ਦੀ ਬਿਹਤਰੀ ਲਈ ਉਨ੍ਹਾਂ ਵਲੋਂ ਬਣਦਾ ਸਹਿਯੋਗ ਦਿੱਤਾ ਜਾਂਦਾ ਰਹੇਗਾ | ਉਪਰੰਤ ਨਵ-ਨਿਯੁਕਤ ਅਹੁਦੇਦਾਰਾਂ ਨੂੰ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਤੇ ਸਰਪੰਚ ਬਲਦੇਵ ਸਿੰਘ ਖ਼ਾਲਸਾ ਗੋਂਦਵਾਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੇਰਕਾ ਸਭਾ ਦੇ ਪ੍ਰਧਾਨ ਲਖਵੀਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਆਖਿਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਜੈ ਸਿੰਘ ਸਕੱਤਰ, ਮਨਪ੍ਰੀਤ ਸਿੰਘ ਗੋਂਦਵਾਲ ਜ਼ਿਲ੍ਹਾ ਪ੍ਰਧਾਨ ਬੀਕੇਯੂ (ਰਾਜੇਵਾਲ), ਸੂਬੇਦਾਰ ਗੁਰਨਾਮ ਸਿੰਘ ਨਾਹਰ, ਗੁਰਮੇਲ ਸਿੰਘ ਪੰਚ, ਜਗਦੀਪ ਸਿੰਘ ਪੰਚ, ਬਲਵਿੰਦਰ ਸਿੰਘ, ਰਾਜਿੰਦਰ ਸਿੰਘ, ਮੇਵਾ ਸਿੰਘ ਸਾਬਕਾ ਪ੍ਰਧਾਨ, ਨੰਬਰਦਾਰ ਚਤਰ ਸਿੰਘ, ਬਲਜਿੰਦਰ ਸਿੰਘ ਤੂਰ ਸਾਬਕਾ ਪੰਚ, ਦਵਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ |