ਮੁੱਲਾਂਪੁਰ-ਦਾਖਾ, 2 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮੁੱਲਾਂਪੁਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਕਈ ਰੋਜ਼ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੱਜ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਭਾਈ ਅਮਨ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਧਾਰਮਿਕ ਸਮਾਗਮ ਦੌਰਾਨ ਰਾਤਰੀ ਦੇ ਦੀਵਾਨਾਂ ਸਮੇਂ ਭਾਈ ਹਰਵਿੰਦਰ ਸਿੰਘ ਸੰਕਰ ਵਾਲਿਆਂ ਵਲੋਂ ਸ਼ਬਦ ਗੁਰੂ ਕਥਾ ਦੀ ਵਿਚਾਰ ਕਰਦਿਆਂ ਸੰਗਤ ਨੂੰ ਦੱਸਿਆ ਕਿ ਗੁਰੂ ਰਵਿਦਾਸ ਜੀ ਨੇ ਸਾਨੂੰ ਸਿਖਾਇਆ ਕਿ ਪ੍ਰਭੂ ਪ੍ਰਾਪਤੀ ਲਈ ਸਰੀਰ ਨੂੰ ਕਸ਼ਟ ਦੇਣ, ਵਰਤ ਰੱਖਣ ਜਾਂ ਕਿਸੇ ਵੀ ਤਰ੍ਹਾਂ ਦੇ ਕਰਮਕਾਂਡ ਦੀ ਲੋੜ ਨਹੀਂ | ਭਾਈ ਸਾਹਿਬ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਪਖੰਡਵਾਦ ਅਤੇ ਊਚ-ਨੀਚ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦਿੰਦੀ ਹੈ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਭਾਈ ਦਰਸਨ ਸਿੰਘ, ਦਵਿੰਦਰ ਸਿੰਘ ਲੰਮੇ, ਮਾਸਟਰ ਬਲਦੇਵ ਸਿੰਘ ਵਲੋਂ ਸਮੁੱਚੀ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਧਾਰਮਿਕ ਸਮਾਗਮ ਸਮੇਂ ਚੇਅਰਮੈਨ ਬਲੌਰ ਸਿੰਘ, ਇੰਦਰਜੀਤ ਸਿੰਘ ਮਹਿਤੋਂ, ਸੂਬੇਦਾਰ ਸਰੂਪ ਸਿੰਘ, ਮਿਸਤਰੀ ਤੋਤਾ ਸਿੰਘ, ਸੂਬੇਦਾਰ ਸਰੂਪ ਸਿੰਘ, ਹਰਚੰਦ ਸਿੰਘ ਚੋਪੜਾ, ਰਾਮ ਕਿ੍ਸਨ ਸਿੰਘ, ਰਿਟਾ: ਸੁਪਰਡੈਂਟ ਮਨਜੀਤ ਸਿੰਘ, ਰਿਟਾ: ਇੰਸਪੈਕਟਰ ਮਨਜੀਤ ਸਿੰਘ, ਰਿਟਾ: ਸੁਪਰਡੈਂਟ ਮਿਸਰਾ ਸਿੰਘ, ਸਾਬਕਾ ਰੀਡਰ ਸਤਨਾਮ ਸਿੰਘ, ਐਡਵੋਕੇਟ ਕੁਲਦੀਪ ਸਿੰਘ, ਸੁਰਿੰਦਰ ਸਿੰਘ ਨੱਤ, ਮਾਸਟਰ ਹਰਦੇਵ ਸਿੰਘ, ਮਾ. ਬੁੱਧ ਸਿੰਘ, ਪਿ੍ਤਪਾਲ ਸਿੰਘ, ਪਰਵਿੰਦਰ ਸਿੰਘ ਲੰਮੇ, ਮਨਪ੍ਰੀਤ ਸਿੰਘ ਪੰਚ, ਸੁਖਵਿੰਦਰ ਸਿੰਘ ਕਾਕਾ ਪੰਚ, ਡਾ. ਹਰਜੋਤ ਸਿੰਘ, ਰਵਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ ਸੁੱਖਾ, ਲਖਵੀਰ ਸਿੰਘ ਮਹਿਤੋਂ, ਲਖਵੀਰ ਸਿੰਘ ਚੋਪੜਾ, ਹੋਰ ਸੰਗਤ ਮੌਜੂਦ ਰਹੀ |