27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਤਲੁਜ ਦਰਿਆ ਖਹਿਰਾ ਬੇਟ 'ਚ ਕੱਕੇ ਰੇਤੇ ਦੀ ਮਾਈਨਿੰਗ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ • ਖਹਿਰਾ ਬੇਟ ਦਰਿਆ 'ਚੋਂ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦੇਵਾਂਗੇ-ਖੋਸਾ, ਕਾਮਰੇਡ ਰਾਜੂ, ਲੱਕੀ ਖਹਿਰਾ

Ad Position 21
No active advertisement
ਅਜੀਤ ਡੈਸਕ 02-02-2026
ਹੰਬੜਾਂ, 1 ਫਰਵਰੀ (ਮੇਜਰ ਹੰਬੜਾਂ)-ਪਿੰਡ ਖਹਿਰਾ ਬੇਟ ਦੇ ਸਤਲੁਜ ਦਰਿਆ ਦੇ ਬੰਨ੍ਹ ਦੇ ਨੇੜੇ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਸ਼ਹਿ 'ਤੇ ਕੀਤੀ ਜਾ ਰਹੀ ਕੱਕੇ ਰੇਤੇ ਦੀ ਨਾਜਾਇਜ਼ ਮਾਈਨਿੰਗ ਵਿਰੁੱਧ ਪਿੰਡ ਖਹਿਰਾ ਬੇਟ ਦੇ ਲੋਕਾਂ ਸਮੇਤ ਨਾਲ ਲੱਗਦੇ ਪਿੰਡ ਵਲੀਪੁਰ ਕਲਾਂ, ਨੂਰਪੁਰ ਬੇਟ, ਬੁਰਜ ਲਾਂਬੜਾ, ਬੁਰਜ ਮਾਨ ਕੌਰ, ਰਜਾਪੁਰ, ਕਸਬਾ ਹੰਬੜਾਂ ਤੇ ਹੋਰ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਖੋਸਾ ਜਥੇਬੰਦੀ ਵਲੋਂ ਰੋਸਮਈ ਧਰਨਾ ਲਗਾਇਆ ਗਿਆ, ਜਿਸ ਵਿਚ ਰੇਤੇ ਦੀ ਮਾਈਨਿੰਗ ਕਰਨ ਵਾਲਿਆਂ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਰੋਸ ਧਰਨੇ 'ਚ ਪੁੱਜੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਕਿਹਾ ਕਿ ਜਥੇਬੰਦੀ ਕਿਸੇ ਵੀ ਕੀਮਤ 'ਤੇ ਪਿੰਡ ਖਹਿਰਾ ਬੇਟ ਦਰਿਆ 'ਚੋਂ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦੇਵੇਗੀ | ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਉਹ ਜੇਕਰ ਰੇਤੇ ਦਾ ਟੱਕ ਬੰਦ ਨਹੀਂ ਕਰਨਗੇ ਤਾਂ ਜਥੇਬੰਦੀ ਪੱਕਾ ਮੋਰਚਾ ਲਗਾਕੇ ਪ੍ਰਸ਼ਾਸਨ ਤੇ ਸਰਕਾਰ ਦੇ ਨੱਕ ਵਿਚ ਦਮ ਕਰ ਦੇਵੇਗੀ | ਕਾਮਰੇਡ ਰਵਿੰਦਰਪਾਲ ਸਿੰਘ ਰਾਜੂ, ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ ਖਹਿਰਾ ਨੇ ਕਿਹਾ ਕਿ ਅਸੀਂ ਕਿਸੇ ਵੀ ਕੀਮਤ 'ਤੇ ਖਹਿਰਾ ਬੇਟ ਬੰਨ੍ਹ ਜੋ ਕਿ ਪਹਿਲਾਂ ਹੀ ਕਮਜ਼ੋਰ ਹੈ, ਤੋਂ ਕਿਸੇ ਵੀ ਕੀਮਤ 'ਤੇ ਮਾਈਨਿੰਗ ਨਹੀਂ ਹੋਣ ਦੇਵਾਂਗੇ, ਜਿਸ ਸਬੰਧੀ ਅਸੀਂ ਡੀ.ਸੀ ਲੁਧਿਆਣਾ ਨੂੰ ਵੀ ਮਾਈਨਿੰਗ ਵਿਰੁੱਧ ਲਿਖਤੀ ਤੌਰ 'ਤੇ ਆਪਣਾ ਪੱਖ ਰੱਖ ਚੁੱਕੇ ਹਾਂ | ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਐਡਵੋਕੇਟ ਗੁਰਦੇਵ ਸਿੰਘ ਨੂਰਪੁਰ ਬੇਟ, ਖੋਸਾ ਜਥੇਬੰਦੀ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋਮੁੰਨਾਂ, ਇੰਦਰਜੀਤ ਸਿੰਘ ਗੋਰਸੀਆਂ ਹਾਕਮ ਰਾਏ, ਧਿਆਨ ਸਿੰਘ ਮੰਡ, ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਗਿੱਲ, ਖੋਸਾ ਜਥੇਬੰਦੀ ਦੇ ਹੰਬੜਾਂ ਆਗੂ ਮਨਦੀਪ ਸਿੰਘ ਧਾਲੀਵਾਲ ਨੇ ਵੀ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੇਤ ਮਾਫੀਏ ਨੂੰ ਖਹਿਰਾ ਬੇਟ 'ਚ ਮਾਈਨਿੰਗ ਕਰਨ ਦੀ ਆਗਿਆ ਨਹੀਂ ਦੇਵਾਂਗੇ ਚਾਹੇ ਸਾਨੂੰ ਇਸ ਵਿਰੁੱਧ ਕਿੰਨੀ ਵੀ ਲੰਬੀ ਲੜਾਈ ਕਿਉਂ ਨਾ ਲੜਨੀ ਪਵੇ | ਇਸ ਮੌਕੇ ਸਰਪੰਚ ਹਰਦਿਆਲ ਸਿੰਘ ਵਲੀਪੁਰ, ਖੇਤੀਬਾੜੀ ਸਭਾ ਖਹਿਰਾ ਬੇਟ ਦੇ ਪ੍ਰਧਾਨ ਚਰਨਜੀਤ ਸਿੰਘ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਸਾਬਕਾ ਸਰਪੰਚ ਉਜਾਗਰ ਸਿੰਘ, ਡਾਇਰੈਕਟਰ ਕੁਲਦੀਪ ਸਿੰਘ ਫਾਗਲਾ, ਹਰਬੰਸ ਸਿੰਘ ਬੀਰਮੀ, ਨੰਬਰਦਾਰ ਜਸਵਿੰਦਰ ਸਿੰਘ ਹਾਂਸ, ਹਰਜੀਤ ਸਿੰਘ ਖਹਿਰਾ, ਪੰਚਾਇਤ ਮੈਂਬਰ ਗੁਰਦੀਪ ਸਿੰਘ ਖਹਿਰਾ, ਮੀਤ ਪ੍ਰਧਾਨ ਜਸਪਾਲ ਸਿੰਘ ਨੂਰਪੁਰ, ਸੰਤੋਖ ਸਿੰਘ ਖ਼ਾਲਸਾ, ਪ੍ਰਧਾਨ ਰਘਵੀਰ ਸਿੰਘ ਗਿੱਲ, ਜਗਜੀਤ ਸਿੰਘ ਜੱਗੂ, ਡਾ: ਪੂਰਨ ਸਿੰਘ ਖਹਿਰਾ, ਸਵਰਨ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ ਗਰਚਾ, ਜੋਵਨਜੋਤ ਸਿੰਘ, ਅਰਵਿੰਦਰਪਾਲ ਸਿੰਘ, ਸੰਦੀਪ ਸਿੰਘ ਧਾਲੀਵਾਲ, ਜਗਜੀਤ ਸਿੰਘ ਜੱਗੀ ਸਮੇਤ ਹੋਰ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਤੋਂ ਵੈਟਰਨਰੀ ਡਾਕਟਰੇਟ ਡਿਗਰੀ ਹਾਸਲ ਕਰਨ 'ਤੇ ਡਾ. ਸਤਵੀਰ ਸਿੰਘ ਸੇਖੋਂ ਦਾ ਭੂੰਦੜੀ ਵਿਖੇ ਕੀਤਾ ਸਨਮਾਨ ਅਗਲੀ ਖ਼ਬਰ ਡੇਰਾ ਪੀਰ ਬਾਬਾ ਕੜਕੜੀ ਸ਼ਾਹ ਪਿੰਡ ਤਲਵੰਡੀ ਰਾਏ ਦੇ ਸਾਲਾਨਾ ਸਮਾਗਮਾਂ ਸੰਬੰਧੀ ਤਿਆਰੀਆਂ ਮੁਕੰਮਲ 5, 6 ਤੇ 7 ਫਰਵਰੀ...
Ad Position 24