21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਕੱਢੀ ਗਈ 'ਇਨਸਾਫ਼ ਯਾਤਰਾ' 'ਚ ਸੰਗਤਾਂ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ

Ad Position 21
No active advertisement
ਅਜੀਤ ਡੈਸਕ 01-02-2026
ਸਿੱਧਵਾਂ ਬੇਟ, 31 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-1978 ਤੋਂ ਪੰਥ ਦੀ ਖਾਤਰ ਸ਼ਹੀਦ ਹੋਏ ਸਿੰਘ, ਸਿੰਘਣੀਆਂ ਦੇ ਪਰਿਵਾਰਾਂ ਸਮੇਤ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਇਨਸਾਫ਼ ਮੋਰਚੇ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਜ਼ੱਦੀ ਪਿੰਡ ਕਾਉਂਕੇ ਕਲਾਂ ਤੋਂ ਸ਼ੁਰੂ ਹੋਈ ਇਨਸਾਫ਼ ਯਾਤਰਾ ਦਰਿਆ ਸਤਲੁਜ ਨਜ਼ਦੀਕ ਪਿੰਡ ਕੰਨੀਆਂ ਹੁਸੈਨੀ ਵਿਖੇ ਜਾ ਕੇ ਉਸ ਥਾਂ 'ਤੇ ਸਮਾਪਤ ਹੋਈ, ਜਿੱਥੇ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦ ਕਰਕੇ ਦਰਿਆ ਸਤਲੁਜ ਵਿਚ ਸੁੱਟ ਦਿੱਤਾ ਸੀ | ਉਸ ਜਗ੍ਹਾ 'ਤੇ ਸਿੱਖ ਜਥੇਬੰਦੀਆਂ ਨੇ ਭਾਈ ਕਾਉਂਕੇ ਦੀ ਯਾਦ ਵਿਚ ਨਿਸ਼ਾਨ ਸਾਹਿਬ ਝੁਲਾ ਦਿੱਤੇ | ਸੰਗਤਾਂ ਵਲੋਂ ਇਸ ਮੌਕੇ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਅਮਰ ਰਹੇ ਦੇ ਨਾਅਰੇ ਵੀ ਗੁੰਜਾਏ ਗਏ | ਇਸ ਮੌਕੇ ਬੇਟ ਇਲਾਕੇ ਦੀਆਂ ਸਿੱਖ ਸੰਗਤਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਮੌਕੇ ਭਾਈ ਬਲਦੇਵ ਸਿੰਘ ਵਡਾਲੇ ਨੇ ਆਖਿਆ ਕਿ ਬੜੇ ਦੁੱਖ ਦੀ ਗੱਲ ਹੈ ਕਿ ਐਣੇ ਸਾਲ ਬੀਤ ਜਾਣ 'ਤੇ ਸਿੱਖ ਪਰਿਵਾਰਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ ਅਤੇ ਨਾ ਹੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ | ਕੇਂਦਰ ਸਰਕਾਰ ਸਿੱਖਾਂ ਨਾਲ ਇਕ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਜਿਸ ਜਗ੍ਹਾ 'ਤੇ ਉਸ ਸਮੇਂ ਦੀ ਹਾਕਮ ਧਿਰ ਨੇ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦ ਕੀਤਾ ਸੀ, ਉਸ ਦੀ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਨਿਸ਼ਾਨਦੇਹੀ ਕਰਵਾਕੇ ਨਿਸ਼ਾਨ ਸਾਹਿਬ ਝੁਲਾ ਦਿੱਤਾ ਹੈ ਤਾਂ ਜੋ ਸੰਗਤਾਂ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖ ਸਕਣ | ਇਸ ਮੌਕੇ ਭਾਈ ਸੁਖਜੀਤ ਸਿੰਘ ਖੋਸਾ, ਸਤਿਕਾਰ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਭਾਈ ਜਸਪ੍ਰੀਤ ਸਿੰਘ ਢੋਲਣ, ਜਥੇਦਾਰ ਮੋਹਨ ਸਿੰਘ, ਭਾਈ ਲਖਵੀਰ ਸਿੰਘ ਪ੍ਰਧਾਨ ਫਿਰੋਜ਼ਪੁਰ, ਭਾਈ ਗੁਰਮੀਤ ਸਿੰਘ ਥੂਹੀ, ਤਰਲੋਚਨ ਸਿੰਘ ਸੋਹਲ ਸਮੇਤ ਵੱਖ-ਵੱਖ ਸਿੱਖ ਸੰਸਥਾਵਾਂ ਦੇ ਕਾਰਕੁੰਨ ਸਿੱਧਵਾਂ ਬੇਟ ਤੋਂ ਕੰਨੀਆਂ ਜਾਣ ਵਾਲੀ ਇਨਸਾਫ਼ ਯਾਤਰਾ ਵਿਚ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਗੁੜੇ ਦੀਆਂ ਨੈਸ਼ਨਲ ਜੇਤੂ ਵਿਦਿਆਰਥਣਾਂ ਦਾ ਵਿਧਾਇਕ ਇਯਾਲੀ ਵਲੋਂ ਸਨਮਾਨ ਅਗਲੀ ਖ਼ਬਰ ਖ਼ਾਲਸਾ ਏਡ ਵਲੋਂ ਖ਼ਾਲਸਾ ਸ:ਸ: ਸਕੂਲ ਦੇ ਵਿਦਿਆਰਥੀਆਂ ਨੂੰ ਜਰਸੀਆਂ-ਜੁਰਾਬਾਂ ਭੇਟ
Ad Position 24