27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਆਸਟ੍ਰੇਲੀਆ ਤੋਂ ਵੈਟਰਨਰੀ ਡਾਕਟਰੇਟ ਡਿਗਰੀ ਹਾਸਲ ਕਰਨ 'ਤੇ ਡਾ. ਸਤਵੀਰ ਸਿੰਘ ਸੇਖੋਂ ਦਾ ਭੂੰਦੜੀ ਵਿਖੇ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 02-02-2026
ਭੂੰਦੜੀ, 1 ਫਰਵਰੀ (ਕੁਲਦੀਪ ਸਿੰਘ ਮਾਨ)-ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਭੂੰਦੜੀ ਵਲੋਂ ਅੱਜ ਗੁਰਦੁਆਰਾ ਸ੍ਰੀ ਦੁਖ ਨਿਵਾਰਣ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਆਸਟ੍ਰੇਲੀਆ ਦੀ ਪਰਥ ਯੂਨੀਵਰਸਿਟੀ ਤੋਂ ਡਾਕਟਰ ਆਫ ਵੈਟਰਨਰੀ ਮੈਡੀਸਨ ਦੀ ਡਿਗਰੀ ਉੱਚ ਅੰਕਾਂ ਨਾਲ ਹਾਸਲ ਕਰਨ ਵਾਲੇ ਡਾ. ਸਤਵੀਰ ਸਿੰਘ ਸੇਖੋਂ ਅਤੇ ਉਨ•ਾਂ ਦੀ ਪਤਨੀ ਹਰਕਮਲ ਆਸਟ੍ਰੇਲੀਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ•ਾ ਲੁਧਿਆਣਾ ਦੇ ਪ੍ਰਧਾਨ ਡਾ. ਸੁਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਉੱਚ ਡਿਗਰੀ ਹਾਸਲ ਕਰਨਾ ਬਹੁਤ ਔਖਾ ਕੰਮ ਹੁੰਦਾ ਹੈ | ਡਾ. ਸਤਵੀਰ ਸਿੰਘ ਸੇਖੋਂ ਨੇ ਕਠਿਨ ਮਿਹਨਤ ਨਾਲ ਇਹ ਮੁਕਾਮ ਹਾਸਲ ਕਰਕੇ ਪਿੰਡ ਭੂੰਦੜੀ ਅਤੇ ਸਮੂਹ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ, ਜਗਤਾਰ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ-ਧਨੇਰ ਦੇ ਸਤਵੰਤ ਸਿੰਘ ਅਤੇ ਬੇਅੰਤ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਰਜੀਤ ਸਿੰਘ ਕਾਉਂਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸਿੱਧਵਾਂ ਬੇਟ ਦੇ ਸਕੱਤਰ ਅਮਰੀਕ ਸਿੰਘ ਰਾਮਾ ਆਦਿ ਨੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਅਮਰਦੀਪ ਸਿੰਘ, ਬਾਬਾ ਸੁੱਚਾ ਸਿੰਘ, ਭਿੰਦਰ ਸਿੰਘ, ਗੁਰਪ੍ਰੀਤ ਸਿੰਘ ਹੈਪੀ, ਭੋਲਾ ਸਿੰਘ ਕਾਉਂਕੇ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਵਲੋਂ ਜਸਵੀਰ ਸਿੰਘ ਸੀਰਾ, ਕਰਤਾਰ ਸਿੰਘ ਲੀਂਹਾ, ਸੁਖਦੇਵ ਸਿੰਘ ਬੂਰਾ, ਸੂਬੇਦਾਰ ਕਾਲਾ ਸਿੰਘ, ਚਮਕੌਰ ਸਿੰਘ ਹਾਸ, ਹਰਮੇਲ ਸਿੰਘ ਮੈਂਬਰ ਪੰਚਾਇਤ, ਵਿਨੋਦ ਕੁਮਾਰ ਪੰਚ ਸਮੇਤ ਹੋਰ ਇਲਾਕੇ ਦੇ ਪਤਵੰਤੇ ਹਾਜ਼ਰ ਸਨ | ਅੰਤ ਵਿਚ ਡਾ. ਸੁਖਦੇਵ ਸਿੰਘ ਭੂੰਦੜੀ ਨੇ ਸਮਾਗਮ ਵਿਚ ਸ਼ਾਮਿਲ ਹੋਏ ਸਾਰੇ ਸਨਮਾਨਿਤ ਮਹਿਮਾਨਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾਂਗੋਂ 'ਚ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਸੰਤ ਬਾਬਾ ਸਰਬਜੋਤ ਸਿੰਘ ਡਾਂਗੋਂ ਵ... ਅਗਲੀ ਖ਼ਬਰ ਸਤਲੁਜ ਦਰਿਆ ਖਹਿਰਾ ਬੇਟ 'ਚ ਕੱਕੇ ਰੇਤੇ ਦੀ ਮਾਈਨਿੰਗ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ • ਖਹਿਰਾ ਬੇਟ ਦਰਿ...
Ad Position 24