ਜਗਰਾਉਂ, 31 ਜਨਵਰੀ (ਗੁਰਦੀਪ ਸਿੰਘ ਮਲਕ)-ਕੇਂਦਰ ਸਰਕਾਰ ਵਲੋਂ ਮਗਨਰੇਗਾ ਸਕੀਮ ਖ਼ਤਮ ਕਰਕੇ ਜੋ 'ਜੀ ਰਾਮ ਜੀ' ਸਕੀਮ ਸ਼ੁਰੂ ਕੀਤੀ ਜਾ ਰਹੀ ਹੈ, ਇਸ ਸਬੰਧੀ ਪਿੰਡ ਰਸੂਲਪੁਰ ਵਿਖੇ ਪਿੰਡ ਵਾਸੀਆਂ ਨੇ ਇਕ ਵਿਸ਼ਾਲ ਇਕੱਠ ਕੀਤਾ | ਜਿਸ ਵਿਚ ਸਾਂਝਾ ਫ਼ੈਸਲਾ ਕੀਤਾ ਗਿਆ ਕਿ ਇਹ ਸਕੀਮ ਨੂੰ ਪਿੰਡਾਂ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਗੀਟਾ ਵਲੋਂ ਕੀਤਾ ਗਿਆ | ਇਸ ਮੌਕੇ ਉੱਤਮ ਸਿੰਘ, ਬਲਜੀਤ ਸਿੰਘ, ਮੱਖਣ ਸਿੰਘ, ਜਗਪਾਲ ਸਿੰਘ, ਮਾ: ਜੇਠੂ ਸਿੰਘ, ਗੁਰਮੇਲ ਸਿੰਘ, ਤਰਲੋਚਨ ਸਿੰਘ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਮਨਰੇਗਾ ਮਜ਼ਦੂਰ ਹਾਜ਼ਰ ਸਨ |