ਰਾਏਕੋਟ, 1 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਧਾਲੀਆਂ ਵਿਖੇ ਸ਼੍ਰੋਮਣੀ ਭਗਤ ਸ੍ਰੀ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਗਏ | ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ | ਭਗਤ ਸ੍ਰੀ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਢਾਡੀ-ਕਵੀਸ਼ਰ ਜਥਿਆਂ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਜੀਵਨੀ ਸਬੰਧੀ ਵਾਰਾਂ ਪੇਸ਼ ਕੀਤੀਆਂ | ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਨੰਬਰਦਾਰ ਅਮਰਿੰਦਰ ਸਿੰਘ ਗਿੱਲ ਧਾਲੀਆਂ, ਸਰਪੰਚ ਰਾਜਵੀਰ ਕੌਰ ਗਿੱਲ ਧਾਲੀਆਂ, ਸੁਖਦੇਵ ਸਿੰਘ ਪੰਚ, ਬਲਵਿੰਦਰ ਸਿੰਘ ਪੰਚ, ਬਲਦੇਵ ਸਿੰਘ ਪੰਚ, ਸੁਖਵੰਤ ਸਿੰਘ ਪੰਚ, ਕਮੇਟੀ ਪ੍ਰਧਾਨ ਪਿਆਰਾ ਸਿੰਘ, ਸਕੱਤਰ ਨਿਰਮਲ ਸਿੰਘ, ਮੈਂਬਰ ਮੋਹਨ ਸਿੰਘ ਕਾਲਾ, ਰਾਜ ਸਿੰਘ, ਮੋਹਣ ਸਿੰਘ, ਪ੍ਰੇਮ ਸਿੰਘ, ਪਾਲ ਸਿੰਘ ਫੌਜੀ, ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਦੇਹੜਕਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ
ਹਠੂਰ, 1 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਬਾਬਾ ਰਵਿਦਾਸ ਭਗਤ ਜੀ ਪਿੰਡ ਦੇਹੜਕਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ | ਜਿਸ ਵਿਚ ਦੋ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ | ਰਾਤ ਸਮੇਂ ਗੁਰਮਤਿ ਸੰਗੀਤ ਅਕੈਡਮੀ ਦੇਹੜਕਾ ਦੇ ਬੱਚਿਆਂ ਜਗਰਾਜ ਸਿੰਘ, ਗੁਰਕੀਰਤ ਸਿੰਘ, ਮਨਵੀਰ ਸਿੰਘ ਆਦਿ ਵਲੋਂ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਭਰੀ ਗਈ | ਅੱਜ ਸ੍ਰੀ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਰਾਗੀ ਭਾਈ ਬਲਜਿੰਦਰ ਸਿੰਘ ਨੇ ਆਰਤੀ ਕੀਰਤਨ ਕੀਤਾ ਅਤੇ ਬਾਬਾ ਰਵਿਦਾਸ ਭਗਤ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ ਅਤੇ ਗਿਆਨੀ ਭਜਨ ਸਿੰਘ ਨੇ ਵੀ ਹਾਜ਼ਰੀ ਲਵਾਈ | ਸਮੂਹ ਸੇਵਾਦਾਰਾਂ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ | ਉਪਰੰਤ ਗੁਰੂ ਕੇ ਲੰਗਰ ਵਰਤਾਏ ਗਏ | ਇਸ ਮੌਕੇ ਪ੍ਰਧਾਨ ਹਰਦੇਵ ਸਿੰਘ, ਪ੍ਰਧਾਨ ਚੰਦ ਸਿੰਘ ਭੱਟੀ, ਮੁੱਖ ਗ੍ਰੰਥੀ ਭਾਈ ਬੂਟਾ ਸਿੰਘ, ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ, ਮਨਮੋਹਨ ਸਿੰਘ ਧਾਲੀਵਾਲ, ਬਲਦੇਵ ਸਿੰਘ ਧਾਲੀਵਾਲ, ਸੁਖਦੇਵ ਸਿੰਘ ਘੋਨਾ, ਜਸਵਿੰਦਰ ਸਿੰਘ ਭੱਟੀ ਪੰਚ, ਅਮਨਦੀਪ ਸਿੰਘ ਭੱਟੀ ਪੰਚ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ, ਕੈਪਟਨ ਨੱਥਾ ਸਿੰਘ, ਸਰਬਜੀਤ ਸਿੰਘ ਖਹਿਰਾ, ਬਲਵਿੰਦਰ ਸਿੰਘ, ਪ੍ਰਕਾਸ਼ ਸਿੰਘ, ਫੌਜੀ ਰਜਿੰਦਰ ਸਿੰਘ, ਦਰਸ਼ਨ ਸਿੰਘ, ਜਥੇਦਾਰ ਅਜਮੇਰ ਸਿੰਘ ਸਿੱਧੂ, ਜਗਜੀਤ ਸਿੰਘ, ਜਗਰੂਪ ਸਿੰਘ, ਮਿਸਤਰੀ ਸੁਖਦੇਵ ਸਿੰਘ, ਫੌਜੀ ਜੋਗਿੰਦਰ ਸਿੰਘ, ਫੌਜੀ ਰਵੀ ਸਿੰਘ, ਕੈਪਟਨ ਬੰਤ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਰਾਜ ਸਿੰਘ ਮਹਿਰਾ, ਅਜਮੇਰ ਸਿੰਘ, ਬੰਤ ਸਿੰਘ ਅਤੇ ਨੌਜਵਾਨ ਸੇਵਾਦਾਰ ਆਦਿ ਹਾਜ਼ਰ ਸਨ |
ਬਾਸੀਆਂ ਬੇਟ ਗੁਰਦੁਆਰਾ ਸਾਹਿਬ ਵਿਖੇ
ਹੰਬੜਾਂ, (ਮੇਜਰ ਹੰਬੜਾਂ)-ਬਾਸੀਆਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਮਨਾਏ ਜਾਣ ਲਈ ਚੱਲੇ ਤਿੰਨ ਰੋਜ਼ਾ ਸਮਾਗਮ ਤਹਿਤ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਅਤੇ ਅੱਜ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਸਮੇਂ ਬਾਬਾ ਬਲਵਿੰਦਰ ਸਿੰਘ ਤਲਵੰਡੀ ਰਾਏ ਵਾਲਿਆਂ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਕਥਾ ਰਾਹੀਂ ਚਾਨਣਾ ਪਾਇਆ ਗਿਆ | ਮਾਸਟਰ ਬਲਵਿੰਦਰ ਸਿੰਘ ਬਾਸੀਆਂ ਅਤੇ ਅਜੇ ਸਿੰਘ ਦੁਆਰਾ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨਾਲ ਸਾਂਝ ਪਾਈ | ਮੁਲਾਜ਼ਮ ਆਗੂ ਮਾ: ਬਲਵੀਰ ਸਿੰਘ ਬਾਸੀਆਂ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਅਜੋਕੇ ਸਮੇਂ ਦੇ ਹਾਲਾਤਾਂ ਬਾਰੇ ਚਾਨਣਾ ਪਾਉਂਦੇ ਹੋਏ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਸਿੱਖਿਅਤ ਹੋਣ ਦਾ ਹੋਕਾ ਦਿੱਤਾ ਤੇ ਕਿਹਾ ਕਿ ਨੌਜਵਾਨ ਪੀੜ੍ਹੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜ਼ਰੂਰ ਜੁੜੇ ਤਾਂ ਜੋ ਅੱਗੇ ਜਾ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਰੱਬੀ ਬਾਣੀ ਦੇ ਗਿਆਨ ਭਰੇ ਜੀਵਨ ਪ੍ਰਤੀ ਜਾਗਰੂਕ ਹੋ ਸਕੇ | ਪ੍ਰਬੰਧਕਾਂ ਵਲੋਂ ਨਗਰ ਦੇ ਸਿੱਖੀ ਸਰੂਪ ਨਾਲ ਜੁੜੇ ਬੱਚਿਆ ਨੂੰ ਸਿਰਪਾਓੇ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਕੈਂਥ, ਦਰਬਾਰਾ ਸਿੰਘ ਬੰਗੜ, ਪਿਆਰਾ ਸਿੰਘ ਬੰਗੜ, ਸਾਬਕਾ ਸਰਪੰਚ ਚੂਹੜ ਸਿੰਘ, ਮੈਂਗਲ ਸਿੰਘ ਕੈਂਥ, ਜਗਰੂਪ ਸਿੰਘ ਖ਼ਾਲਸਾ, ਮਨਜੀਤ ਸਿੰਘ ਘੁੱਕਾ, ਮਾਸਟਰ ਸੰਤੋਖ ਸਿੰਘ, ਸੰਤੋਖ ਸਿੰਘ ਡੀ.ਐੱਮ.ਸੀ., ਰਣਧੀਰ ਸਿੰਘ ਧੀਰਾ, ਕੈਪਟਨ ਅਵਤਾਰ ਸਿੰਘ, ਕੈਪਟਨ ਸਰੂਪ ਸਿੰਘ, ਮਿਸਤਰੀ ਕਰਮ ਸਿੰਘ, ਜਗਰਾਜ ਸਿੰਘ ਪੰਜਾਬ ਪੁਲਿਸ, ਹਰਪ੍ਰੀਤ ਸਿੰਘ ਪੰਜਾਬ ਪੁਲਿਸ, ਗੁਰਮੀਤ ਸਿੰਘ ਪੰਚ, ਪਟਵਾਰੀ ਗੁਰਮੀਤ ਸਿੰਘ, ਮਾਸਟਰ ਕਮਲਜੀਤ ਸਿੰਘ, ਮਾਸਟਰ ਲਛਮਣ ਸਿੰਘ, ਗੁਰਦਾਸ ਸਿੰਘ ਸਾਬਕਾ ਫੌਜੀ, ਜਸਵੀਰ ਸਿੰਘ ਲਾਇਬ੍ਰੇਰੀਅਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਕਸਬਾ ਹੰਬੜਾਂ 'ਚ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਲੰਗਰ ਲਗਾਏ
ਹੰਬੜਾਂ, 1 ਫਰਵਰੀ (ਮੇਜਰ ਹੰਬੜਾਂ)-ਕਸਬਾ ਹੰਬੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਕਲੇਰ ਨਿਵਾਸ 'ਤੇ ਲੁਧਿਆਣਾ ਮੁੱਖ ਮਾਰਗ 'ਤੇ ਬਰੈੱਡ ਪਕੌੜਿਆਂ ਤੇ ਚਾਹ ਦੇ ਲੰਗਰ ਲਗਾਏ ਗਏ, ਲੰਗਰਾਂ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਲੰਗਰ ਛਕਿਆ | ਬੇਟ ਇਲਾਕੇ ਦੇ ਉੱਘੇ ਸਮਾਜ ਸੇਵੀ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਮੁੱਖ ਸ਼ਖ਼ਸੀਅਤ ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ, ਇੰਟਰਨੈਸ਼ਨਲ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਆਸਟ੍ਰੇਲੀਆ ਵਾਲੇ, ਜਸਵੰਤ ਸਿੰਘ ਧਾਲੀਵਾਲ ਕੈਨੇਡਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੰਬਰਦਾਰ ਬਲਵੀਰ ਸਿੰਘ ਕਲੇਰ, ਰੇਸ਼ਮਜੀਤ ਸਿੰਘ ਆਸਟ੍ਰੇਲੀਆ, ਕੁਲਦੀਪ ਸਿੰਘ ਸੋਨੀ ਕਲੇਰ ਪਰਿਵਾਰ ਵਲੋਂ ਲੰਗਰ ਲਗਾਏ ਜਾਣਾ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਲੇਰ ਪਰਿਵਾਰ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਪੰਚ ਅਵਤਾਰ ਸਿੰਘ ਭੰਦੋਲ, ਪੰਚ ਕੁਲਵਿੰਦਰ ਸਿੰਘ ਸਹੋਤਾ, ਸਾਬਕਾ ਪੰਚ ਜਸਪਾਲ ਸਿੰਘ ਪਾਲਾ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਪ੍ਰਧਾਨ ਗੁਰਪ੍ਰੀਤ ਸਿੰਘ ਪੀਤਾ, ਪ੍ਰਧਾਨ ਜਸਵੀਰ ਸਿੰਘ ਨਾਨੂੰ, ਚਰਨ ਸਿੰਘ ਗੌਂਸਪੁਰ, ਜਥੇ: ਸ਼ਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਮੌਜੂਦ ਸਨ |
ਪਿੰਡ ਸਹਿਬਾਜ਼ਪੁਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਸਹਿਬਾਜ਼ਪੁਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਵਾਲੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਜੀਵਨੀ ਸਬੰਧੀ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਨਗਰ ਕੀਰਤਨ ਦਾ ਪਿੰਡ ਵਿਚ ਵੱਖ-ਵੱਖ ਪੜ੍ਹਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਰਪੰਚ ਡਾ: ਬਲਜੀਤ ਸਿੰਘ ਉੱਪਲ, ਪ੍ਰਧਾਨ ਮਾਨ ਸਿੰਘ, ਸੈਕਟਰੀ ਜਗਤਾਰ ਸਿੰਘ, ਮੁਕੰਦ ਸਿੰਘ, ਅੱਛਰਾ ਸਿੰਘ, ਮਾੜਾ ਸਿੰਘ ਮਿਸਤਰੀ, ਬਲਦੇਵ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਬਾਬਾ ਸ਼ਿਆਮ ਮੁਨੀ, ਗ੍ਰੰਥੀ ਭਾਈ ਜਗਤਾਰ ਸਿੰਘ, ਗ੍ਰੰਥੀ ਭਾਈ ਸੁਰਜੀਤ ਸਿੰਘ, ਕੈਪਟਨ ਜਗਰੂਪ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਚੱਕ ਕਲਾਂ 'ਚ ਨਗਰ ਕੀਰਤਨ ਸਜਾਏ
ਹੰਬੜਾਂ, (ਹਰਵਿੰਦਰ ਸਿੰਘ ਮੱਕੜ, ਮੇਜਰ ਹੰਬੜਾਂ)-ਅੱਜ ਪਿੰਡ ਚੱਕ ਕਲਾਂ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਿਸ ਗੁਰੂ ਘਰ ਵਿਖੇ ਸਮਾਪਤ ਹੋਇਆ | ਇਸ ਸਮੇਂ ਪ੍ਰਧਾਨ ਹਰਨੇਕ ਸਿੰਘ, ਮਾ. ਬਚਿੱਤਰ ਸਿੰਘ, ਸਰਪੰਚ ਜਗਮੋਹਨ ਸਿੰਘ, ਸਾਬਕਾ ਪ੍ਰਧਾਨ ਅਵਤਾਰ ਸਿੰਘ ਪੱਪਾ, ਕੈਪਟਨ ਬਲਜੀਤ ਸਿੰਘ, ਸ਼ਿੰਦਰਪਾਲ ਸਿੰਘ, ਬਲਵਿੰਦਰ ਸਿੰਘ ਭਿੰਦਾ, ਸਾਬਕਾ ਸੈਨਿਕ ਇੰਦਰਜੀਤ ਸਿੰਘ, ਨੰਬਰਦਾਰ ਅਵਤਾਰ ਸਿੰਘ ਧਾਲੀਵਾਲ, ਚੇਅਰਮੈਨ ਰਾਮ ਆਸਰਾ ਸਿੰਘ, ਪ੍ਰਧਾਨ ਹਰਦਿਆਲ ਸਿੰਘ ਉੱਪਲ, ਸਤਨਾਮ ਸਿੰਘ ਸੀਮਾਰ, ਸਾਬਕਾ ਸੰਮਤੀ ਮੈਂਬਰ ਸੁਖਵਿੰਦਰ ਕੌਰ, ਸੁਖਦੇਵ ਸਿੰਘ ਬੰਸੂ, ਪੰਚ ਗੁਰਪ੍ਰੀਤ ਸਿੰਘ ਧਾਲੀਵਾਲ, ਪੰਚ ਤੇਜਿੰਦਰ ਸਿੰਘ ਧਾਲੀਵਾਲ, ਪੰਚ ਦਲਜੀਤ ਸਿੰਘ, ਪੰਚ ਤੇਜਿੰਦਰ ਸਿੰਘ ਤੇਜੀ ਮਾਹਲ, ਪੰਚ ਅਵਤਾਰ ਸਿੰਘ ਗਰੇਵਾਲ, ਪੰਚ ਹਰਭਜਨ ਸਿੰਘ, ਪੰਚ ਕਿਰਨਦੀਪ ਕੌਰ, ਪੰਚ ਬੇਅੰਤ ਕੌਰ, ਪੰਚ ਬਲਜੀਤ ਕੌਰ, ਸੁਖਪਾਲ ਸਿੰਘ,ਤਰਸੇਮ ਸਿੰਘ ਸੇਮਾ, ਦਵਿੰਦਰ ਸਿੰਘ, ਕੈਪਟਨ ਬਹਾਦਰ ਸਿੰਘ, ਜਗਦੇਵ ਸਿੰਘ ਜੱਗਾ, ਪਰਮਜੀਤ ਸਿੰਘ ਥਿੰਦ, ਸੁਖਪਾਲ ਸਿੰਘ ਧਾਲੀਵਾਲ, ਚਰਨਜੀਤ ਸਿੰਘ, ਸ਼ਿੰਗਾਰਾ ਸਿੰਘ, ਸੁਖਜੀਤ ਸਿੰਘ ਥਿੰਦ, ਲਖਵੀਰ ਸਿੰਘ, ਜਗਦੇਵ ਸਿੰਘ ਬਿੱਟੂ ਆਦਿ ਤੇ ਵੱਡੀ ਗਿਣਤੀ ਵਿਚ ਬੀਬੀਆਂ ਸੰਗਤ ਦੇ ਰੂਪ ਵਿਚ ਹਾਜ਼ਰ ਸਨ |
ਗੌਂਸਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਹੰਬੜਾਂ, (ਹਰਵਿੰਦਰ ਸਿੰਘ ਮੱਕੜ)-ਪਿੰਡ ਗੌਂਸਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਜਰਨੈਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀਂ, ਉਪਰੰਤ ਭਾਈ ਜਰਨੈਲ ਸਿੰਘ ਨੇ ਕਥਾ ਕੀਰਤਨ ਰਾਹੀਂ ਇਕੱਤਰ ਹੋਈਆਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਢਾਡੀ ਗੁਰਮੇਲ ਸਿੰਘ ਬੱਦੋਵਾਲ ਦੇ ਢਾਡੀ ਜਥੇ ਨੇ ਗੁਰੂ ਰਵਿਦਾਸ ਜੀ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੁਲਦਾ ਸਿੰਘ, ਸਵਰਨ ਗੌਂਸਪੁਰੀ, ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਨੰਬਰਦਾਰ ਬਲਵੀਰ ਸਿੰਘ ਗਿੱਲ, ਮਨਮੋਹਨ ਸਿੰਘ ਫ਼ੌਜੀ ਨੇ ਹੈਂਡ ਗ੍ਰੰਥੀ ਭਾਈ ਜਰਨੈਲ ਸਿੰਘ ਤੇ ਢਾਡੀ ਗੁਰਮੇਲ ਸਿੰਘ ਬੱਦੋਵਾਲ ਦੇ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਰਪੰਚ ਗੁਰਦੀਪ ਸਿੰਘ, ਪੰਚ ਸੌਦਾਗਰ ਸਿੰਘ, ਪੰਚ ਕਮਲ ਗਿੱਲ, ਫੌਜੀ ਜੰਗੀਰ ਸਿੰਘ, ਸਾਬਕਾ ਪੰਚ ਬੂਟਾ ਸਿੰਘ, ਥਾਣੇਦਾਰ ਅੰਗਰੇਜ਼ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਗਰੇਵਾਲ, ਜਸਪ੍ਰੀਤ ਸਿੰਘ ਜੱਸੀ, ਸੁਖਵਿੰਦਰ ਸਿੰਘ, ਸਤਵੰਤ ਸਿੰਘ ਸੇਖੋਂ, ਸਤਪਾਲ ਸਿੰਘ ਮਨਮੋਹਨ ਸਿੰਘ ਫ਼ੌਜੀ, ਸੰਦੀਪ ਸਿੰਘ, ਗੁਰਸੇਵਕ ਸਿੰਘ, ਜਗਦੀਪ ਸਿੰਘ ਜੱਗੀ, ਕੁਲਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਨਗਰ ਕੀਰਤਨ ਦਾ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਭਗਤ ਰਵਿਦਾਸ ਜੀ, ਜਗਰਾਉਂ ਰੋਡ ਰਾਏਕੋਟ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਵਾਲੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਢਾਡੀ ਭਾਈ ਜਸਪਾਲ ਸਿੰਘ ਤਾਨ ਦੇ ਜਥੇ ਵਲੋਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੀ ਜੀਵਨੀ ਸਬੰਧੀ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ, ਜਦਕਿ ਕੀਰਤਨ ਦੀ ਸੇਵਾ ਭਾਈ ਸ਼ਿੰਗਾਰਾ ਸਿੰਘ ਚੀਮੇ ਵਾਲਿਆਂ ਦੇ ਜਥੇ ਵਲੋਂ ਕੀਤੀ ਗਈ | ਇਹ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਜਗਰਾਉਂ ਰੋਡ ਰਾਏਕੋਟ ਤੋਂ ਰਵਾਨਾ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੱਜਿਆ, ਜਿੱਥੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ | ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਅਕਾਊਟੈਂਟ ਹਰਪ੍ਰੀਤ ਸਿੰਘ, ਗੁਰਜੀਤ ਸਿੰਘ ਗੁੱਜਰਵਾਲ, ਮਨਜੀਤ ਸਿੰਘ ਡਰਾਈਵਰ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ ਬਰ੍ਹਮੀ, ਗੁਰਕੀਰਤ ਸਿੰਘ ਸਟੋਰ ਕੀਪਰ, ਪਰਮਵੀਰ ਸਿੰਘ ਸਹਾਇਕ ਰਿਕਾਰਡ ਕੀਪਰ, ਪ੍ਰਧਾਨ ਅਵਤਾਰ ਸਿੰਘ ਚੀਮਾ, ਪਿ੍ੰਸੀਪਲ ਕਰਮਜੀਤ ਸਿੰਘ ਸਕੱਤਰ, ਮੁਖਤਿਆਰ ਸਿੰਘ ਛਾਪਾ ਖ਼ਜ਼ਾਨਚੀ, ਕੁਲਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਪ੍ਰਕਾਸ਼ ਸਿੰਘ ਪਾਸੀ ਮੀਤ ਪ੍ਰਧਾਨ, ਕੁਲਦੀਪ ਸਿੰਘ, ਭਾਈ ਬਲਜਿੰਦਰ ਸਿੰਘ ਹੈੱਡ ਗ੍ਰੰਥੀ, ਮੈਨੇਜਰ ਪਰਮਜੀਤ ਸਿੰਘ, ਮਾ: ਪ੍ਰੀਤਮ ਸਿੰਘ ਬਰ੍ਹਮੀ, ਅੰਮਿ੍ਤਪਾਲ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ, ਮਾ: ਜੰਗਪਾਲ ਸਿੰਘ, ਰਵਿੰਦਰ ਸਿੰਘ, ਕੇਵਲ ਸਿੰਘ, ਜਗਦੇਵ ਸਿੰਘ ਸੈਂਭੀ, ਸਤਪਾਲ ਸਿੰਘ, ਗੁਰਦੀਪ ਸਿੰਘ, ਜਸਕਰਨ ਸਿੰਘ, ਸੱਜਣ ਸਿੰਘ ਲਿੱਤਰਾਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਹਲਵਾਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਹਲਵਾਰਾ, (ਮਨਦੀਪ ਸਿੰਘ ਉੱਭੀ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਵਾਰਾ ਵਿਖੇ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੁੰਦਰ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਕੀਤੇ ਜਾਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਕਾਸ਼ ਗੂੰਜਾਊ ਜੈਕਾਰਿਆਂ ਨਾਲ ਪਰਿਕਰਮਾ ਦੀ ਆਰੰਭਤਾ ਹੋਈ | ਨਗਰ ਕੀਰਤਨ ਦੇ ਸਾਰੇ ਰਸਤਿਆਂ ਨੂੰ ਸੁੰਦਰ ਸਜਾਵਟੀ ਗੇਟਾਂ ਨਾਲ ਸਜਾਇਆ ਗਿਆ | ਗੋਲਡ ਮੈਡਲਿਸਟ ਗਿਆਨੀ ਜਸਵਿੰਦਰ ਸਿੰਘ ਬਾਗੀ ਦੇ ਢਾਡੀ ਜਥੇ ਅਤੇ ਹੋਰ ਕਵੀਸ਼ਰ, ਪ੍ਰਚਾਰਕਾਂ ਨੇ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ 'ਤੇ ਚਾਨਣਾ ਪਾਇਆ | ਢਿੱਲੋਂ ਪਾਈਪ ਬੈਂਡ ਦੀਆਂ ਮਧੁਰ ਧੁਨਾਂ ਨੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ ਅਤੇ ਅਕਾਲ ਪੁਰਖ ਗੱਤਕਾ ਪਾਰਟੀ ਨੂਰਪੁਰਾ ਨੇ ਜੋਸ਼ ਭਰਪੂਰ ਕਰਤੱਵ ਦਿਖਾਏ | ਮਾਸਟਰ ਸਤਵੀਰ ਸਿੰਘ ਨੇ ਸਟੇਜ਼ ਸਕੱਤਰ ਦੀ ਸੇਵਾ ਨਿਭਾਈ |
ਪਿੰਡ ਪੋਨਾ ਵਿਖੇ ਨਗਰ ਕੀਰਤਨ ਸਜਾਇਆ
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਆਗਮਨ ਪਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਮੌਕੇ ਭਾਈ ਗੁਰਮੇਲ ਸਿੰਘ ਰਸੂਲਪੁਰ ਦੇ ਢਾਡੀ ਜਥੇ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਤੇ ਸਿੱਖ ਇਤਿਹਾਸ ਬਾਰੇ ਵਾਰਾਂ ਰਾਹੀਂ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਹਰਵਿੰਦਰ ਸਿੰਘ ਤੇ ਖ਼ਜ਼ਾਨਚੀ ਬੂਟਾ ਸਿੰਘ ਦੀ ਅਗਵਾਈ ਵਿਚ ਪ੍ਰਬੰਧਕੀ ਕਮੇਟੀ ਵਲੋਂ ਪੰਜ ਪਿਆਰਿਆਂ ਸਮੇਤ ਭਾਈ ਗੁਰਮੇਲ ਸਿੰਘ ਰਸੂਲਪੁਰ ਦੇ ਢਾਡੀ ਜਥੇ ਨੂੰ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਦਲਬਾਰਾ ਸਿੰਘ, ਡਾ: ਮੁਖਤਿਆਰ ਸਿੰਘ, ਹਰਪ੍ਰੀਤ ਸਿੰਘ, ਵੀਰਪਾਲ ਸਿੰਘ, ਅਵਤਾਰ ਸਿੰਘ ਤਾਰੀ ਆਦਿ ਹਾਜ਼ਰ ਸਨ |
ਬੜੂੰਦੀ 'ਚ ਨਗਰ ਕੀਰਤਨ ਸਜਾਇਆ
ਲੋਹਟਬੱਦੀ, (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਬੜੂੰਦੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 3 ਰੋਜ਼ਾ ਸਾਲਾਨਾ ਸਮਾਗਮਾਂ ਦੀ ਸਮਾਪਤੀ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਢਾਡੀ ਜਗਜੀਤ ਸਿੰਘ ਜੋਸ਼ ਲੁਧਿਆਣਾ ਦੇ ਸਾਥੀ ਖ਼ਾਲਸਾਈ ਬੀਬੀਆਂ ਦੇ ਜਥੇ 'ਚ ਜੀਵਨਜੋਤ ਕੌਰ ਖ਼ਾਲਸਾ, ਅੰਮਿ੍ਤਪਾਲ ਸਿੰਘ ਆਜ਼ਾਦ ਅਤੇ ਪਰਨੀਤ ਕੌਰ ਰੁਪਾਲੋਂ ਨੇ ਗੁਰੂ ਰਵਿਦਾਸ ਜੀ ਦੇ ਕ੍ਰਾਂਤੀਕਾਰੀ ਜੀਵਨ ਤੋਂ ਜਾਣੂੰ ਕਰਵਾਉਂਦਿਆਂ ਢਾਡੀ ਵਾਰਾਂ ਦਾ ਗਾਇਨ ਕੀਤਾ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਧਾਰਮਿਕ ਕਾਰਜਾਂ ਲਈ ਮਾਇਆ ਭੇਟ ਕੀਤੀ ਗਈ ਅਤੇ ਸੰਗਤਾਂ ਦੇ ਸਤਿਕਾਰ 'ਚ ਚਾਹ/ਬਰੈੱਡ/ਪਕੌੜਿਆਂ ਦੇ ਲੰਗਰ ਲਗਾਏ ਗਏ | ਸੰਤ ਬਾਬਾ ਜਗੀਰ ਸਿੰਘ ਬੜੂੰਦੀ ਵਾਲਿਆਂ ਦੇ ਤਪ ਅਸਥਾਨ ਨਾਨਕਸਰ ਠਾਠ ਪੱਤੀ ਮਾਨਾਂ, ਬੜੂੰਦੀ ਦੇ ਸੰਚਾਲਕ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਦੇ ਸੇਵਾਦਾਰ ਭਾਈ ਕੁਲਦੀਪ ਸਿੰਘ, ਭਾਈ ਜਸਵੀਰ ਸਿੰਘ ਲੱਡੂ, ਬਿੰਦਰ ਸਿੰਘ ਛੰਨਾ, ਜਸਪਾਲੀ ਸਿੰਘ ਪਾਲੀ ਧਾਲੀਵਾਲ, ਬਾਬਾ ਹਰਵਿੰਦਰ ਸਿੰਘ ਨੰਨ੍ਹੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਇਹ ਨਗਰ ਕੀਰਤਨ ਸ਼ਾਮ ਨੂੰ ਜੈਕਾਰਿਆਂ ਦੀ ਗੂੰਜ ਨਾਲ ਸੰਪੰਨ ਹੋਇਆ | ਇਸ ਮੌਕੇ ਜਗਦੀਸ਼ ਸਿੰਘ ਬੈਂਕ ਵਾਲੇ, ਪਰਮੋਦ ਸਿੰਘ ਬਾਟਾ ਪੰਚ, ਜਗਰੂਪ ਸਿੰਘ ਭੱਟੀ, ਜਗਤਾਰ ਸਿੰਘ ਭੋਲਾ ਨੰਬਰਦਾਰ, ਬਸੰਤ ਸਿੰਘ ਭੱਟੀ ਖ਼ਾਲਸਾ, ਸਰਪੰਚ ਜਸਵਿੰਦਰ ਸਿੰਘ ਬਿੱਟੂ, ਜਸਵੀਰ ਸਿੰਘ ਭੋਲਾ ਸੈਕਟਰੀ, ਮੇਜਰ ਸਿੰਘ, ਝੰਡਾ ਸਿੰਘ, ਗੁਰਮੇਲ ਸਿੰਘ, ਹਰਪਾਲ ਸਿੰਘ ਭੱਟੀ, ਰਾਮ ਸਿੰਘ ਫੌਜੀ, ਡਾ: ਬੂਟਾ ਸਿੰਘ ਭੱਟੀ, ਮਿਸਤਰੀ ਦਰਬਾਰਾ ਸਿੰਘ, ਬਲਜੀਤ ਸਿੰਘ ਫੌਜੀ, ਦੀਪ ਸਿੰਘ ਫੌਜੀ, ਜੀਵਨ ਸਿੰਘ, ਡਾ: ਬਲਜੀਤ ਸਿੰਘ, ਪੰਚ ਅਵਤਾਰ ਸਿੰਘ, ਬਹਾਦਰ ਸਿੰਘ ਸਾਬਕਾ ਪੰਚ, ਪ੍ਰਦੀਪ ਸਿੰਘ ਵਾਲੀਆ ਆਦਿ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ
ਅਜੀਤ ਡੈਸਕ
02-02-2026