ਹੰਬੜਾਂ, 31 ਜਨਵਰੀ (ਹਰਵਿੰਦਰ ਸਿੰਘ ਮੱਕੜ, ਮੇਜਰ ਹੰਬੜਾਂ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਹੰਬੜਾਂ ਤੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਮੌਕੇ ਹੈੱਡ ਗ੍ਰੰਥੀ ਭਾਈ ਗੱਜਣ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਗਿਆਨੀ ਜਸਵਿੰਦਰ ਸਿੰਘ ਬਾਗੀ ਦੇ ਢਾਡੀ ਜਥੇ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਢਾਡੀ ਵਾਰਾਂ ਪੇਸ਼ ਕੀਤੀਆਂ ਗਈਆਂ | ਨਗਰ ਕੀਰਤਨ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਵਿਖੇ ਪਹੁੰਚਣ 'ਤੇ ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਜਸਵੀਰ ਸਿੰਘ ਰਾਣਾ ਵਿਰਕ, ਡਾਇਰੈਕਟਰ ਮਨਜੀਤ ਸਿੰਘ ਹੰਬੜਾਂ, ਸਰਪੰਚ ਚਰਨ ਸਿੰਘ ਗੁਰੂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਪ੍ਰਧਾਨ ਬਲਵਿੰਦਰ ਸਿੰਘ, ਗੁਰਬਖਸ਼ ਸਿੰਘ ਬਾਠ, ਹੈਰੀ ਗਿੱਲ, ਮਨਦੀਪ ਵਿਰਕ, ਸਾਬਕਾ ਸਰਪੰਚ ਬਲਵੰਤ ਸਿੰਘ ਭੰਦੋਲ, ਮਨਜੀਤ ਸਿੰਘ ਭੈਰੋਮੁੰਨਾ, ਜਸਵੀਰ ਸਿੰਘ ਨਾਨੂ ਆਦਿ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ | ਇਸ ਸਮੇਂ ਮਲਕੀਤ ਸਿੰਘ ਮਾਲੜਾ, ਹਰਜਿੰਦਰ ਸਿੰਘ ਮਾਲੜਾ, ਏ.ਐੱਸ.ਆਈ ਰਣਵੀਰ ਸਿੰਘ ਬਾਬਾ, ਚੌਂਕੀ ਇੰਚਾਰਜ ਗੁਰਚਰਨਜੀਤ ਸਿੰਘ, ਜਸਵੀਰ ਸਿੰਘ, ਰਣਜੀਤ ਸਿੰਘ ਜੀਤੂ, ਗਿਆਨੀ ਹਰਜਿੰਦਰ ਸਿੰਘ, ਸਾਬਕਾ ਸਰਪੰਚ ਬਚਿੱਤਰ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ ਚੀਮਾ, ਪੰਚ ਖੁਸ਼ਦੀਪ ਸਿੰਘ, ਸ਼ਰਨਜੀਤ ਸਿੰਘ ਸਾਹਨੀ, ਹਰਪਾਲ ਸਿੰਘ, ਬਲਵੀਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸ਼ਰੀਫ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਬਲਵਿੰਦਰ ਸਿੰਘ ਗੋਸ਼ਾ, ਇਕਬਾਲ ਸਿੰਘ ਢਿਡਾਲ, ਅਰਸ਼ਦੀਪ ਢਿਡਾਲ, ਪਰਮਵੀਰ ਪੰਮਾ ਤੇ ਹੋਰ ਹਾਜ਼ਰ ਸਨ |