20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਲੁਧਿਆਣਾ 'ਚ ਸਿੱਖ ਨੌਜਵਾਨ ਟੈਕਸੀ ਚਾਲਕ ਰਣਜੋਧ ਸਿੰਘ ਦੀ ਕੁੱਟਮਾਰ ਦੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 01-02-2026
ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੁਧਿਆਣਾ 'ਚ ਸਿੱਖ ਨੌਜਵਾਨ ਟੈਕਸੀ ਚਾਲਕ ਰਣਜੋਧ ਸਿੰਘ ਦੀ ਹੋਈ ਕੁੱਟਮਾਰ ਦੀ ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਨਿੱਤ ਦਿਨ ਕਤਲੇਆਮ ਤੇ ਕੁੱਟਮਾਰ ਦੀਆਂ ਘਟਨਾਵਾਂ ਆਮ ਹੋ ਰਹੀਆਂ ਹਨ | ਉਕਤ ਆਗੂਆਂ ਨੇ ਕਿਹਾ ਕਿ ਪੀੜਤ ਨੌਜਵਾਨ ਨੂੰ ਇਨਸਾਫ਼ ਨਾ ਮਿਲਿਆ ਤਾਂ ਹਲਕਾ ਪਾਇਲ ਦੀ ਸਮੁੱਚੀ ਜੱਥੇਬੰਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਉੱਪਰ ਤਿੱਖਾ ਸੰਘਰਸ਼ ਕਰਨ ਲਈ ਤਿਆਰ ਬਰ ਤਿਆਰ ਹੈ | ਇਸ ਘਟਨਾ ਦੀ ਨਿਖੇਧੀ ਕਰਨ ਵਾਲਿਆਂ ਵਿਚ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ, ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ, ਪ੍ਰਧਾਨ ਸੰਜੀਵ ਪੁਰੀ, ਸਰਕਲ ਮਲੌਦ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਸਰਕਲ ਮਲੌਦ ਦਿਹਾਤੀ ਪ੍ਰਧਾਨ ਪਿ੍ਤਪਾਲ ਸਿੰਘ ਝੰਮਟ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੰਤ ਸਿੰਘ ਘਲੋਟੀ ਜਸਵੀਰ ਸਿੰਘ ਬਿੱਲੂ ਨਿਜ਼ਾਮਪੁਰ, ਬਲਾਕ ਸੰਮਤੀ ਮੈਂਬਰ ਸਮਿੰਦਰ ਸਿੰਘ ਸਿਹੌੜਾ, ਗੁਰਜੀਤ ਸਿੰਘ ਨੋਨੂੰ ਕੂਹਲੀ ਆਦਿ ਦੇ ਨਾਂਅ ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਦੀ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਗੋਂਦਵਾਲ ਦੇ ਅਹੁਦੇਦਾਰਾਂ ਦੀ ਚੋਣ
Ad Position 24