ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਤਲਵੰਡੀ ਰਾਏ ਵਿਖੇ ਭਗਤ ਰਵਿਦਾਸ ਜੀ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੀ ਜੀਵਨੀ ਸਬੰਧੀ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਰਾਗੀ ਗਿਆਨੀ ਜਸਵਿੰਦਰ ਸਿੰਘ ਤਲਵੰਡੀ ਦੇ ਜਥੇ ਵਲੋਂ ਕੀਰਤਨ ਦੀ ਸੇਵਾ ਕੀਤੀ | ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਮੈਨੇਜਰ ਸਤਪਾਲ ਸਿੰਘ ਤਲਵੰਡੀ, ਕਰਨਲ ਜਸਮਿੰਦਰ ਸਿੰਘ, ਛਿੰਦਰਪਾਲ ਸਿੰਘ ਢਿੱਲੋਂ, ਅਵਤਾਰ ਸਿੰਘ ਗਰੇਵਾਲ, ਪਰਮਜੀਤ ਸਿੰਘ ਚਕਰ ਵਾਲੇ, ਬਲਜੀਤ ਸਿੰਘ ਢਿੱਲੋਂ, ਸੁਖਦੇਵ ਸਿੰਘ ਧਾਲੀਵਾਲ, ਅੰਮਿ੍ਤਪਾਲ ਸਿੰਘ, ਅਵਤਾਰ ਸਿੰਘ ਬੋਪਾਰਾਏ, ਜਰਨੈਲ ਸਿੰਘ ਧਾਲੀਵਾਲ ਕੈਨੇਡਾ, ਸਾਬਕਾ ਪ੍ਰਧਾਨ ਜਰਨੈਲ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |