17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਿੰਡ ਬੁਰਜ ਹਕੀਮਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-02-2026
ਰਾਏਕੋਟ, 2 ਫਰਵਰੀ (ਸੁਸ਼ੀਲ)-ਨੇੜਲੇ ਪਿੰਡ ਬੁਰਜ ਹਕੀਮਾਂ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪ੍ਰਧਾਨ ਅਮਰਜੀਤ ਸਿੰਘ ਦੀ ਦੇਖ-ਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਅਤੇ ਪਿੰਡ ਵਿਚਲੇ ਵੱਖ-ਵੱਖ ਪੜਾਵਾਂ ਦੀ ਪਰਿਕਰਮਾ ਕਰਦਾ ਹੋਇਆ ਇਹ ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਗਗਨਦੀਪ ਸਿੰਘ ਖ਼ਾਲਸਾ ਦੇ ਰਾਗੀ ਜਥੇ ਅਤੇ ਮਲੇਰਕੋਟਲਾ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਨਗਰ ਕੀਰਤਨ ਵਿਚ ਖ਼ਜ਼ਾਨਚੀ ਚੂਹੜ ਸਿੰਘ, ਸਕੱਤਰ ਬਲਜਿੰਦਰ ਸਿੰਘ, ਮੈਂਬਰ ਕਿ੍ਸ਼ਨ ਸਿੰਘ, ਸਰਪੰਚ ਸਰਬਜੀਤ ਸਿੰਘ, ਹੈੱਡ ਗ੍ਰੰਥੀ ਬਾਬਾ ਪ੍ਰੀਤਮ ਸਿੰਘ, ਰਣਧੀਰ ਸਿੰਘ, ਭੋਲਾ ਬਾਬਾ, ਚਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਨਿੰਦਰ ਸਿੰਘ, ਧਰਮਿੰਦਰ ਸਿੰਘ, ਬੂਟਾ ਸਿੰਘ ਤੋਂ ਇਲਾਵਾ ਵੱਡੀ ਗਿਣਤੀਵਿਚ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਬਜਟ ਕਾਰਪੋਰੇਟ ਘਰਾਣਿਆਂ ਦੇ ਪੱਖੀ ਤੇ ਆਮ ਲੋਕਾਂ ਦੇ ਵਿਰੁੱਧ ਭੁਗਤਣ ਵਾਲਾ-ਸੰਧੂ ਅਗਲੀ ਖ਼ਬਰ ਸਾਬਕਾ ਵਿਧਾਇਕ ਕਲੇਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਯੂਥ ਵਰਕਰਾਂ ਨੂੰ ਤਕੜੇ ਹੋਣ ਦਾ ਸੱਦਾ
Ad Position 24