ਰਾਏਕੋਟ, 1 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ 'ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਅੰਮਿ੍ਤ ਵੇਲੇ ਤੋਂ ਹੀ ਵੱਡੀ ਗਿਣਤੀ 'ਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂਘਰ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਭਾਈ ਗੁਰਤੇਜ਼ ਸਿੰਘ ਬੱਧਨੀ ਕਲਾਂ, ਬੀਬੀ ਰਣਜੀਤ ਕੌਰ ਮੰਡਿਆਣੀ, ਭਾਈ ਬੂਟਾ ਸਿੰਘ ਬੁਰਜ ਆਦਿ ਢਾਡੀ-ਜਥਿਆਂ ਨੇ ਵਾਰਾਂ ਪੇਸ਼ ਕਰਦਿਆਂ ਸੰਗਤਾਂ ਨੂੰ ਗੁਰਇਤਿਹਾਸ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ 55 ਪ੍ਰਾਣੀ ਅੰਮਿ੍ਤਪਾਨ ਦੀ ਦਾਤ ਪ੍ਰਾਪਤ ਕਰਕੇ ਗੁਰੂ ਲੜ੍ਹ ਲੱਗੇ | ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਈ ਜਤਿੰਦਰ ਸਿੰਘ ਤੇ ਭਾਈ ਹਰਜਿੰਦਰ ਸਿੰਘ (ਦੋਵੇਂ ਗੁਰਦੁਆਰਾ ਇੰਸਪੈਕਟਰ), ਭਾਈ ਅਰਜਨ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਹੈੱਡ ਗ੍ਰੰਥੀ ਮਹਿੰਦਰ ਸਿੰਘ ਮਾਣਕੀ, ਹਰਜਿੰਦਰ ਸਿੰਘ ਆਰ.ਕੇ, ਬਲਜੀਤ ਸਿੰਘ ਆਰ.ਕੇ, ਗੁਰਦੀਪ ਸਿੰਘ ਐੱਸ.ਕੇ, ਹਰਪਾਲ ਸਿੰਘ, ਬਲਜੀਤ ਸਿੰਘ, ਗੁਰਕੀਰਤ ਸਿੰਘ ਐੱਸ.ਕੇ, ਗੁਰਜੀਤ ਸਿੰਘ ਗੁੱਜਰਵਾਲ, ਸੇਵਾਦਾਰ ਵਰਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |