ਸਿੱਧਵਾਂ ਬੇਟ, 31 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਲਾਗਲੇ ਪਿੰਡ ਗਿੱਦੜਵਿੰਡੀ ਵਿਖੇ ਗਲੀਆਂ, ਨਾਲੀਆਂ, ਸੀਵਰੇਜ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੂਰ-ਦੁਰਾਡੇ ਪਿੰਡਾਂ ਦੇ ਵਿਕਾਸ ਵਿਚ ਹੋਰ ਤੇਜ਼ੀ ਲਿਆਵੇਗੀ ਅਤੇ ਹਰ ਪਿੰਡ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਗ੍ਰਾਂਟਾਂ ਦੇ ਗੱਫੇ ਦਿੱਤੇ ਜਾਣਗੇ | ਇਸ ਮੌਕੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਖੈਹਿਰਾ ਨੇ ਵਿਕਾਸ ਕੰਮਾਂ ਲਈ ਗ੍ਰਾਂਟ ਦੇਣ 'ਤੇ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕੀਤਾ | ਇਸ ਮੌਕੇ ਬੀ.ਡੀ.ਪੀ.ਓ. ਸੁਰਜੀਤ ਚੰਦ, ਜੇ.ਈ. ਮੋਹਨਦੀਪ ਸਿੰਘ, ਵੀ.ਡੀ.ਓ. ਬਲਵੰਤ ਸਿੰਘ, ਅਭੀ, ਅਜੈਬ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ, ਪਰਮਜੀਤ ਕੌਰ, ਪਵਨਦੀਪ ਕੌਰ, ਚਰਨਜੀਤ ਕੌਰ, ਮਹਿੰਦਰ ਸਿੰਘ, ਚਰਨਜੀਤ ਕੌਰ ਦੂਜੀ (ਸਾਰੇ) ਪੰਚ, ਸੁਖਦੇਵ ਸਿੰਘ ਡੇਅਰੀ ਵਾਲਾ, ਪ੍ਰਧਾਨ ਦਰਸ਼ਨ ਸਿੰਘ, ਜਗਜੀਤ ਸਿੰਘ ਜੱਗਾ ਤੋਂ ਇਲਾਵਾ ਹੋਰ ਪਾਰਟੀ ਵਰਕਰ ਹਾਜ਼ਰ ਸਨ |