21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪ੍ਰਕਾਸ਼ ਪੁਰਬ ਸਬੰਧੀ ਪਿੰਡ ਜੌਹਲਾਂ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 01-02-2026
ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜੌਹਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਵਾਲੀ ਪਾਲਕੀ ਵਿਚ ਸ਼ੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਇੰਟਰਨੈਸ਼ਨਲ ਢਾਡੀ ਜੱਥਾ ਰਕਬੇ ਵਾਲਿਆਂ ਵਲੋਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੀ ਜੀਵਨੀ ਸਬੰਧੀ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਇਸ ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਡਾ: ਗੁਰਦੀਪ ਸਿੰਘ ਮੈਂਬਰ ਬਲਾਕ ਸੰਮਤੀ, ਤਰਸੇਮ ਸਿੰਘ ਜੌਹਲਾਂ, ਚਰਨਾ ਸਿੰਘ ਪੰਚ, ਗੁਲਜਾਰ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਜਸਵੰਤ ਸਿੰਘ ਉੱਪਲ ਪੰਚ, ਪ੍ਰਧਾਨ ਬਲਜਿੰਦਰ ਸਿੰਘ ਦਿਉਲ, ਪ੍ਰਧਾਨ ਜਗਜੀਤ ਸਿੰਘ, ਫੌਜੀ ਗੁਲਜ਼ਾਰ ਸਿੰਘ ਖ਼ਜ਼ਾਨਚੀ, ਬਲਵਿੰਦਰ ਸਿੰਘ ਮੈਂਬਰ, ਨਿਰਭੈ ਸਿੰਘ, ਪ੍ਰਕਾਸ਼ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਫੌਜੀ, ਕਿ੍ਪਾਲ ਸਿੰਘ, ਗ੍ਰੰਥੀ ਭਾਈ ਗੁਰਜੀਤ ਸਿੰਘ, ਬੁੱਧ ਸਿੰਘ, ਮੇਜਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਏ.ਐੱਸ.ਆਈ ਮਨਜੀਤ ਸਿੰਘ, ਕੇਵਲ ਸਿੰਘ, ਰਵੀ ਸਿੰਘ, ਫੌਜੀ ਧਰਮਾ ਸਿੰਘ, ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਖ਼ਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੂੰ ਬੂਟ ਵੰਡੇ ਅਗਲੀ ਖ਼ਬਰ ਸੀਟੂ ਵਲੋਂ ਸਾਥੀ ਦੇਵਰਾਜ ਵਰਮਾ ਸੂਬਾਈ ਮੀਤ ਪ੍ਰਧਾਨ ਨਿਯੁਕਤ
Ad Position 24