17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਾਨਕਸਰ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਦਿਨ ਤੇ ਰਾਤ ਦੇ ਸਮਾਗਮ ਹੋਏ

Ad Position 21
No active advertisement
ਅਜੀਤ ਡੈਸਕ 03-02-2026
ਜਗਰਾਉਂ, 2 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦੇ ਦਿਹਾੜੇ ਮੌਕੇ ਦਿਨ ਅਤੇ ਰਾਤ ਦੇ ਸਮਾਗਮ ਹੋਏ | ਪੂਰਾ ਦਿਨ ਸੰਗਤਾਂ ਮੁੱਖ ਅਸਥਾਨ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਦਿਨ ਵੇਲੇ ਸੰਗਤਾਂ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਰਾਤ ਦੇ ਦੀਵਾਨ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਕੌਮ ਦੇ ਮਹਾਨ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਮਹਾਂਪੁਰਖਾਂ ਨੇ ਪ੍ਰਵਚਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮ ਵਿਚ ਪਾਠਾਂ ਦੇ ਭੋਗ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਪ੍ਰਵਚਨ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਨੇ ਕੀਤੇ | ਗੁਰੂ ਸਾਹਿਬ ਜੀ ਨੂੰ ਚੌਰ ਕਰਨ ਦੀ ਸੇਵਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਵਲੋਂ ਨਿਭਾਈ ਗਈ | ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 52 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਲੜ੍ਹ ਲਾਇਆ | ਇਸ ਤੋਂ ਇਲਾਵਾ ਪੂਰੇ ਸਮਾਗਮ ਦੌਰਾਨ ਵੱਖ-ਵੱਖ ਖਾਣ-ਪੀਣ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਹਰੀ ਸਿੰਘ ਨਾਨਕਸਰ ਆਦਿ ਨੇ ਕਿਹਾ ਕਿ ਸੁਆਸ ਸੁਆਸ ਸਿਮਰਨ ਨਾਲ ਦਿਲ ਅਤੇ ਦਿਮਾਗ ਸ਼ੁੱਧ ਹੁੰਦਾ ਹੈ | ਗੁਰੂ ਵਲੋਂ ਦਿੱਤੇ ਨਾਮ ਦੇ ਸਿਮਰਨ ਨਾਲ ਸਰੀਰ ਹੀ ਨਹੀਂ ਬਲਕਿ ਇਨਸਾਨ ਦੀ ਸੋਚ ਵੀ ਸ਼ੁੱਧ ਹੋ ਜਾਂਦੀ ਹੈ | ਇਸ ਰਾਹ ਦਾ ਰਾਹੀ ਬਣਨ ਲਈ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਨਾਲ ਜੁੜਨਾ ਜ਼ਰੂਰੀ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਬਾਣੀ ਨੂੰ ਅਸੀਂ ਪੜ੍ਹਨਾ ਹੀ ਨਹੀਂ ਬਲਕਿ ਇਸ ਨੂੰ ਸਮਝਣਾ ਅਤੇ ਆਪਣੇ ਜੀਵਨ 'ਤੇ ਵੀ ਲਾਗੂ ਕਰਨਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਬਲਦੇਵ ਸਿੰਘ ਬੀੜ ਗਗੜਾ, ਹਰਚਰਨ ਸਿੰਘ ਤੂਰ, ਕੈਪਟਨ ਦਲਜੀਤ ਸਿੰਘ, ਬਲਦੇਵ ਸਿੰਘ ਗਰਚਾ, ਮਨਦੀਪ ਸਿੰਘ, ਲਖਵਿੰਦਰ ਸਿੰਘ ਦਿੱਲੀ, ਬਲਬੀਰ ਸਿੰਘ ਮੋਹਾਲੀ, ਜਗਦੀਪ ਸਿੰਘ ਮਾਣਾ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਗੋਰਾ ਸਿੰਘ, ਜੱਸਾ ਸਿੰਘ, ਬਿੰਦਰ ਸਿੰਘ, ਡਾ: ਦਰਸ਼ਨ ਸਿੰਘ, ਹਰਦੀਪ ਸਿੰਘ, ਅੰਮਿ੍ਤਪਾਲ ਸਿੰਘ, ਉਸਤਾਦ ਨਰਿੰਦਰ ਸਿੰਘ, ਰਾਜਨ ਸਿੰਘ ਝਾਂਜੀ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ ਕੈਲਪੁਰ, ਹਰਪਾਲ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਤਾਜਪੁਰ ਵਿਖੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਸ੍ਰੀ ਦੁਰਗਾ ਸ਼ਕਤੀ ਮੰਦਰ ਦੇ ਨਵੀਨੀਕਰਨ ਦੀ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸ਼ੁਰੂਆਤ ਕਰਵਾਈ
Ad Position 24