21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਰਕਾਰੀ ਹਾਈ ਸਕੂਲ ਗੁੜੇ ਦੀਆਂ ਨੈਸ਼ਨਲ ਜੇਤੂ ਵਿਦਿਆਰਥਣਾਂ ਦਾ ਵਿਧਾਇਕ ਇਯਾਲੀ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 01-02-2026
ਚੌਂਕੀਮਾਨ, 31 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਗੁੜੇ ਵਿਖੇ ਸਕੂਲ ਸਟਾਫ਼ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ ਵਿਚ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਰਮੇਸ਼ ਕੁਮਾਰ ਤੇ ਪ੍ਰਾਇਮਰੀ ਸਕੂਲ ਦੇ ਮੁਖੀ ਮੈਡਮ ਸੁਰਿੰਦਰ ਕੌਰ ਦੀ ਅਗਵਾਈ ਵਿਚ ਦੋਨੋਂ ਸਕੂਲਾਂ ਦੇ ਅਧਿਆਪਕ ਸਹਿਬਾਨਾਂ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਕੂਲ ਪੁੱਜਣ 'ਤੇ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ | ਇਸ ਮੌਕੇ ਮੁੱਖ ਅਧਿਆਪਕ ਰਮੇਸ਼ ਕੁਮਾਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ ਤੇ ਦੱਸਿਆ ਕਿ ਸਕੂਲ ਦੀਆ ਦੋ ਵਿਦਿਆਰਥਣਾਂ ਪ੍ਰਭਨੂਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਤੇ ਹਰਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ ਖੋ-ਖੋ ਖੇਡ ਵਿਚ ਨੈਸ਼ਨਲ ਪੱਧਰ 'ਤੇ ਮੱਲਾਂ ਮਾਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਕੂਲ ਦੀਆਂ ਦੋ ਵਿਦਿਆਰਥਣਾਂ ਪ੍ਰਭਨੂਰ ਕੌਰ ਤੇ ਹਰਮਨਪ੍ਰੀਤ ਕੌਰ ਦੀ ਹੌਂਸਲਾ ਅਫ਼ਜਾਈ ਕਰਦਿਆਂ ਸਨਮਾਨਿਤ ਕੀਤਾ ਤੇ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਕੇ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ | ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ, ਤੰਦੁਰਸਤੀ ਤੇ ਦਿਮਾਗ ਨੂੰ ਤਰੋ-ਤਾਜਾ ਰੱਖਣ ਲਈ ਸਾਨੂੰ ਖੇਡਾਂ ਖੇਡਣੀਆਂ ਚਾਹੀਦੀਆਂ ਹਨ ਤੇ ਇਕ ਸਿਹਤਮੰਦ ਤੇ ਆਦਰਸ਼ ਵਿਅਕਤੀ ਹੀ ਇਕ ਚੰਗੇ ਸਮਾਜ ਦੀ ਸਿਰਜਨਾ ਕਰ ਸਕਦਾ ਹੈ ਤੇ ਸਾਨੂੰ ਜਿੱਥੇ ਖੇਡਾਂ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਖੇਡਾਂ ਵਿਚ ਅਸੀਂ ਆਪਣਾ ਤੇ ਦੇਸ਼ ਨਾਂਅ ਵੀ ਰੌਸ਼ਨ ਕਰ ਸਕਦੇ ਹਾਂ | ਇਸ ਮੌਕੇ ਵਿਧਾਇਕ ਇਯਾਲੀ ਨੇ ਸਕੂਲ ਸਟਾਫ਼ ਤੇ ਕੋਚ ਸਹਿਬਾਨਾਂ ਦੀ ਵੀ ਸ਼ਲਾਘਾ ਕੀਤੀ ਜੋ ਬੱਚਿਆਂ ਨੂੰ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਵਾ ਰਹੇ ਹਨ | ਇਸ ਮੌਕੇ ਸਕੂਲ ਸਟਾਫ਼, ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਜਰਨੈਲ ਸਿੰਘ ਗੁੜੇ, ਸਾਬਕਾ ਸਰਪੰਚ ਚਰਨ ਸਿੰਘ, ਪ੍ਰਧਾਨ ਸਰਬਜੀਤ ਸਿੰਘ, ਵੀਰਪਾਲ ਸਿੰਘ ਗੁੜੇ, ਪ੍ਰਧਾਨ ਨਰਿੰਦਰਪਾਲ ਸਿੰਘ ਸੰਧੂ, ਮਾ: ਭਵਨਦੀਪ ਸਿੰਘ, ਬਲਦੇਵ ਸਿੰਘ ਜੱਗਾ, ਮਾ: ਮੁਖਤਿਆਰ ਸਿੰਘ, ਡੀ.ਪੀ.ਈ. ਗੁਰਮੀਤ ਸਿੰਘ ਸੋਹੀ, ਮੈਡਮ ਪੁਸਪਿੰਦਰ ਕੌਰ, ਹਰਜਿੰਦਰ ਕੌਰ, ਕਰਮਜੀਤ ਕੌਰ, ਕੋਚ ਬਹਾਦਰ ਸਿੰਘ ਫੌਜੀ, ਸੁਖਜੀਵਨ ਸਿੰਘ ਸੋਹੀਆਂ, ਮਾ: ਕੁਲਦੀਪ ਸਿੰਘ, ਸਮੁੱਚੀ ਗ੍ਰਾਮ ਪੰਚਾਇਤ, ਸਕੂਲ ਸਟਾਫ਼ ਤੇ ਵਿਦਿਆਰਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਕਲੀ ਸੋਨਾ ਸੁਨਿਆਰਿਆਂ ਦੀਆਂ ਦੁਕਾਨਾਂ 'ਤੇ ਵੇਚਣ ਵਾਲਾ ਗਰੋਹ ਸਰਗਰਮ ਅਗਲੀ ਖ਼ਬਰ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਕੱਢੀ ਗਈ 'ਇਨਸਾਫ਼ ਯਾਤਰਾ' 'ਚ ਸੰਗਤਾਂ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ
Ad Position 24